ਅਦਾਕਾਰਾ ਹਿਮਾਂਸ਼ੀ ਖੁਰਾਣਾ ਦੇ ਪਿਤਾ ਦੀਆਂ ਵਧੀਆਂ ਮੁਸ਼ਕਿਲਾਂ , 14 ਦਿਨਾਂ ਦੀ ਨਿਆਂਇਕ ਹਿਰਾਸਤ , ਜਾਣੋ ਕੀ ਹੈ ਪੂਰਾ ਮਾਮਲਾ

 Himanshi Khurana Father

 Himanshi Khurana Father

ਫਿਲੌਰ ਦੀ ਅਦਾਲਤ ਨੇ ਮਾਡਲ ਤੋਂ ਪੰਜਾਬੀ ਅਦਾਕਾਰਾ ਬਣੀ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਗੁਰਾਇਆ ਵਿੱਚ ਕਰੀਬ 5 ਮਹੀਨੇ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਡਿਊਟੀ ’ਤੇ ਮੌਜੂਦ ਨਾਇਬ ਤਹਿਸੀਲਦਾਰ ਨਾਲ ਕੁੱਟਮਾਰ ਕਰਨ ਅਤੇ ਗਾਲੀ ਗਲੋਚ ਕਰਨ ਦੇ ਦੋਸ਼ ਹੇਠ ਕੁਲਦੀਪ ਖੁਰਾਣਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਜਿਸ ਤਹਿਤ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਜੇਲ੍ਹ ਭੇਜਣ ਦਾ ਫੈਸਲਾ ਸੁਣਾਇਆ ਸੀ। ਗੁਰਾਇਆ ਥਾਣੇ ਦੇ ਐਸਐਚਓ ਪਲਵਿੰਦਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸ ਨੂੰ ਡਿਊਟੀ ਦੌਰਾਨ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ 5 ਮਹੀਨੇ ਪਹਿਲਾਂ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ ਉਹ ਆਪਣੀ ਡਿਊਟੀ ਲਈ ਦਫ਼ਤਰ ਤੋਂ ਜਾ ਰਿਹਾ ਸੀ ਤਾਂ ਦੂਜੇ ਪਾਸਿਓਂ ਕੁਲਦੀਪ ਖੁਰਾਣਾ ਆ ਗਿਆ ਅਤੇ ਗਾਲ੍ਹਾਂ ਕੱਢਣ ਲੱਗ ਪਿਆ। ਇਸ ਦੌਰਾਨ ਉਸ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਲਈ। ਉਕਤ ਵੀਡੀਓ ਦੇ ਆਧਾਰ ‘ਤੇ ਪੁਲਸ ਨੇ ਕੁਲਦੀਪ ਖੁਰਾਣਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Read Also : ਪੰਜਾਬ ਸਰਕਾਰ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ

ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਦੀ ਭਾਲ ਕਰ ਰਹੀ ਸੀ। ਇਸ ਸਬੰਧੀ ਲੁਧਿਆਣਾ ਵਿੱਚ ਪੁਲੀਸ ਵੱਲੋਂ ਕਈ ਛਾਪੇ ਮਾਰੇ ਗਏ। ਪਰ ਕੁਝ ਨਹੀਂ ਹੋਇਆ। ਕੱਲ੍ਹ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਉਸ ਦੇ ਘਰ ਆਇਆ ਹੈ।

ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਿਸ ਤੋਂ ਬਾਅਦ ਕੁਲਦੀਪ ਖੁਰਾਣਾ ਨੂੰ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਖੁਰਾਣਾ ਨੂੰ ਜੇਲ੍ਹ ਭੇਜ ਦਿੱਤਾ। ਖੁਰਾਣਾ ਨੂੰ ਪੁਲਿਸ ਨੇ ਕਪੂਰਥਲਾ ਜੇਲ੍ਹ ਵਿੱਚ ਰੱਖਿਆ ਹੋਇਆ ਹੈ।

 Himanshi Khurana Father

[wpadcenter_ad id='4448' align='none']