ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ

ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ

23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

Also Read : ਚਮਕੀਲਾ ਦੀ ਬਾਇਓਪਿਕ ‘ਤੇ ਦਿਲਜੀਤ ਦੋਸਾਂਝ, ਇਮਤਿਆਜ਼ ਅਲੀ, ਪਰਿਣੀਤੀ ਚੋਪੜਾ ਦਾ ਕੋਰਟ ਨੇ ਨੋਟਿਸ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Wednesday, December 25, 2024

ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ

Date:

ਚੰਡੀਗੜ੍ਹ, 5 ਜੁਲਾਈ ( ): 

History of Punjab ਪੰਜਾਬ ਦਾ ਇਤਿਹਾਸ  ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਅਤੇ ਗਦਰੀ ਬਾਬਿਆਂ ਨਾਲ ਲਬਰੇਜ਼ ਹੈ ਅਤੇ ਇਸਦਾ ਦਾ  ਸੱਭਿਆਚਾਰ ਬਹੁਤ ਅਮੀਰ ਹੈ। ਇਹ ਪ੍ਰਗਟਾਵਾ ਅੱਜ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਅਤੇ ਖੋਜ ਕੌਂਸਲ  ਦੀ 58ਵੀਂ ਜਨਰਲ ਕੌਂਸਲ ਦੀ ਆਨਲਾਈਨ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ  ਕੀਤਾ।

ਇਸ ਮੌਕੇ ਬੋਲਦਿਆਂ ਸ.ਬੈਂਸ ਨੇ ਕੇਂਦਰੀ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅੰਨਪੂਰਨਾ ਨੂੰ  ਅਪੀਲ ਕੀਤੀ ਕਿ  ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਤਾਂ ਜ਼ੋ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਸੱਚੀ ਸ਼ਰਧਾ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਪੈਦਾ ਹੋ ਸਕੇ।

ਸ. ਬੈਂਸ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦਾ ਮਾਰਗ ਦਰਸ਼ਕ ਰਿਹਾ ਹੈ ਅਤੇ ਉੱਤਰੀ ਭਾਰਤ ਦਾ ਪ੍ਰਵੇਸ਼ ਦੁਆਰ ਹੋਣ ਕਾਰਨ ਬਹੁਤ ਸਾਰੇ ਸ਼ਾਸ਼ਕਾਂ ਦੇ ਹਮਲਿਆਂ ਦਾ ਵੀ ਬਹਾਦਰੀ ਨਾਲ ਡਟ ਕੇ ਟਾਕਰਾ ਕੀਤਾ ਹੈ। History of Punjab

ਇੱਥੋਂ ਦੀ ਇਤਿਹਾਸਕ ਵਿਰਾਸਤ ਦੇਸ਼ ਦਾ ਸਰਮਾਇਆ ਹੈ ਜਿਸਨੂੰ ਭਾਰਤ ਦੇ ਸਾਰੇ ਸੂਬਿਆਂ ਦੇ ਪਾਠਕ੍ਰਮ ਦਾ ਹਿੱਸਾ ਬਣਾ ਕੇ ਪਾਠ ਪੁਸਤਕਾਂ ਰਾਹੀਂ ਸਾਰੇ ਦੇਸ਼ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣਾ ਬਹੁਤ ਜ਼ਰੂਰੀ ਹੈ।

ਮੀਟਿੰਗ ਦੌਰਾਨ  ਸ. ਬੈਂਸ ਨੇ ਇਕ ਅਹਿਮ ਮੁੱਦਾ ਚੁੱਕਦਿਆਂ  ਭਾਰਤ ਸਰਕਾਰ ਤੋਂ ਮੰਗ ਕੀਤੀ ਕਿ  ਕੌਮੀ ਸਿੱਖਿਆ ਅਤੇ ਖੋਜ ਕੌਂਸਲ ਨੇ ਪੰਜਾਬ ਸੂਬੇ ਵਾਸਤੇ  ਸਾਲ 2017 ਵਿੱਚ ਖੇਤਰੀ ਸਿੱਖਿਆ ਸੰਸਥਾ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ ਜਿਸਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੰਸਥਾ ਦਾ ਕੈਂਪਸ ਬਣਾਉਣ ਲਈ ਜ਼ਿਲ੍ਹਾ ਰੂਪਨਗਰ ਵਿੱਚ ਲੋੜੀਂਦੀ ਜ਼ਮੀਨ ਦੀ ਪਛਾਣ ਵੀ ਕਰ ਲਈ ਸੀ। ਸ. ਬੈਂਸ ਨੇ ਕਿਹਾ ਕਿ ਨਿਸ਼ਚਿਤ ਕੀਤੀ ਗਈ ਜ਼ਮੀਨ ਚੰਡੀਗੜ੍ਹ ਹਵਾਈ ਅੱਡੇ ਦੇ ਨੇੜੇ ਹੋਣ ਦੇ ਨਾਲ-ਨਾਲ ਵਧੀਆ ਸੜਕ ਮਾਰਗ ਨਾਲ ਵੀ ਜੁੜੀ ਹੋਈ ਸੀ, ਪਰ ਉਸ ਜ਼ਮੀਨ ਨੂੰ ਤਕਨੀਕੀ ਆਧਾਰ ‘ਤੇ  ਕੌਮੀ ਸਿੱਖਿਆ ਅਤੇ ਖੋਜ ਕੌਂਸਲ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਅਤੇ ਬਾਅਦ ਵਿੱਚ ਮਾਮਲਾ ਬੰਦ ਕਰ ਦਿੱਤਾ ਗਿਆ।History of Punjab

ਸਿੱਖਿਆ ਮੰਤਰੀ ਨੇ ਪੰਜਾਬ ਰਾਜ ਵਿੱਚ ਮੁੜ ਖੇਤਰੀ ਸਿੱਖਿਆ ਸੰਸਥਾ ਸਥਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਅੰਦਰ ਸਕੂਲੀ ਸਿੱਖਿਆ ਅਤੇ ਸਕੂਲ ਅਧਿਆਪਕਾਂ ਦੀ ਸਿਖਲਾਈ ਵਾਸਤੇ ਕੋਈ ਵੀ ਰਾਸ਼ਟਰੀ ਪੱਧਰ ਦਾ ਸੰਸਥਾ ਮੌਜੂਦ ਨਹੀਂ ਹੈ ਇਸ ਲਈ ਪੰਜਾਬ ਰਾਜ ਵਿੱਚ ਇਸ ਸੰਸਥਾ ਨੂੰ ਸਥਾਪਤ ਕਰਨ ਲਈ ਮੁੜ ਪ੍ਰਵਾਨਗੀ ਦਿੱਤੀ ਜਾਵੇ।

  ਉਨ੍ਹਾਂ  ਕੇਂਦਰੀ ਸਿੱਖਿਆ ਰਾਜ ਮੰਤਰੀ ਨੂੰ ਵਿਸ਼ਵਾਸ ਦੁਆਇਆ ਕਿ ਪੰਜਾਬ ਸਰਕਾਰ ਹਵਾਈ ਅੱਡੇ ਤੱਕ ਆਸਾਨ ਪਹੁੰਚ ਅਤੇ ਵਧੀਆ ਸੜਕ ਸੰਪਰਕ ਵਾਲੀ ਢੁਕਵੀਂ ਜ਼ਮੀਨ  ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਸ. ਬੈਂਸ ਨੇ  ਇਸ ਮੌਕੇ  ਕੌਮੀ ਸਿੱਖਿਆ ਅਤੇ ਖੋਜ ਕੌਂਸਲ ਵਲੋਂ   ਪੁਸਤਕਾਂ ਦੀ ਕਾਪੀ ਰਾਈਟ ਦੇ ਨਾਮ ਤੇ ਲਈ ਜਾਂਦੀ ਰਾਇਲਟੀ ਦਾ ਵੀ ਮੁੱਦਾ  ਚੁੱਕਿਆ ਅਤੇ ਮੰਗ ਕੀਤੀ ਕਿ ਇਸ ਨੂੰ ਮੁਆਫ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਇਸ ਨੂੰ  ਸੂਬੇ ਦੀ ਸਕੂਲ ਸਿੱਖਿਆ ਨੂੰ ਹੋਰ ਬਿਹਤਰ ਬਨਾਉਣ ਲਈ ਵਰਤ ਸਕੇ।

———–

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ, 2024:ਪ੍ਰਧਾਨ ਮੰਤਰੀ ਸ਼ਹਿਰੀ...

ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ

ਮਾਨਸਾ, 24 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...

ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ 24 ਦਸੰਬਰਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ...