ਫ਼ਾਜ਼ਿਲਕਾ, 23 ਅਪ੍ਰੈਲ: ( )
ਸਿਹਤ ਵਿਭਾਗ ਫਾਜ਼ਿਲਕਾ ਵਲੋ ਅੱਜ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਟੀਕਾਕਰਨ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸੰਬਧੀ ਬਲਾਕ ਅਤੇ ਅਰਬਨ ਫਾਜ਼ਿਲਕਾ ਅਬੋਹਰ ਅਤੇ ਜਲਾਲਾਬਾਦ ਵਿਖੇ ਸਲਮ ਵਿਖੇ ਖਾਸ ਤੌਰ ਤੇ ਟੀਕਾਕਰਨ ਲਈ ਹਿਦਾਇਤਾਂ ਜਾਰੀ ਕੀਤੀ ਗਈ।
ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।
ਜਿਲ੍ਹਾ ਟੀਕਾਕਰਨ ਅਫਸਰ ਡਾ. ਐਡੀਸਨ ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਦੌਰਾਨ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਟੀਕਾਕਰਨ ਨੂੰ ਸਫਲ ਬਣਾਉਣ ਲਈ ਹਰ ਸਿਹਤ ਕਰਮਚਾਰੀ ਦਾ ਸਹਯੋਗ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐਮਸੀ ਇੰਚਾਰਜ ਡਾ. ਜਯੋਤੀ, ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ, ਏਐਮਓ ਡਾ. ਆਮਨਾ ਕੰਬੋਜ, ਡੀਪੀਐਮ ਰਾਜੇਸ਼ ਕੁਮਾਰ, ਬੀਸੀਸੀ ਸੁਖਦੇਵ ਸਿੰਘ, ਮਾਈਕਰੋਬਾਇਓਲੋਜਿਸਟ ਪ੍ਰਿੰਸ ਪੁਰੀ ਆਦਿ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।
ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ
[wpadcenter_ad id='4448' align='none']