Wednesday, January 22, 2025

ਸਰੀਰ ਦੇ ਵਧੇ ਹੋਏ ਯੂਰਿਕ ਐਸਿਡ ਨੂੰ ਬੈਲੇਂਸ ਕਰਨ ਲਈ ਅਲਸੀ ਦੇ ਬੀਜ ਦਾ ਕਰੋ ਸੇਵਨ

Date:

HEALTH TIPS

ਆਮ ਤੌਰ ‘ਤੇ ਤੁਹਾਡਾ ਸਰੀਰ ਕਿਡਨੀ ਤੇ ਪਿਸ਼ਾਬ ਰਾਹੀਂ ਯੂਰਿਕ ਐਸਿਡ ਨੂੰ ਫਿਲਟਰ ਕਰਦਾ ਹੈ। ਜੇਕਰ ਤੁਸੀਂ ਬਹੁਤ ਜ਼ਿਆਦਾ ਪਿਊਰੀਨ ਫੂਡ ਦਾ ਸੇਵਨ ਕਰਦੇ ਹੋ ਤਾਂ ਤੁਹਾਡਾ ਸਰੀਰ ਜਲਦੀ ਤੋਂ ਇਸ ਉਤਪਾਦ ਨੂੰ ਕੱਢਣ ਵਿਚ ਅਸਮਰਥ ਹੈ ਤਾਂ ਤੁਹਾਡੇ ਖੂਨ ਵਿਚ ਯੂਰਿਕ ਐਸਿਡ ਵਧ ਸਕਦਾ ਹੈ। ਇੱਕ ਆਮ ਯੂਰਿਕ ਐਸਿਡ ਦਾ ਪੱਧਰ 6.8 ਮਿਲੀਗ੍ਰਾਮ ਪ੍ਰਤੀ ਡੈਸੀਲੀਟਰ (mg/dL) ਤੋਂ ਘੱਟ ਮੰਨਿਆ ਜਾਂਦਾ ਹੈ ਅਤੇ ਉੱਚ ਯੂਰਿਕ ਐਸਿਡ ਨੂੰ 6.8 mg/dL ਤੋਂ ਉੱਪਰ ਮੰਨਿਆ ਜਾਂਦਾ ਹੈ।

ਇਸ ਦੇ ਵਧਣ ਨਾਲ ਗਠੀਆ ਹੋ ਸਕਦਾ ਹੈ ਤੇ ਤੁਹਾਡਾ ਖੂਨ ਅਤੇ ਪਿਸ਼ਾਬ ਜ਼ਿਆਦਾ ਤੇਜ਼ਾਬ ਬਣ ਸਕਦਾ ਹੈ।ਅਜਿਹੀ ਸਥਿਤੀ ਵਿੱਚ ਇੱਥੇ ਦੱਸੇ ਗਏ ਬੀਜਾਂ ਦਾ ਸੇਵਨ ਕਰੋ, ਇਹ ਇਸ ਬੀਮਾਰੀ ਵਿੱਚ ਤੁਹਾਡੇ ਲਈ ਬਹੁਤ ਫਾਇਦੇਮੰਦ ਹੋਵੇਗਾ।

ਅਲਸੀ ਦੇ ਬੀਜ ਵਿਚ ਕਾਫੀ ਮਾਤਰਾ ਵਿਚ ਪ੍ਰੋਟੀਨ ਤੇ ਕਈ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ। ਇਹੀ ਪੋਸ਼ਕ ਤੱਤ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ। ਅਲਸੀਦਾ ਸਵਨ ਤੁਸੀਂ ਦਿਨ ਵਿਚ ਇਕ ਵਾਰ ਤੇ ਦੁਪਹਿਰ ਦੇ ਭੋਜਨ ਦੇ ਬਾਅਦ ਹੀ ਕਰੋ। ਦੁਪਹਿਰ ਵਿਚ ਖਾਣਾ ਖਾਣ ਦੇ ਇਕ ਘੰਟੇ ਬਾਅਦ ਇਕ ਚੱਮਚ ਚਬਾ-ਚਬਾ ਕੇ ਖਾਓ।ਅਜਿਹਾ ਕਰਨ ਨਾਲ ਜਲਦ ਹੀ ਯੂਰਿਕ ਐਸਿਡ ਕੰਟਰੋਲ ਹੋ ਜਾਵੇਗਾ।

ਇਨ੍ਹਾਂ ਸਮੱਸਿਆਵਾਂ ‘ਚ ਵੀ ਕਾਰਗਰ ਹੈ ਅਲਸੀ :

ਬਲੱਡ ਸ਼ੂਗਰ : ਅਲਸੀ ਵਿਚ ਕਾਫੀ ਮਾਤਰਾ ਵਿਚ ਫਾਈਬਰ ਹੁੰਦਾ ਹੈ ਜੋ ਖਾਣੇ ਨੂੰ ਜਲਦ ਡਾਇਜੈਸਟ ਹੋਣ ਤੋਂ ਰੋਕਦਾ ਹੈ। ਇਸ ਦੇ ਨਾਲ ਹੀ ਸ਼ੂਗਰ ਦੇ ਮਰੀਜ਼ਾਂ ਨੂੰ ਹੋਣ ਵਾਲੀ ਥਕਾਵਟ ਨੂੰ ਵੀ ਦੂਰ ਕਰਨ ਵਿਚ ਮਦਦ ਕਰਦਾ ਹੈ। ਸ਼ੂਗਰ ਦੇ ਮਰੀਜ਼ਾਂ ਅਲਸੀ ਦਾ ਕਾੜ੍ਹਾ ਬਣਾ ਕੇ ਪੀ ਸਕਦੇ ਹਨ।

READ ALSO:ਡਿਪਟੀ ਕਮਿਸ਼ਨਰ ਨੇ ਪੀ.ਐਮ. ਵਿਸ਼ਵਕਰਮਾ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

ਭਾਰ ਘੱਟ ਕਰੋ : ਅਲਸੀ ਦੇ ਬੀਜ ਭਾਰ ਨੂੰ ਘਟਾਉਣ ਵਿਚ ਕਾਰਗਰ ਹਨ।ਇਸ ਵਿਚ ਭਰਪੂਰ ਮਾਤਰਾ ਵਿਚ ਫਾਈਬਰ ਤੇ ਪ੍ਰੋਟੀਨ ਹੁੰਦਾ ਹੈ। ਜੇਕਰ ਤੁਸੀਂ ਇਨ੍ਹਾਂ ਨੂੰ ਖਾਓਗੇ ਤਾਂ ਇਹ ਤੁਹਾਡੀ ਭੁੱਖ ਨੂੰ ਕੰਟਰੋਲ ਕਰਨ ਵਿਚ ਮਦਦ ਕਰੇਗਾ। ਬਹੁਤ ਹੀ ਘੱਟ ਲੋਕ ਇਸ ਗੱਲ ਨੂੰ ਜਾਣਦੇ ਹੋਣਗੇ ਕਿ ਅਲਸੀ ਵਿਚ ਮੌਜੂਦ ਫਾਈਬਰ ਪਾਚਣ ਦੀ ਪ੍ਰਕਿਰਿਆ ਨੂੰ ਹੌਲੀ ਕਰ ਦਿੰਦੀ ਹੈ।ਇਸ ਨਾਲ ਹਾਰਮੋਨ ਕੰਟਰੋਲ ਰਹਿੰਦਾ ਹੈ ਜੋ ਤੁਹਾਡੀ ਭੁੱਖ ਨੂੰ ਸ਼ਾਂਤ ਕਰਨ ਦਾ ਕੰਮ ਕਰਦਾ ਹੈ। ਲਿਹਾਜ਼ਾ ਤੁਹਾਡਾ ਪੇਟ ਭਰਿਆ-ਭਰਿਆ ਲੱਗਦਾ ਹੈ ਤੇ ਭਾਰ ਆਪਣੇ ਆਪ ਘਟਣ ਲੱਗਦਾ ਹੈ।

ਦਿਲ ਲਈ ਫਾਇਦੇਮੰਦ : ਅਲਸੀ ਵਿਚ ਭਰਪੂਰ ਮਾਤਰਾ ਵਿਚ ਓਮੈਗਾ 3 ਫੈਟੀ ਐਸਿਡ ਹੁੰਦਾ ਹੈ। ਇਹ ਧਮਨੀਆਂ ‘ਚ ਜਮ੍ਹਾ ਕੋਲੈਸਟ੍ਰਾਲ ਨੂੰ ਘੱਟ ਕਰਦਾ ਹੈ, ਜਿਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ।

HEALTH TIPS

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।