ਮੋਹਾਲੀ ਦੇ ਵਾਈ. ਪੀ. ਐੱਸ. ਚੌਂਕ ‘ਚ ਕੌਮੀ ਇਨਸਾਫ਼ ਮੋਰਚੇ ਵੱਲੋਂ ਲਾਏ ਗਏ ਪੱਕੇ ਮੋਰਚੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਤਲਬ ਕੀਤਾ ਹੈ। ਅਦਾਲਤ ਨੇ ਕਿਹਾ ਕਿ ਸਰਕਾਰ ਨੂੰ ਕਈ ਵਾਰ ਇਸ ਮਾਮਲੇ ਦਾ ਹੱਲ ਕੱਢਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।Hearing in the High Court regarding the front
ਸਰਕਾਰ ਨੇ ਅਦਾਲਤ ‘ਚ ਧਰਨਾ ਹਟਾਉਣ ਦਾ ਸਮਾਂ ਮੰਗਿਆ, ਜਿਸ ‘ਤੇ ਅਦਾਲਤ ਨੇ ਅਗਲੇ ਬੁੱਧਵਾਰ ਨੂੰ ਡੀ. ਜੀ. ਪੀ. ਨੂੰ ਖ਼ੁਦ ਪੇਸ਼ ਹੋ ਕੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ।Hearing in the High Court regarding the front
also read :- NIA ਵੱਲੋਂ ਪੰਜਾਬ ਤੇ ਹਰਿਆਣਾ ਸਣੇ ਕਈ ਸੂਬਿਆਂ ਵਿਚ ਛਾਪੇਮਾਰੀ ਜਾਰੀ…
ਮੋਹਾਲੀ ਦੇ ਵਾਈ. ਪੀ. ਐੱਸ. ਚੌਂਕ ‘ਤੇ ਪਿਛਲੇ ਕਈ ਮਹੀਨਿਆਂ ਤੋਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਧਰਨਾ ਜਾਰੀ ਹੈ। ਸਿੱਖ ਜੱਥੇਬੰਦੀਆਂ ਜਨਵਰੀ ਮਹੀਨੇ ਤੋਂ ਇੱਥੇ ਪੱਕਾ ਮੋਰਚਾ ਲਾਇਆ ਹੋਇਆ ਹੈ। ਬੈਰੀਅਰ ‘ਤੇ ਇਸ ਮੋਰਚੇ ਦੇ ਕਾਰਨ ਮੋਹਾਲੀ ਫੇਜ਼-7, 8 ਸਮੇਤ ਚੰਡੀਗੜ੍ਹ ਦੇ ਟ੍ਰੈਫਿਕ ਨੂੰ ਅੰਦਰੂਨੀ ਸੜਕਾਂ ਜਾਂ ਹੋਰ ਬਦਲਵੇਂ ਰਸਤਿਆਂ ਦਾ ਇਸਤੇਮਾਲ ਕਰਨਾ ਪੈ ਰਿਹਾ ਹੈ।Hearing in the High Court regarding the front