ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਖਾਸ ਖਬਰ, ਇਸ ਦਿਨ ਹੋਵੇਗਾ ਡਰਾਅ

Date:

Health Insurance Plan ਆਯੁਸ਼ਮਾਨ ਕਾਰਡ ਬਣਾਉਣ ਵਾਲੇ ਲੋਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਉਦੇਸ਼ ਨਾਲ ਦੀਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਡਰਾਅ ਕੱਢਿਆ ਜਾਵੇਗਾ। ਜਾਣਕਾਰੀ ਮੁਤਾਬਕ ਇਹ ਡਰਾਅ 4, 2023 ਨੂੰ ਹੋਵੇਗਾ।

ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ ਪੰਜਾਬ ਵੱਲੋਂ 16 ਅਕਤੂਬਰ ਤੋਂ 30 ਨਵੰਬਰ 2023 ਤੱਕ ਲੱਕੀ ਡਰਾਅ ਰਾਹੀਂ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤਰੀਆਂ ਵਿੱਚੋਂ 10 ਵਿਅਕਤੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ, ਜਿਸ ਵਿੱਚ ਪਹਿਲਾ ਇਨਾਮ 1 ਲੱਖ ਰੁਪਏ ਹੈ। ਦੂਜਾ ਇਨਾਮ 50,000 ਰੁਪਏ, ਤੀਜਾ ਇਨਾਮ 25,000 ਰੁਪਏ, ਚੌਥਾ ਇਨਾਮ 10 ਰੁਪਏ, ਪੰਜਵਾਂ ਇਨਾਮ 8000 ਰੁਪਏ, ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੈ।

READ ALSO : ਬਿਹਾਰ ‘ਚ ਦੁਰਗਾ ਪੰਡਾਲ ‘ਚ ਭਗਦੜ, 3 ਦੀ ਮੌਤ, 20 ਜ਼ਖਮੀ

ਡੀਸੀ ਨੇ ਅੱਗੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਤੁਸੀਂ ਵੈੱਬਸਾਈਟ https://www.sha.punjab.gov.in/ ‘ਤੇ ਜਾ ਸਕਦੇ ਹੋ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਿਤੇ ਵੀ ਬੈਠੇ ਹਨ, ਉਹ ‘ਆਯੂਸ਼ਮਾਨ ਐਪ’ ਡਾਊਨਲੋਡ ਕਰ ਸਕਦੇ ਹਨ ਜਾਂ ਆਯੂਸ਼ਮਾਨ ਕਾਰਡ ਬਣਾਉਣ ਲਈ ਨਜ਼ਦੀਕੀ ਆਸ਼ਾ ਵਰਕਰ/ਸੂਚੀਬੱਧ ਹਸਪਤਾਲ ਨਾਲ ਸੰਪਰਕ ਕਰ ਸਕਦੇ ਹਨ। Health Insurance Plan

ਕਾਰਡ ਬਣਾਉਣ ਲਈ ਲਾਭਪਾਤਰੀ https://beneficially.nha.gov.in/ ‘ਤੇ ਜਾ ਸਕਦੇ ਹਨ। ਉਨ੍ਹਾਂ ਅੰਮ੍ਰਿਤਸਰ ਵਾਸੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। Health Insurance Plan

Share post:

Subscribe

spot_imgspot_img

Popular

More like this
Related