ਮੌਸਮ ਵਿਭਾਗ ਵੱਲੋਂ ਪੰਜਾਬ ‘ਚ 25 ਤੋਂ 29 ਜੂਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ

ਪਿਛਲੇ ਦਿਨਾਂ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਕਾਰਨ ਤਿੰਨ ਦਿਨਾਂ ਤੋਂ ਤਾਪਮਾਨ ਵਿੱਚ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪਾਰਾ ਪੰਜ ਡਿਗਰੀ ਤੱਕ ਹੋਰ ਹੇਠਾਂ ਜਾਣ ਦੀ ਸੰਭਾਵਨਾ ਹੈ। ਵਿਭਾਗ ਨੇ ਸ਼ਨੀਵਾਰ ਤੋਂ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਖਾਸ ਕਰਕੇ ਐਤਵਾਰ ਤੋਂ ਮੌਸਮ ਦਾ ਪੈਟਰਨ ਵਿਗੜ ਜਾਵੇਗਾ।Heavy rain alert issued

ਵਿਭਾਗ ਅਨੁਸਾਰ ਇਸ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਪਵੇਗਾ, ਜਦਕਿ ਸ਼ਨੀਵਾਰ ਨੂੰ ਪੰਜਾਬ ਕੁਝ ਥਾਵਾਂ ‘ਤੇ ਤੇਜ਼ ਹਨੇਰੀ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ |Heavy rain alert issued

ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ’ਚ ਕੁਝ ਰਾਹਤ ਦੇ ਆਸਾਰ ਹਨ। 24 ਜੂਨ ਤੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਨਵਾਂ ਸ਼ਹਿਰ ਤੇ ਪਟਿਆਲੇ ਸਣੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਤੋਂ ਇਲਾਵਾ 25, 26 ਅਤੇ 27 ਜੂਨ ਨੂੰ ਗਰਜ ਅਤੇ ਚਮਕ ਨਾਲ ਸਾਰੇ ਪੰਜਾਬ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ ।Heavy rain alert issued

ਮੌਸਮ ਵਿਭਾਗ ਅਨੁਸਾਰ ਜੂਨ ਮਹੀਨੇ ਵਿੱਚ ਹੁਣ ਤੱਕ ਆਮ ਨਾਲੋਂ 30 ਫੀਸਦੀ ਵੱਧ ਮੀਂਹ ਪੈ ਚੁੱਕਾ ਹੈ। ਅੰਕੜਿਆਂ ਦੇ ਅਨੁਸਾਰ, ਇੱਥੇ ਆਮ 34.0 ਮਿਲੀਮੀਟਰ ਦੇ ਮੁਕਾਬਲੇ 44.1 ਮਿਲੀਮੀਟਰ ਮੀਂਹ ਪਿਆ। ਲਗਾਤਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਇਸ ਵਾਰ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।

[wpadcenter_ad id='4448' align='none']