Health Tips
ਅੱਜ ਕਲ ਸਿਰ ਦਰਦ ਹਰ ਉਮਰ ਦੇ ਵਿਅਕਤੀ ਨੂੰ ਹੋ ਰਿਹਾ ਹੈ | ਜੋ ਕਈ ਕਾਰਨਾਂ ਕਰਕੇ ਹੋ ਸਕਦੀ ਹੈ। ਲੋਕਾਂ ਨੂੰ ਅਕਸਰ ਇਸ ਸਮੱਸਿਆ ਨਾਲ ਜੂਝਣਾ ਪੈਂਦਾ ਹੈ। ਸਿਰਦਰਦ ਕੰਮ, ਰਿਸ਼ਤੇ, ਕਰੀਅਰ, ਪੜ੍ਹਾਈ, ਪੈਸੇ ਦੀ ਚਿੰਤਾ ਆਦਿ ਕਈ ਕਾਰਨ ਹੋ ਸਕਦਾ ਹੈ, ਜਿਨ੍ਹਾਂ ਕਰਕੇ ਵਿਅਕਤੀ ਰਾਤ ਨੂੰ ਆਪਣੀ ਨੀਂਦ ਗੁਆ ਲੈਂਦਾ ਹੈ। ਜੋ ਸਿਹਤ ਲਈ ਹਾਨੀਕਾਰਕ ਹੈ।
ਸਿਰਦਰਦ ਦੀ ਸਮੱਸਿਆ ਕਾਰਨ ਵਿਅਕਤੀ ਨੂੰ ਆਪਣੇ ਰੋਜ਼ਾਨਾ ਦੇ ਕੰਮ ਕਰਨ ‘ਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਾਰਨ ਲੋਕ ਦਵਾਈਆਂ ਦਾ ਸਹਾਰਾ ਲੈਂਦੇ ਹਨ | ਜਿਸ ਨਾਲ ਸਿਰਦਰਦ ਤੋਂ ਰਾਹਤ ਮਿਲਦੀ ਹੈ ਪਰ ਇਨ੍ਹਾਂ ਦੀ ਵਰਤੋਂ ਨਾਲ ਮਾੜੇ ਪ੍ਰਭਾਵ ਵੀ ਹੋ ਸਕਦੇ ਹਨ। ਇਸ ਲਈ ਘਰੇਲੂ ਨੁਸਖਿਆਂ ਨੂੰ ਅਪਣਾ ਕੇ ਵੀ ਸਿਰਦਰਦ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਚਾਹਾਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਵਿਚ ਕੈਫੀਨ ਨਹੀਂ ਹੁੰਦੀ ਤੇ ਜਿਨ੍ਹਾਂ ਨੂੰ ਪੀਣ ਨਾਲ ਤੁਸੀਂ ਸਿਰਦਰਦ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਕਿਹੜੀ ਚਾਹ ਨਾਲ ਸਿਰਦਰਦ ਦੀ ਸਮੱਸਿਆ ਘਟਾ ਸਕਦੇ ਹੋ।
also read :- ਪੋਲੀਵੁਡ ਤੋਂ ਆਈ ਵੱਡੀ ਖ਼ਬਰ, ਮਿਊਜ਼ਿਕ ਕੰਪੋਜ਼ਰ ਬੰਟੀ ਬੈਂਸ ਤੇ ਹੋਇਆ ਜਾਨਲੇਵਾ ਹਮਲਾ
ਪਿਪਰਮਿੰਟ ਜਾਂ ਪੁਦੀਨੇ ਦੀ ਚਾਹ ‘ਚ ਮੇਂਥੌਲ ਪਾਇਆ ਜਾਂਦਾ ਹੈ ਜੋ ਮਾਨਸਿਕ ਸ਼ਾਂਤੀ ਪ੍ਰਦਾਨ ਕਰਦਾ ਹੈ। ਇਸ ਨਾਲ ਮਾਸਪੇਸ਼ੀਆਂ ਨੂੰ ਆਰਾਮ ਮਿਲਦਾ ਹੈ ਤੇ ਸਿਰਦਰਦ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਅਦਰਕ ‘ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜੋ ਸਿਰਦਰਦ ਤੋਂ ਰਾਹਤ ਦਿਵਾਉਣ ‘ਚ ਮਦਦ ਕਰਦੇ ਹਨ। ਇਸ ਦਾ ਸੇਵਨ ਕਰਨ ਨਾਲ ਤਣਾਅ ਘੱਟ ਹੁੰਦਾ ਹੈ। ਅਜਵਾਈਨ ਦੀ ਚਾਹ ‘ਚ ਥਾਈਮੋਲ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਕਿ ਦਰਦ ਤੋਂ ਰਾਹਤ ਦੇਣ ਵਾਲਾ ਮਿਸ਼ਰਣ ਹੈ। ਇਸ ਨੂੰ ਪੀਣ ਨਾਲ ਸਿਰਦਰਦ ਤੋਂ ਰਾਹਤ ਮਿਲਦੀ ਹੈ |