Wednesday, January 15, 2025

ਸਬ ਜੇਲ ਫਾਜਿਲਕਾ ਵਿਖੇ ਕੀਤਾ ਗਿਆ ਹੈਪਾਟਾਈਟਸ ਸਬੰਧੀ ਜਾਗਰੂਕਤਾ ਸਮਾਗਮ

Date:

 ਫਾਜਿਲਕਾ 14 ਅਗਸਤ 2024

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਹੈਪਾਟਾਈਟਸ ਸਬੰਧੀ ਜਾਗਰੂਕਤਾ ਸਮਾਗਮ ਸਬ ਜੇਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ, ਡਾ ਚਰਨਪਾਲ, ਸ੍ਰੀ ਆਸ਼ੂ ਭੱਟੀ ਜੇਲ ਸੁਪਰਡੈਂਟ, ਮਾਸ ਮੀਡੀਆ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਸ਼ਮੂਲੀਅਤ ਕੀਤੀ।

ਇਸ ਸਮੈਂ ਡਾ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ।ਇਸ ਬਿਮਾਰੀ ਦੀਆਂ ਪੰਜ ਕਿਸਮਾਂ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਹੈਪੇਟਾਈਟਸ ਬੀ ਅਤੇ ਸੀ ਜ਼ਿਆਦਾ ਖਤਰਨਾਕ ਹਨ। ਹੈਪੇਟਾਈਟਸ ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮਜ਼ੋਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾ ਦਾ ਇਲਾਜ਼ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੋ, ਗਰਭਵਤੀ ਔਰਤ ਨੂੰ, ਟੈਟੂ ਬਣਵਾਉਣ ਤੋਂ ਪਹਿਲਾਂ, ਡਾਇਆਲਸਿਸ ਮੌਕੇ ਅਤੇ ਹੈਲਥ ਕੇਅਰ ਪਰਸੋਨਲ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਸਮੇਂ ਰਹਿੰਦਿਆਂ ਪਤਾ ਲੱਗ ਸਕੇ।

ਉਹਨਾਂ ਦੱਸਿਆ ਕਿ ਹੈਪਾਟਾਈਟਸ ਏ ਅਤੇ ਈ ਦੂਸ਼ਿਤ ਪਾਣੀ ਪੀਣ ਅਤੇ ਗਲੇ ਸੜੇ ਫਲ ਖਾਣ ਨਾਲ, ਮੱਖੀਆਂ ਦੁਆਰਾ ਅਤੇ ਬਿਨ੍ਹਾਂ ਹੱਥ ਧੋਏ ਖਾਣਾ ਖਾਣ ਨਾਲ ਫੈਲਦੀ ਹੈ। ਹੈਪਾਟਾਈਟਸ ਬੀ ਅਤੇ ਸੀ ਬਿਮਾਰੀ ਦੂਸਿਤ ਸਰਿੰਜਾਂ, ਅਸੁਰੱਖਿਅਤ ਸੈਕਸ ਸਬੰਧ, ਪੀੜਿਤ ਮਰੀਜ਼ ਦਾ ਖੂਨ ਤੰਦਰੁਸਤ ਮਰੀਜ਼ ਦੇ ਲਗਾਉਣ ਨਾਲ, ਗਰਭਵਤੀ ਔਰਤ ਤੋਂ ਨਵਜੰਮੇ ਬੱਚੇ ਨੂੰ ਹੁੰਦੀ ਹੈ। ਨਸ਼ਾ ਕਰਨ ਵਾਲਿਆਂ ਵਿੱਚ ਇਹ ਬਿਮਾਰੀ ਬਹੁਤ ਜਿਆਦਾ ਹੁੰਦੀ ਹੈ। ਉਹਨਾਂ ਕਿਹਾ ਕਿ ਜੇਕਰ ਹੈਪਾਟਾਈਟਸ ਦਾ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਬਿਮਾਰੀ ਬਹੁਤ ਜਾਨਲੇਵਾ ਅਤੇ ਖਤਰਨਾਕ ਹੋ ਸਕਦੀ ਹੈ। ਉਹਨਾਂ ਜੇਲ ਵਿੱਚ ਬੰਦ ਲੋਕਾਂ ਨੂੰ ਚੰਗੇ ਨਾਗਰਿਕ ਬਣ ਕੇ ਸਮਾਜ ਵਿੱਚ ਪੁਨਰਵਾਸ ਕਰਨ ਲਈ ਵੀ ਪ੍ਰੇਰਿਤ ਕੀਤਾ।

ਜ਼ਿਲ੍ਹਾ ਐਪੀਡਮੈਲੋਜਿਸਟ ਡਾ. ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਹੈਪਾਟਾਈਟਸ ਏ ਅਤੇ ਈ ਤੋਂ ਬਚਣ ਲਈ ਸਾਫ਼ ਸੁਥਰਾ ਪਾਣੀ ਅਤੇ ਖਾਣ ਪੀਣ ਦੀਆਂ ਸਾਫ਼ ਸੁਥਰੀਆਂ ਵਸਤਾਂ ਦੀ ਵਰਤੋਂ ਸਾਫ਼ ਹੱਥਾਂ ਨਾਲ ਕਰਨੀ ਚਾਹੀਦੀ ਹੈ। ਹੈਪਾਟਾਈਟਸ ਬੀ ਅਤੇ ਸੀ ਤੋਂ ਬਚਣ ਲਈ ਸਾਂਝੇ ਦੰਦਾਂ ਦੇ ਬੁਰਸ਼, ਸਾਂਝੇ ਸ਼ੇਵਿੰਗ ਬਲੇਡ, ਟੈਟੂ ਬਨਵਾਉਣ, ਸਾਝੀਆਂ ਟੀਕਿਆਂ ਦੀਆਂ ਸੁਈਆਂ ਵਰਤਣ, ਅਸੁਰੱਖਿਅਤ ਜਿਣਸੀ ਸਬੰਧਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਖੂਨ ਦੀ ਜਰੂਰਤ ਹੈ ਤਾਂ ਸਿਰਫ਼ ਮਨਜ਼ੂਰਸ਼ੁਦਾ ਬਲੱਡ ਬੈਂਕ ਤੋਂ ਲੈ ਕੇ ਹੀ ਲਗਾਉਣਾ ਚਾਹੀਦਾ ਹੈ। ਨਸ਼ਾ ਵਰਤਣ ਵਾਲੇ, ਜੇਲ੍ਹ ਕੈਦੀ, ਥੇਲੇਸੀਮੀਆ ਦੇ ਮਰੀਜ਼, ਡਾਇਲਸਿਸ ਕਰਵਾਉਣ ਵਾਲੇ ਮਰੀਜ਼ ਹਰੇਕ ਸਾਲ ਆਪਣਾ ਹੈਪਾਟਾਈਟਸ ਦਾ ਟੈਸਟ ਜਰੂਰ ਕਰਵਾਉਣ। ਜੇ ਕਿਸੇ ਵੀ ਵਿਅਕਤੀ ਨੂੰ ਆਪਣੇ ਵਿੱਚ ਹੈਪਾਟਾਈਟਸ ਦੇ ਕੋਈ ਲੱਛਣ ਆਉਂਦੇ ਹਨ ਤਾਂ ਆਪਣਾ ਟੈਸਟ ਜਰੂਰ ਕਰਵਾਉਣ।

ਉਹਨਾਂ ਦੱਸਿਆ ਕਿ ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ, ਬੇਸਲਾਈਨ ਟੈਸਟ ਅਤੇ ਵਾਇਰਲ ਲੋਡ ਟੈਸਟ ਰਾਜ ਦੇ ਜਿਲ੍ਹਾ ਹਸਪਤਾਲਾਂ, 3 ਸਰਕਾਰੀ ਮੈਡੀਕਲ ਕਾਲਜਾਂ ਵਿਖੇ ਮੁਫਤ ਕੀਤਾ ਜਾਂਦਾ ਹੈ। ਅਖੀਰ ਵਿੱਚ ਸ੍ਰੀ ਆਸ਼ੂ ਭੱਟੀ ਨੇ ਸਭ ਦਾ ਧੰਨਵਾਦ ਕੀਤਾ। ਇਸ ਸਮੇਂ ਜੇਲ ਸਟਾਫ਼ ਵੀ ਹਾਜ਼ਰ ਸੀ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...