ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Date:

ਚੰਡੀਗੜ੍ਹ, 21 ਜੂਨ:

High Court Yoga Day ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਮਾਨਯੋਗ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਹ ਦਿਵਸ ਕਾਨੂੰਨ ਤੇ ਨਿਆਂ ਮੰਤਰਾਲੇ ਅਤੇ ਆਯੂਸ਼, ਭਾਰਤ ਸਰਕਾਰ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਇਆ ਗਿਆ। ਇਸ ਸਮਾਗਮ ਵਿੱਚ ਮਾਣਯੋਗ ਜੱਜਾਂ, ਐਡਵੋਕੇਟ ਜਨਰਲਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਯੋਗ ਆਸਣ ਅਤੇ ਧਿਆਨ ਕਰਨ ਲਈ ਭਾਰੀ ਉਤਸ਼ਾਹ ਦਿਖਾਇਆ।

also read : ਕੀ ਮੈਂਗੋ ਸ਼ੇਕ ਪੀਣਾ ਚਾਹੀਦਾ ਤੇ ਕੀ ਹਨ ਇਸਦੇ ਫਾਇਦੇ ਇਸ ਨੂੰ ਬਣਾਉਣ ਵੇਲੇ ਕਿਹੜੀਆਂ ਕਰਦੇ ਹਾਂ ਅਸੀਂ ਗ਼ਲਤੀਆਂ !

ਇਸ ਮੌਕੇ ਭਾਗੀਦਾਰਾਂ ਨੂੰ ਯੋਗ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਦੇ ਨਾਲ-ਨਾਲ ਸਮਰਥਾ, ਲਚਕਤਾ ਅਤੇ ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਸਹਾਇਕ ਹੁੰਦਾ ਹੈ। ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਵਿੱਚ ਹੋਣ ਕਾਰਨ ਮੌਜੂਦਾ ਸਮੇਂ ਇਸ ਦਾ ਖਾਸ ਮਹੱਤਵ ਹੈ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ ਸਗੋਂ ਆਪਣੇ ਆਪ ਨੂੰ ਸੰਸਾਰ ਅਤੇ ਕੁਦਰਤ ਨਾਲ ਜੋੜਨਾ ਹੈ। High Court Yoga Day

ਅੰਤਰਰਾਸ਼ਟਰੀ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਇਹ ਦਿਹਾੜਾ ਪੂਰੇ ਭਾਰਤ ਵਿੱਚ ਯੋਗ ਨੂੰ “ਹਰ ਘਰ ਆਂਗਨ” ਤੱਕ ਪਹੁੰਚਾਉਣ, ਹਰ ਵਿਅਕਤੀ ਦੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣ, ਯੋਗ ਦੀ ਮਹੱਤਤਾ ਉਜਾਗਰ ਕਰਨ ਅਤੇ “ਜਨਤਕ ਸਿਹਤ” ਲਈ ਸਰੀਰ ਅਤੇ ਦਿਮਾਗ ਨੂੰ ਤੰਦਰੁਸਤ ਰੱਖਣ ਸਬੰਧੀ ਲਾਭ ਉਜਾਗਰ ਕਰਨ ਦੇ ਉਦੇਸ਼ ਨਾਲ ਮਨਾਇਆ ਜਾ ਰਿਹਾ ਹੈ। High Court Yoga Day

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...