ਸ਼੍ਰੀ ਜਗਦੀਸ਼ ਪ੍ਰਸਾਦ ਦੀਆਂ ਸੇਵਾਵਾਂ ਨੂੰ ਇਤਿਹਾਸ ਹਮੇਸ਼ਾ ਯਾਦ ਰੱਖੇਗਾ, ਸਪੀਕਰ ਸੰਧਵਾਂ

ਫਰੀਦਕੋਟ, 23 ਜੂਨ 2024
 
 ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ 104 ਵਰ੍ਹਿਆਂ ਦੇ ਸ਼੍ਰੀ ਜਗਦੀਸ਼ ਪ੍ਰਸਾਦ ਦੀਆਂ ਸੇਵਾਵਾਂ ਨੂੰ ਇਤਿਹਾਸ ਹਮੇਸ਼ਾ ਯਾਦ ਰੱਖੇਗਾ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸੰਧਵਾ ਨੇ ਇਸ ਸੁਤੰਤਰਤਾ ਸੰਗਰਾਮੀ  ਦੇ ਸਦੀਵੀ ਵਿਛੋੜੇ ਉਪਰੰਤ ਉਨ੍ਹਾਂ ਦੇ ਘਰ ਪੁੱਜ ਕੇ ਕੀਤਾ ।
 ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼੍ਰੀ ਜਗਦੀਸ਼ ਪ੍ਰਸਾਦ ਜੀ ਦਾ ਭਾਰਤ ਦੇ ਇਨ੍ਹਾਂ ਮਹਾਨ ਸਪੂਤਾਂ ਦੀ ਬਦੌਲਤ ਹੀ ਅਸੀਂ ਅੱਜ ਇੱਕ ਆਜ਼ਾਦ ਦੇਸ਼ ਦੇ ਨਾਗਰਿਕ ਹੋਣ ਦਾ ਮਾਣ ਪ੍ਰਾਪਤ ਕਰ ਸਕੇ ਹਾਂ ।
 ਵਿਛੜੀ ਰੂਹ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਸ਼੍ਰੀ ਜਗਦੀਸ਼ ਪ੍ਰਸਾਦ ਦਾ ਚਲੇ ਜਾਣਾ ਪਰਿਵਾਰ ਲਈ ਹੀ ਨਹੀਂ ਸਮਾਜਕ ਖਿੱਤੇ ਵਾਸਤੇ ਵੀ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਦੁੱਖੀ ਪਰਿਵਾਰ ਦੇ ਨਾਲ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਦੀ ਆਤਮਾ ਨੂੰ ਸ਼ਾਤੀ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਸ ਉਪਰੰਤ ਸਪੀਕਰ ਸੰਧਵਾ ਪਿੰਡ ਕੋਠੇ ਵੜਿੰਗ ਵਿਖੇ ਸਰਦਾਰ ਹਰਚੰਦ ਸਿੰਘ ਵੜਿੰਗ ਦੇ ਅਕਾਲ ਚਲਾਣੇ ਉਪਰੰਤ ਰੱਖੇ ਗਏ ਭੋਗ ਅਤੇ ਅੰਤਿਮ ਅਰਦਾਸ ਵਿਚ ਪੁੱਜੇ । ਉਨ੍ਹਾਂ ਨੇ ਸ. ਵੜਿੰਗ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਦੁੱਖ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪਰਿਵਾਰ ਵਿੱਚੋਂ ਕਿਸੇ ਵੀ ਜੀਅ ਦਾ ਇਸ ਤਰ੍ਹਾਂ ਅਚਾਨਕ ਤੁਰ ਜਾਣਾ ਬੜਾ ਹੀ ਅਸਿਹਣਯੋਗ ਹੁੰਦਾ ਹੈ ਜਿਸ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ ।

ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਦੀ ਆਤਮਾ ਨੂੰ ਸ਼ਾਤੀ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

[wpadcenter_ad id='4448' align='none']