History of March 23 ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ‘ਚ ਛੁੱਟੀ ਰਹੇਗੀ। ਯੂ. ਟੀ. ਪ੍ਰਸ਼ਾਸਨ ਵਲੋਂ 23 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਯੂ. ਟੀ. ਦੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ ਵਲੋਂ ਹੁਕਮ ਜਾਰੀ ਕੀਤੇ ਗਏ ਹਨ। History of March 23
ਇਸ ਦੌਰਾਨ ਪ੍ਰਸ਼ਾਸਨ ਦੇ ਅਧਿਕਾਰ ਖੇਤਰ ‘ਚ ਆਉਂਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਇੰਸਟੀਚਿਊਟ ਤੇ ਇੰਡਸਟਰੀਅਲ ਸੰਸਥਾਵਾਂ ਬੰਦ ਰਹਿਣਗੀਆਂ।
ਦਰਅਸਲ 23 ਮਾਰਚ ਨੂੰ ਦੇਸ਼ ਦੀ ਆਜ਼ਾਦੀ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦਿੱਤੀ ਗਈ ਸੀ। ਇਸ ਦੇ ਮੱਦੇਨਜ਼ਰ ਹਰ ਸਾਲ 23 ਮਾਰਚ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ।
ਇਸ ਤੇ ਵੱਡੇ ਹੁਕਮ ਜਾਰੀ ਕੀਤੇ ਗਏ ਨੇ ਜਿਨ੍ਹਾਂ ਦੇ ਵਿਚ 23 ਮਾਰਚ ਨੂੰ ਮੁਕੰਮਲ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜੇਕਰ ਤੁਹਾਡੇ ਵੀ ਕੋਈ ਸਰਕਾਰੀ ਅਦਾਰਿਆਂ ਦੇ ਨਾਲ ਸੰਬੰਧਿਤ ਕੰਮ ਅਧੂਰੇ ਨੇ ਤਾਂ ਅੱਜ ਹੀ ਪੂਰੇ ਕਰ ਲਓ ਕਿਉਕਿ ਕਲ ਸਰਕਾਰੀ ਛੁੱਟੀ ਹੈ ਤੁਹਾਡੇ ਕੰਮ ਵਿਚ ਰੁਕਾਵਟ ਪੈਦਾ ਹੋ ਸਕਦੀ ਹੈ History of March 23