ਸਿਹਤ ਵਿਭਾਗ ਨੇ ਸਬ ਸੈਂਟਰ ਰਾਣਾ ਵਿਖੇ ਮਲੇਰੀਆ ਕੈਂਪ ਲਗਾਇਆ ਗਿਆ

Date:

ਫਾਜ਼ਿਲਕਾ, 6 ਜੂਨ

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਰਾਣਾ ਵਿਖੇ ਮਲੇਰੀਆ ਕੈਂਪ ਲਗਾਇਆ ਗਿਆ।

ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਮਾਦਾ ਐਨੋਫਲੀਜ ਮੱਛਰ  ਰਾਤ ਸਮੇਂ  ਕੱਟਦਾ ਹੈ। ਮਲੇਰੀਆ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ, ਕਾਂਬਾ ਲੱਗਣਾ, ਬੁਖਾਰ ਤੇ ਸਰੀਰ ਨੂੰ ਪਸੀਨਾ ਆਉਣਾ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ।ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

ਇਸ ਮੌਕੇ ਸਿਹਤ ਕਰਮਚਾਰੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਖੜੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ।

ਇਸ ਮੌਕੇ  ਸੀ ਐਚ ਓ ਅਰਵਿੰਦ ਕੁਮਾਰ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...