Saturday, December 28, 2024

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰਨ ਯੋਗ ਲਾਭਪਤਾਰੀ ਅਤੇ ਇੱਕ ਲੱਖ ਰੁਪਏ ਜਿੱਤੋ

Date:

ਮਾਲੇਰਕੋਟਲਾ 18 ਅਕਤੂਬਰ

                 Health Insurance Plan  ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜਿਲ੍ਹੇ ਭਰ ਵਿਚ ਆਯੂਸਮਾਨ ਕਾਰਡ ਬਣਾਉਣ ਲਈ ਮੁਹਿੰਮ ਵਿੱਢੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 30 ਨਵੰਬਰ ਤੱਕ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਸਕੀਮ (ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ) ਨਾਲ ਜੋੜਨ ਦੇ ਮਕਸਦ ਨਾਲ ਦੀਵਾਲੀ ਬੰਪਰ ਦੀ ਸੁਰੂਆਤ ਕੀਤੀ ਹੈ । ਜੋ ਯੋਗ ਲਾਭਪਾਤਰੀ 30 ਨਵੰਬਰ ਤੱਕ ਆਪਣੇ ਆਪ ਨੂੰ ਰਜਿਸਟਰ ਕਰਦਾ ਹੈ, ਉਹ ਦੀਵਾਲੀ ਬੰਪਰ ਡਰਾਅ ਅਧੀਨ ਇੱਕ ਲੱਖ ਰੁਪਏ ਤੱਕ ਦਾ ਇਨਾਮ ਵਜੋਂ ਜਿੱਤ ਸਕਦਾ ਹੈ ।ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ।

               ਡਿਪਟੀ ਕਮਿਸ਼ਨਰ  ਨੇ ਦੀਵਾਲੀ ਬੰਪਰ ਡਰਾਅ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਡਰਾਅ ਦੌਰਾਨ 10 ਜੇਤੂਆਂ  ਦੀ ਚੋਣ ਕੀਤੀ ਜਾਵੇਗੀ ਅਤੇ ਇਸ ਲਈ ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਰੱਖਿਆ ਗਿਆ ਹੈ ਜਦਕਿ ਛੇਵੇਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ।

                  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਲਾਭਪਾਤਰੀ “ਆਯੁਸ਼ਮਾਨ ਐਪ” ਦੀ ਵਰਤੋਂ ਕਰਕੇ, “beneficiary.nha.gov.in” ਵੈਬਸਾਈਟ ’ਤੇ ਜਾ ਕੇ  ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਪਣੇ ਕਾਰਡ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।

                ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਕਰੀਬ 54 ਹਜਾਰ ਪਰਿਵਾਰ ਸਿਹਤ ਬੀਮਾ ਸਕੀਮ (ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ) ਤਹਿਤ ਰਜਿਸਟਰਡ ਹਨ ,ਜਿਨ੍ਹਾਂ ਨੂੰ ਪ੍ਰਤੀ ਪਰਿਵਾਰ 05 ਲੱਖ ਰੁਪਏ ਤੱਕ ਦੀ ਮੁਫ਼ਤ ਬੀਮੇ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ।

READ ALSO : ਨਸ਼ਿਆਂ ਖਿਲਾਫ ਚਲਾਈ ਮੁਹਿੰਮ, ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕਰਨ ਪਹੁੰਚੇ ਵਿਦਿਆਰਥੀਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ

              ਉਨ੍ਹਾਂ ਹੋਰ ਦੱਸਿਆ ਕਿ ਅਪ੍ਰੈਲ, 2022 ਤੋਂ ਲੈ ਕੇ ਹੁਣ ਤੱਕ ਕਰੀਬ 3357 ਮਰੀਜ਼ਾਂ ਨੂੰ ਕਰੀਬ 2.5 ਕਰੋੜ ਰੁਪਏ ਦੀ ਮੁਫ਼ਤ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਚੁੱਕੀ ਹੈ । ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਭਰ ਦੇ ਕਰੀਬ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲ ਸੂਚੀਬੱਧ ਹਨ । ਇਸ ਸਕੀਮ ਜ਼ਿਲ੍ਹੇ 07 ਹਸਪਤਾਲ ਜਿਨ੍ਹਾਂ ਵਿੱਚ 03 ਸਰਕਾਰੀ ਸਿਵਲ ਹਸਪਤਾਲ ਅਤੇ 04 ਅਤੇ ਚਾਰ ਪ੍ਰਾਈਵੇਟ ਹਸਪਤਾਲ ਹਜ਼ਰਤ ਹਲੀਮਾ ਜਣੇਪਾ ਅਤੇ ਜਨਰਲ ਹਸਪਤਾਲ,ਪਟਿਆਲਾ ਹਸਪਤਾਲ,ਸਿੰਗਲਾ ਮਲਟੀ ਸਪੈਸ਼ਲਿਟੀ ਹਸਪਤਾਲ ਮਾਲੇਰਕੋਟਲਾ ਅਤੇ ਹਿੰਦ ਹਸਪਤਾਲ, ਅਹਿਮਦਗੜ੍ਹ ਸੂਚੀਬੱਧ ਹਨ ।

               ਇਨ੍ਹਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡੇਟਾ- 2011 ਦੇ ਤਹਿਤ ਕਵਰ ਪਰਿਵਾਰ ਸ਼ਾਮਲ ਹਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ  ਕੀਤਾ ਜਾਵੇ  ਤਾਂ ਜੋ ਜਿਆਦਾ ਤੋਂ ਜਿਆਦਾ ਲੋਕਾਂ ਤਕ ਆਯੁਸ਼ਮਾਨ ਸਕੀਮ ਦਾ ਲਾਭ ਮਿਲ ਸਕੇ।Health Insurance Plan

           ਉਨ੍ਹਾਂ ਜ਼ਿਲ੍ਹੇ ਦੀ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਲਈ 30 ਨਵੰਬਰ ਤੱਕ ਆਪਣੇ ਸਿਹਤ ਬੀਮਾ ਯੋਜਨਾ ਕਾਰਡ ਜਰੂਰ ਬਣਾਉਣ।ਸਕੀਮ ਅਧੀਨ ਆਪਣੀ ਯੋਗਤਾ ਸਟੇਟ ਹੈਲਥ ਏਜੰਸੀ, ਪੰਜਾਬ ਦੇ ਆਨਲਾਈਨ ਪੋਰਟਲ (Link https://sha.punjab.gov.in/shapb/ publicPages/benSearchView.php) ਤੇ ਆਪਣਾ ਨਿਜੀ ਵੇਰਵਾ ਭਰਨ ਉਪਰੰਤ ਚੈਕ ਕੀਤੀ ਜਾ ਸਕਦਾ ਹੈ।Health Insurance Plan 

Share post:

Subscribe

spot_imgspot_img

Popular

More like this
Related

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ...

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ...