Heartbreaking incident in Punjab
ਜਲੰਧਰ ‘ਚ ਇਕ ਬਹੁਤ ਹੀ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬਜ਼ੁਰਗ ਔਰਤ ‘ਤੇ ਕੁੱਤਿਆਂ ਨੇ ਹਮਲਾ ਕਰ ਦਿੱਤਾ। ਸ਼ਹਿਰ ਵਿਚ ਕੁੱਤਿਆਂ ਦਾ ਆਤੰਕ ਵਧਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ 65 ਸਾਲਾ ਬਜ਼ੁਰਗ ਔਰਤ ਕੁੰਦਰ ਕੌਰ ਗੁਰਦੁਆਰਾ ਸਾਹਿਬ ਤੋਂ ਇਕੱਲੀ ਵਾਪਸ ਆ ਰਹੀ ਸੀ। ਇਸ ਦੌਰਾਨ ਕੁੱਤਿਆਂ ਦੇ ਇਕ ਝੁੰਡ ਨੇ ਔਰਤ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਵੀ ਸਾਹਮਣੇ ਆਈ ਹੈ। ਇਹ ਘਟਨਾ ਸਤਿਗੁਰੂ ਕਬੀਰ ਚੌਂਕ ਨੇੜੇ ਸਥਿਤ ਦੂਰਦਰਸ਼ਨ ਐਨਕਲੇਵ ਫੇਜ਼-2 ਨੇੜੇ ਵਾਪਰੀ।Heartbreaking incident in Punjab
ਸੀ. ਸੀ. ਟੀ. ਵੀ. ‘ਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਕਿਵੇਂ 8 ਕੁੱਤਿਆਂ ਨੇ ਗੁਰਦੁਆਰਾ ਸਾਹਿਬ ਤੋਂ ਵਾਪਸ ਆ ਰਹੀ ਬਜ਼ੁਰਗ ਔਰਤ ਨੂੰ ਘੇਰ ਲਿਆ। ਇਸ ਤੋਂ ਬਾਅਦ ਕੁੱਤਿਆਂ ਨੇ ਔਰਤ ਨੂੰ ਹੇਠਾਂ ਸੁੱਟ ਦਿੱਤਾ ਅਤੇ 10 ਫੁੱਟ ਤੱਕ ਘੜੀਸਦੇ ਹੋਏ ਲੈ ਗਏ। ਇਸ ਦੌਰਾਨ ਕੁੱਤਿਆਂ ਨੇ 25 ਥਾਵਾਂ ‘ਤੇ ਬਜ਼ੁਰਗ ਔਰਤ ਨੂੰ ਬੁਰੀ ਤਰ੍ਹਾਂ ਵੱਢਿਆ। ਇਸ ਦੌਰਾਨ ਔਰਤ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਹੈ, ਜਿਸ ਕਾਰਨ ਕਰੀਬ 12 ਟਾਂਕੇ ਲੱਗੇ ਹਨ।Heartbreaking incident in Punjab