ਸਿਹਤ ਵਿਭਾਗ ਵੱਲੋਂ ਸਬ ਸੈਂਟਰ ਮੂਲਿਆਂਵਾਲੀ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਸਿਹਤ ਵਿਭਾਗ ਵੱਲੋਂ ਸਬ ਸੈਂਟਰ ਮੂਲਿਆਂਵਾਲੀ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਫਾਜ਼ਿਲਕਾ 11 ਜੂਨ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਮੂਲਿਆਂਵਾਲੀ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਜੇ ਕੁਮਾਰ ਐੱਸ ਆਈ ਨੇ ਹਾਜ਼ਰ ਲੋਕਾਂ ਨੂੰ ਮਲੇਰੀਆ  ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਹ ਮੱਛਰ ਖੜੇ ਸਾਫ  ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ । ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ  ਕੱਟਦਾ ਹੈ । ਮਲੇਰੀਆ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ, ਉਲਟੀਆਂ , ਕਾਂਬਾ ਲੱਗਣਾ, ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਣਾ ਹਨ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।  ਇਸ ਉਪਰੰਤ ਸਿਹਤ ਕਰਮਚਾਰੀ ਤਰਸੇਮ ਸਿੰਘ ਅਤੇ ਵਰਿੰਦਰ ਸਿੰਘ ਨੇ ਦੱਸਿਆ ਕਿ  ਖੜੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ, ਸੀ ਐਚ ਓ ਰੁਪਿੰਦਰ ਕੌਰ ਏ ਐਨ ਐਮ ਸੀਮਾ ਰਾਣੀ  ਆਸ਼ਾ ਫੈਸੀਲੇਟਰ ਅਨੀਤਾ ਰਾਣੀ ਆਸ਼ਾ ਵਰਕਰ  ਹਰਪਿੰਦਰ ਕੌਰ ਕੁਲਵਿੰਦਰ ਕੌਰ ਹਾਜ਼ਰ ਸਨ

ਫਾਜ਼ਿਲਕਾ 11 ਜੂਨ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਮੂਲਿਆਂਵਾਲੀ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਜੇ ਕੁਮਾਰ ਐੱਸ ਆਈ ਨੇ ਹਾਜ਼ਰ ਲੋਕਾਂ ਨੂੰ ਮਲੇਰੀਆ  ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ।

ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਹ ਮੱਛਰ ਖੜੇ ਸਾਫ  ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ । ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ  ਕੱਟਦਾ ਹੈ । ਮਲੇਰੀਆ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ, ਉਲਟੀਆਂ , ਕਾਂਬਾ ਲੱਗਣਾ, ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਣਾ ਹਨ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

 ਇਸ ਉਪਰੰਤ ਸਿਹਤ ਕਰਮਚਾਰੀ ਤਰਸੇਮ ਸਿੰਘ ਅਤੇ ਵਰਿੰਦਰ ਸਿੰਘ ਨੇ ਦੱਸਿਆ ਕਿ  ਖੜੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ, ਸੀ ਐਚ ਓ ਰੁਪਿੰਦਰ ਕੌਰ ਏ ਐਨ ਐਮ ਸੀਮਾ ਰਾਣੀ  ਆਸ਼ਾ ਫੈਸੀਲੇਟਰ ਅਨੀਤਾ ਰਾਣੀ ਆਸ਼ਾ ਵਰਕਰ  ਹਰਪਿੰਦਰ ਕੌਰ ਕੁਲਵਿੰਦਰ ਕੌਰ ਹਾਜ਼ਰ ਸਨ

Tags:

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ