Saturday, December 28, 2024

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ

Date:

ਚੰਡੀਗੜ੍ਹ, 28 ਅਗਸਤ

Heirs of two martyred brave soldiers ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।

ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰ ਜਾਕੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਲੇਹ ਵਿਖੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਨੌਂ ਬਹਾਦਰ ਜਵਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਲੇਹ (ਲੱਦਾਖ) ਵਿਖੇ ਸ਼ਹੀਦ ਹੋਣ ਵਾਲੇ ਇਨ੍ਹਾਂ ਜਵਾਨਾਂ ਵਿੱਚ ਪੰਜਾਬ ਦੇ ਦੋ ਪੁੱਤਰ ਰਮੇਸ਼ ਲਾਲ ਵਾਸੀ ਪਿੰਡ ਸਰਸੜੀ (ਫਰੀਦਕੋਟ) ਅਤੇ ਤਰਨਦੀਪ ਸਿੰਘ ਵਾਸੀ ਬਸੀ ਪਠਾਣਾ ਵੀ ਸ਼ਾਮਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਇਨ੍ਹਾਂ ਸੈਨਿਕਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਨ੍ਹਾਂ ਬਹਾਦਰ ਜਵਾਨਾਂ ਵੱਲੋਂ ਦੇਸ਼ ਲਈ ਦਿੱਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। 

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਬਹਾਦਰ ਜਵਾਨਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਇਨ੍ਹਾਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਨੀਤੀ ਅਨੁਸਾਰ ਸ਼ਹੀਦਾਂ ਦੇ ਵਾਰਸਾਂ ਲਈ ਨੌਕਰੀਆਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

READ ALSO:“ਖੇਡਾਂ ਵਤਨ ਪੰਜਾਬ ਦੀਆਂ“ ਦੀ ਮਸ਼ਾਲ ਦਾ ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਪੁੱਜਣ

ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਇਹ ਵਿੱਤੀ ਸਹਾਇਤਾ ਜਿੱਥੇ ਇੱਕ ਪਾਸੇ ਪਰਿਵਾਰ ਨੂੰ ਆਰਥਿਕ ਤੌਰ ‘ਤੇ ਚਿੰਤਾ ਮੁਕਤ ਕਰੇਗੀ ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਨ ਵਿੱਚ ਅਹਿਮ ਸਾਬਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਹ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ  ਨਿਰਸਵਾਰਥ ਢੰਗ ਨਾਲ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕਰੇਗੀ।

ਇਸੇ ਦੌਰਾਨ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਸ਼ਹੀਦ ਤਰਨ ਦੀਪ ਸਿੰਘ ਦੀ ਅੰਤਮ ਅਰਦਾਸ ਮੌਕੇ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦਾ ਚੈੱਕ ਸੌਂਪਦਿਆਂ ਸ਼ਹੀਦ ਦੀ ਭੈਣ ਲਈ ਸਰਟੀਫਿਕੇਟਾਂ ਦੀ ਤਸਦੀਕ ਤੋਂ ਬਾਅਦ ਸਰਕਾਰੀ ਨੌਕਰੀ ਅਤੇ ਸ਼ਹੀਦ ਦੇ ਨਾਮ ‘ਤੇ ਸਿੰਥੈਟਿਕ ਟਰੈਕ ਅਤੇ ਹੋਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਤਾਂ ਜੋ ਹੋਰ ਨੌਜਵਾਨ ਹਥਿਆਰਬੰਦ ਬਲਾਂ ‘ਚ ਭਰਤੀ ਲਈ ਪ੍ਰੇਰਿਤ ਹੋ ਸਕਣ।Heirs of two martyred brave soldiers

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਿੰਡ ਸਰਸੜੀ (ਫ਼ਰੀਦਕੋਟ) ਵਿਖੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਣ ਤੋਂ ਇਲਾਵਾ ਸ਼ਹੀਦ ਰਮੇਸ਼ ਲਾਲ ਦੀ ਪਤਨੀ ਨੂੰ ਨੌਕਰੀ ਦੇਣ ਅਤੇ ਸ਼ਹੀਦ ਦੇ ਨਾਮ ‘ਤੇ ਪਿੰਡ ਵਿੱਚ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦੀ ਡਿਸਪੈਂਸਰੀ ਦੇ ਨਵੀਨੀਕਰਨ ਅਤੇ ਪੰਜਗਰਾਈਂ ਤੋਂ ਨੰਗਲ ਰੋਡ ਦਾ ਨਾਂ ਸ਼ਹੀਦ ਦੇ ਨਾਮ ‘ਤੇ ਰੱਖਣ ਦਾ ਐਲਾਨ ਵੀ ਕੀਤਾ।Heirs of two martyred brave soldiers

Share post:

Subscribe

spot_imgspot_img

Popular

More like this
Related

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ...

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 28 ਦਸੰਬਰ 2024

Hukamnama Sri Harmandir Sahib Ji ਸੋਰਠਿ ਮਹਲਾ ੫ ॥ ਗੁਣ ਗਾਵਹੁ...