High Court decision for Manisha Gulati ਮਨੀਸ਼ਾ ਗੁਲਾਟੀ ਦੀਆ ਮੁਸ਼ਕਿਲਾਂ ਹੁਣ ਲਗਾਤਾਰ ਹੀ ਵਧਦੀਆਂ ਜਾ ਰਹੀਆਂ ਨੇ ਤੇ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਆਏ ਹੀ ਦਿਨ ਕੋਈ ਨਾ ਕੋਈ ਮੁਸੀਬਤ ਓਹਨਾ ਨੂੰ ਘੇਰ ਕੇ ਖੜ ਜਾਂਦੀ ਹੈ ਤੇ ਹੁਣ ਇਕ ਵਾਰ ਫਿਰ ਤੋਂ ਮਨੀਸ਼ਾ ਗੁਲਾਟੀ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਨੇ
ਪੰਜਾਬ ਸਰਕਾਰ ਵਲੋਂ ਸੂਬਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਹੁਣ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ 10 ਮਾਰਚ ਨੂੰ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਸ ਅਹੁਦੇ ’ਤੇ ਦਿੱਤਾ ਵਾਧਾ ਰੱਦ ਕਰ ਦਿੱਤਾ ਸੀ।High Court decision for Manisha Gulati
ਸਰਕਾਰ ਦੇ ਇਸ ਹੁਕਮ ਖ਼ਿਲਾਫ਼ ਮਨੀਸ਼ਾ ਗੁਲਾਟੀ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਨ੍ਹਾਂ ਨੂੰ ਬਿਨ੍ਹਾਂ ਕੋਈ ਕਾਰਣ ਦੱਸੇ ਬਿਨਾਂ ਹੀ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ, ਜੋ ਕਿ ਨਿਆਂਸੰਗਤ ਨਹੀਂ ਹੈ। ਮਨੀਸ਼ਾ ਗੁਲਾਟੀ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਕਾਰਜਕਾਲ ਮਾਰਚ 2024 ਤੱਕ ਹੈ, ਜੇਕਰ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਹਟਾ ਦਿੱਤਾ ਜਾਂਦਾ ਹੈ ਤਾਂ ਸਰਕਾਰ ਨੂੰ ਇਸ ਦਾ ਕਾਰਣ ਦੱਸਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ ਗਿਆ ਸੀ ਅਤੇ ਉਸ ਸਮੇਂ ਵੀ ਮਨੀਸ਼ਾ ਗੁਲਾਟੀ ਹਾਈਕੋਰਟ ਪੁੱਜੇ ਸਨ। ਅਦਾਲਤ ਦਾ ਫ਼ੈਸਲਾ ਮਨੀਸ਼ਾ ਗੁਲਾਟੀ ਦੇ ਹੱਕ ‘ਚ ਆਇਆ ਸੀ ਅਤੇ ਉਨ੍ਹਾਂ ਨੇ ਮੁੜ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਸੀ। High Court decision for Manisha Gulati
read also : “ਮੈਨੂੰ ਸਦਨ ਚ ਸੁਰਪਨਾਖਾ ਕਿਹਾ” ਤੇ ਹੁਣ ਕਾਂਗਰਸ ਦੀ ਰੇਣੂਕਾ ਚੌਧਰੀ ਪੀਐਮ ਮੋਦੀ ਖ਼ਿਲਾਫ਼ ਕਰਨ ਲੱਗੀ ਆ ਕੰਮ