ਸਿਹਤ ਵਿਭਾਗ  ਵੱਲੋਂ ਐਚ.ਈ.ਵੀ/ਏਡਜ਼ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਸਿਵਲ ਹਸਪਤਾਲ ਤੋਂ ਆਗਾਜ਼

ਸਿਹਤ ਵਿਭਾਗ  ਵੱਲੋਂ ਐਚ.ਈ.ਵੀ/ਏਡਜ਼ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਸਿਵਲ ਹਸਪਤਾਲ ਤੋਂ ਆਗਾਜ਼

ਫ਼ਿਰੋਜ਼ਪੁਰ,14 ਅਗਸਤ 2024:           ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਦਿਸ਼ਾ ਕਲਸਟਰ ਫਿਰੋਜ਼ਪੁਰ ਵੱਲੋਂ ਸਾਂਝੇ ਤੌਰ ’ਤੇ ਉਪਰਾਲਾ ਕਰਦਿਆਂ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਸਮਾਜ ਨੂੰ ਖੋਖਲਾ ਕਰ ਰਹੀ ਐਚ.ਆਈ.ਵੀ/ਏਡਜ਼ ਦੀ ਨਾਮੁਰਾਦ ਬਿਮਾਰੀ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।           ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਗੁਰਾਇਆ ਅਤੇ ਡਾ. ਨਿਖਿਲ ਗੁਪਤਾ ਐਸ.ਐਮ.ਓ. ਵੱਲੋ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕੀ ਇਸ ਮੁਹਿੰਮ ਤਹਿਤ ਸਿਹਤ […]

ਫ਼ਿਰੋਜ਼ਪੁਰ,14 ਅਗਸਤ 2024:

          ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਦਿਸ਼ਾ ਕਲਸਟਰ ਫਿਰੋਜ਼ਪੁਰ ਵੱਲੋਂ ਸਾਂਝੇ ਤੌਰ ’ਤੇ ਉਪਰਾਲਾ ਕਰਦਿਆਂ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਸਮਾਜ ਨੂੰ ਖੋਖਲਾ ਕਰ ਰਹੀ ਐਚ.ਆਈ.ਵੀ/ਏਡਜ਼ ਦੀ ਨਾਮੁਰਾਦ ਬਿਮਾਰੀ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।

          ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਗੁਰਾਇਆ ਅਤੇ ਡਾ. ਨਿਖਿਲ ਗੁਪਤਾ ਐਸ.ਐਮ.ਓ. ਵੱਲੋ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕੀ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦਾ ਸਟਾਫ ਪਿੰਡ ਪੱਧਰ ਤੱਕ ਪਹੁੰਚ ਕਰਕੇ ਲੋਕਾਂ ਨੂੰ  ਜਿੱਥੇ ਐੱਚ.ਆਈ.ਵੀ /ਏਡਜ਼ ਅਤੇ ਟੀ.ਬੀ. ਵਰਗੀ ਨਾ ਮੁਰਾਦ ਬਿਮਾਰੀਆਂ ਬਾਰੇ ਜਾਗਰੂਕ ਕਰੇਗਾ ਉੱਥੇ ਹੀ ਇਨ੍ਹਾਂ ਬਿਮਾਰੀਆਂ ਦੇ ਟੈਸਟ ਕਰਕੇ ਪੀੜਤ ਮਰੀਜ਼ਾਂ ਦਾ ਇਲਾਜ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕੀ ਇਸ ਮੁਹਿੰਮ ਦਾ ਮੁੱਖ ਮਕਸਦ ਸਮਾਜ ਵਿੱਚੋ ਇਸ ਬਿਮਾਰੀ ਨੂੰ ਖਤਮ ਕਰਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਲੋਕਾ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਵਿਚ ਸਹਿਯੋਗ ਕਰਨ ਅਤੇ ਐੱਚ.ਆਈ.ਵੀ., ਏਡਜ਼  ਅਤੇ ਟੀ.ਬੀ.  ਦੀ ਬਿਮਾਰੀ ਬਾਰੇ ਪਤਾ ਲਗਾਉਣ ਲਈ ਆਪਣਾ ਟੈਸਟ ਕਰਵਾਉਣ।

ਇਸ ਮੁਹਿੰਮ ਬਾਰੇ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਕਲੱਸਟਰ ਪ੍ਰੋਗਰਾਮ ਮੈਨੇਜਰ, ਦਿਸ਼ਾ ਕਲੱਸਟਰ ਫ਼ਿਰੋਜ਼ਪੁਰ ਨੇ ਦੱਸਿਆ ਕਿ ਇਹ ਮੁਹਿੰਮ 12 ਅਗਸਤ ਤੋਂ ਲੈ ਕੇ 10 ਅਕਤੂਬਰ ਤੱਕ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਐਚ.ਆਈ.ਵੀ./ ਏਡਜ਼ ਬਾਰੇ ਜਾਗਰੂਕ ਕਰੇਗੀ ਇਸ ਦੌਰਾਨ ਇੱਛੁਕ ਲੋਕਾਂ ਦੇ ਐਚ.ਆਈ.ਵੀ. ਟੈਸਟ ਵੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅਗਲੇ 2 ਮਹੀਨਿਆਂ ਵਿੱਚ ਫਿਰੋਜ਼ਪੁਰ ਦੇ 60 ਤੋਂ ਜ਼ਿਆਦਾ ਪਿੰਡਾਂ ਵਿੱਚ ਇਸ ਮੁਹਿੰਮ ਤਹਿਤ ਲੋਕਾਂ ਨੂੰ ਐਚ.ਆਈ.ਵੀ./ ਏਡਜ਼ ਬਾਰੇ ਜਾਗਰੂਕ ਕੀਤਾ ਜਾਵੇਗਾ।

ਇਸ ਪ੍ਰੋਗਰਾਮ ਦੌਰਾਨ ਡਾ. ਨਿਖਿਲ ਗੁਪਤਾ ਐਸ.ਐਮ.ਓ ਸਿਵਲ ਹਸਪਤਾਲ ਫ਼ਿਰੋਜ਼ਪੁਰ ਨੇ ਲੋਕਾਂ ਨੋ ਅਪੀਲ ਕੀਤੀ ਕਿ ਸਾਨੂੰ ਐਚ.ਆਈ.ਵੀ. ਪ੍ਰਭਾਵਿਤ ਲੋਕਾਂ ਨਾਲ ਕਿਸੇ ਪ੍ਰਕਾਰ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ ਸਗੋਂ ਇਲਾਜ਼ ਲਈ ਏ.ਆਰ.ਟੀ. ਸੈਂਟਰ ਭੇਜਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

 ਡਾ. ਨਵੀਨ ਸੇਠੀ ਇੰਚਾਰਜ ਸੁਰਕਸ਼ਾ ਕਲੀਨਿਕ, ਡਾਕਟਰ ਜਤਿੰਦਰ ਕੋਛੜ ਇੰਚਾਰਜ ਆਈ.ਸੀ.ਟੀ.ਸੀ ਡਾਕਟਰ ਅਕਾਸ਼ ਅਗਰਵਾਲ ਇੰਚਾਰਜ ਏ.ਆਰ.ਟੀ ਸੈਂਟਰ ਸਿਵਲ ਹਸਪਤਾਲ ਫ਼ਿਰੋਜ਼ਪੁਰ, ਡਾਕਟਰ ਤੁਸ਼ਟੀ, ਡਾਕਟਰ ਅਮਿਤੋਜ ਸਿੰਘ ਮੈਡੀਕਲ ਅਫਸਰ ਓ.ਐਸ.ਟੀ ਸੈਂਟਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਨੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਦੀ ਪ੍ਰਸੰਸਾ ਕਰਦੇ ਹੋਏ ਇਸ ਨੂੰ ਸਮੇਂ ਦੀ ਜ਼ਰੂਰਤ ਦੱਸਿਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਇਸ ਮੌਕੇ ਜ਼ਿਲ੍ਹਾ ਮਾਸ  ਮੀਡੀਆ ਅਫਸਰ ਸੰਜੀਵ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਤੇ ਅੰਕੁਸ਼ ਭੰਡਾਰੀ, ਸੀ.ਐਸ.ਓ ਦਿਸ਼ਾ ਕਲੱਟਰ ਫਿਰੋਜ਼ਪੁਰ ਸਰਬਜੀਤ ਕੌਰ, ਐਮ.ਐਲ.ਟੀ. ਅਮਨਦੀਪ ਕੌਰ, ਆਈ.ਸੀ.ਟੀ.ਸੀ. ਕਾਉਂਸਲਰ ਮੋਨਿਕਾ ਤੇ ਹੋਰ ਸਟਾਫ ਹਾਜ਼ਰ ਸੀ।

Tags: