Heavy rain started in the areas..
ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਇਸ ਸਮੇਂ ਬਾਰਸ਼ ਹੋ ਰਹੀ ਹੈ। ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਡੇਰਾਬਸੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਮੌਸਮ ਠੰਢਾ ਹੋ ਗਿਆ ਹੈ। ਠੰਢੀਆਂ ਹਵਾਵਾਂ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇਕ ਵਾਰ ਫਿਰ ਐਕਟਿਵ ਹੋ ਗਿਆ ਹੈ ਉਤੇ ਆਉਂਦੇ ਦਿਨਾਂ ਵਿਚ ਭਾਰੀ ਬਾਰਸ਼ ਦਾ ਸਿਲਸਲਾ ਜਾਰੀ ਰਹੇਗਾ।
ਉਧਰ, ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਕੇਰਲ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਸ ਸਥਿਤੀ ਵਿਚ ਸਕੂਲਾਂ-ਕਾਲਜਾਂ ਵਿੱਚ ਪੜ੍ਹਦੇ ਬੱਚਿਆਂ ਲਈ ਆਪਣੇ ਵਿਦਿਅਕ ਅਦਾਰਿਆਂ ਵਿੱਚ ਪਹੁੰਚਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਇਸੇ ਲਈ ਵੱਖ-ਵੱਖ ਰਾਜ ਸਰਕਾਰਾਂ ਨੇ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ।Heavy rain started in the areas..
ਉੱਤਰੀ ਭਾਰਤ ਤੋਂ ਲੈ ਕੇ ਦੱਖਣੀ ਭਾਰਤ ਤੱਕ ਕਈ ਰਾਜਾਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨਸੂਨ ਦੀ ਬਾਰਿਸ਼ ਦਾ ਅਸਰ ਗੁਜਰਾਤ ਦੇ ਵਲਸਾਡ ਅਤੇ ਨਵਸਾਰੀ ਖੇਤਰਾਂ ਵਿੱਚ ਦੇਖਿਆ ਜਾ ਸਕਦਾ ਹੈ। ਕਈ ਘਰਾਂ ਵਿੱਚ ਪਾਣੀ ਭਰ ਗਿਆ ਹੈ। ਇਸ ਹਾਲਤ ਵਿੱਚ ਸੜਕਾਂ ’ਤੇ ਨਿਕਲਣਾ ਖ਼ਤਰੇ ਤੋਂ ਖਾਲੀ ਨਹੀਂ ਹੈ। ਅਜਿਹੇ ‘ਚ ਉੱਥੇ ਸਕੂਲ ਬੰਦ ਕਰ ਦਿੱਤੇ ਗਏ ਹਨ।
also read :- ਦੇਸ਼ ਦੇ ਇਸ ਸੂਬੇ ਚੋਂ ਮਿਲੇ 800 ਤੋਂ ਵੱਧ HIV ਪਾਜ਼ੇਟਿਵ ਵਿਦਿਆਰਥੀ , ਕਈ ਵਿਦਿਆਰਥੀਆਂ ਦੀ ਹੋਈ ਮੌਤ
ਮੁੰਬਈ ਵਿਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੁੰਬਈ ਦੇ ਅੰਧੇਰੀ ਸਬਵੇਅ ਅਤੇ ਲੋਕਲ ਟਰੇਨਾਂ ‘ਚ ਪਾਣੀ ਭਰ ਜਾਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਵੱਖ-ਵੱਖ ਖੇਤਰਾਂ ਵਿੱਚ ਬਾਰਿਸ਼ ਦਾ ਪੈਟਰਨ ਵੀ ਵੱਖਰਾ ਹੈ। ਪਿਛਲੇ ਹਫ਼ਤੇ ਤੋਂ ਕੁਝ ਥਾਵਾਂ ‘ਤੇ ਸਕੂਲ ਬੰਦ ਹਨ। ਇਹੀ ਹਾਲਤ ਹਰ ਸਾਲ ਜੁਲਾਈ-ਅਗਸਤ ਵਿੱਚ ਮੁੰਬਈ ਵਿੱਚ ਦੇਖਣ ਨੂੰ ਮਿਲਦੀ ਹੈ।
ਗੋਆ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਗੋਆ ਦੇ ਸਾਰੇ ਸਕੂਲਾਂ ਵਿੱਚ 15 ਜੁਲਾਈ (ਸੋਮਵਾਰ) ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਸਥਿਤੀ ਨੂੰ ਦੇਖਦੇ ਹੋਏ ਕੱਲ੍ਹ ਯਾਨੀ 17 ਜੁਲਾਈ ਤੋਂ ਸਕੂਲ ਖੁੱਲ੍ਹਣਾ ਮੁਸ਼ਕਲ ਜਾਪਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੋਆ ਵਿੱਚ ਪਿਛਲੇ 3 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਗੋਆ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ।Heavy rain started in the areas..