Heavy rain and hail
ਮੌਸਮ ਇੱਕ ਵਾਰ ਫਿਰ ਬਦਲਣ ਜਾ ਰਿਹਾ ਹੈ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 13 ਤੋਂ 15 ਅਪ੍ਰੈਲ ਤੱਕ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਇੰਚਾਰਜ ਏਕ ਸਿੰਘ ਨੇ ਨਿਊਜ਼ 18 ਨੂੰ ਮੌਸਮ ਵਿੱਚ ਆਉਣ ਵਾਲੀ ਤਬਦੀਲੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ 13 ਅਪ੍ਰੈਲ ਨੂੰ ਦੁਪਹਿਰ ਤੋਂ ਬਾਅਦ ਮੌਸਮ ਖ਼ਰਾਬ ਹੋ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਹੁਸ਼ਿਆਰਪੁਰ, ਅਬੋਹਰ, ਫਾਜ਼ਿਲਕਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹੇ ਖ਼ਰਾਬ ਮੌਸਮ ਦੇ ਨਾਲ ਕਾਫੀ ਪ੍ਰਭਾਵਿਤ ਹੋ ਸਕਦੇ ਹਨ। ਜਦ ਕਿ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਫਤਿਹਾਬਾਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਖ਼ਰਾਬ ਮੌਸਮ ਦੇ ਨਾਲ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ
ਹਾਲਾਂਕਿ ਚੰਡੀਗੜ੍ਹ ਮੌਸਮ ਵਿਭਾਗ ਦੇ ਇੰਚਾਰਜ ਏਕ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੀਂਹ ਤਾਂ ਜ਼ਿਆਦਾ ਨਹੀਂ ਪਵੇਗਾ ਪਰ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਦੇ ਮੁਤਾਬਕ ਜਿਨ੍ਹਾਂ ਕਿਸਾਨਾਂ ਨੇ ਕਣਕ ਫ਼ਸਲ ਦੀ ਕਟਾਈ ਕਰ ਲਈ ਹੈ, ਉਹ ਤੁਰੰਤ ਉਸ ਨੂੰ ਸੁਰੱਖਿਅਤ ਥਾਂ ‘ਤੇ ਰੱਖ ਲੈਣ ਨਹੀਂ ਤਾਂ ਫਸਲ ਦਾ ਨੁਕਸਾਨ ਹੋ ਸਕਦਾ ਹੈ।Heavy rain and hail
also read :- ਡਿਪਟੀ ਕਮਿਸ਼ਨਰ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਇਨ੍ਹਾਂ 2 ਦਿਨਾਂ ਦੇ ਦੌਰਾਨ ਪੰਜਾਬ ਦੇ ਕਈ ਹਿਸਿਆਂ ‘ਚ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ । ਪੰਜਾਬ ਦੇ ਲਗਭਗ ਸਾਰੇ ਹੀ ਹਿੱਸਿਆਂ ‘ਚ ਇਸ ਦਾ ਅਸਰ ਵੇਖਣ ਨੂੰ ਮਿਲੇਗਾ । ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਯੂਪੀ ਸਮੇਤ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ 13 ਤੋਂ 15 ਅਪ੍ਰੈਲ ਤੱਕ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਕੁਝ ਹਿੱਸਿਆਂ ‘ਚ ਮੀਂਹ ਅਤੇ ਬਰਫ਼ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਉੱਤਰ-ਪੱਛਮੀ ਭਾਰਤ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਪੱਕੀਆਂ ਫ਼ਸਲਾਂ ਦੀ ਫੌਰੀ ਵਾਢੀ ਕਰ ਲੈਣ ਅਤੇ ਉਸ ਨੂੰ ਸੁਰੱਖਿਅਤ ਥਾਵਾਂ ‘ਤੇ ਢੱਕ ਕੇ ਰੱਖਣ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਨਾ ਹੋਵੇ।Heavy rain and hail