Saturday, December 28, 2024

ਪੰਜਾਬ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ ਸਫ਼ੀਰ ਬਣੋ; ਮੁੱਖ ਮੰਤਰੀ ਦੀ ਜੀ-20 ਸਿਖਰ ਸੰਮੇਲਨ ਦੇ ਪ੍ਰਤੀਨਿਧਾਂ ਨੂੰ ਅਪੀਲ

Date:

* ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦਾ ਕੀਤਾ ਪ੍ਰਬੰਧ
* ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ। HOLDS DINNER VISITING DELEGATES

ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੌਰਾਨ ਸੂਬੇ ਵਿੱਚ ਇਨ੍ਹਾਂ ਪਤਵੰਤਿਆਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਫੇਰੀ ਦੌਰਾਨ ਆਏ ਹੋਏ ਪਤਵੰਤਿਆਂ ਦੀ ਸੂਬੇ ਵਿੱਚ ਠਹਿਰ ਆਰਾਮਦਾਇਕ ਰਹੀ ਹੋਵੇਗੀ ਅਤੇ ਉਨ੍ਹਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੋਵੇਗਾ। ਭਗਵੰਤ ਮਾਨ ਨੇ ਪਤਵੰਤਿਆਂ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸੂਬੇ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਸਫ਼ੀਰ’ ਬਣਨ ਦੀ ਅਪੀਲ ਕੀਤੀ। HOLDS DINNER VISITING DELEGATES

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕਰਨ ਤੱਕ ਪੰਜਾਬੀਆਂ ਨੇ ਹਲੀਮੀ ਨਾਲ ਦੇਸ਼ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। HOLDS DINNER VISITING DELEGATES

ਮੁੱਖ ਮੰਤਰੀ ਨੇ ਡੈਲੀਗੇਟਾਂ ਨੂੰ ਜਾਣੂੰ ਕਰਵਾਇਆ ਕਿ ਗੁਰੂਆਂ ਤੇ ਪੀਰਾਂ ਦੀ ਵਰੋਸਾਈ ਇਸ ਧਰਤੀ ਨੇ ਕਈ ਬਹਾਦਰ ਪੁੱਤਰ ਪੈਦਾ ਕੀਤੇ ਹਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਖੇਤਰ ਵਿੱਚ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਕਈ ਨਾਮੀ ਉੱਦਮੀ ਅਤੇ ਉਦਯੋਗਪਤੀ ਪੈਦਾ ਕਰਨ ਦਾ ਵੀ ਮਾਣ ਹਾਸਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਆਪਣੇ ਉੱਦਮੀ ਹੁਨਰ ਅਤੇ ਸੂਝ-ਬੂਝ ਲਈ ਵਿਸ਼ਵ ਭਰ ਵਿੱਚ ਜਾਣੇ ਜਾਂਦੇ ਮਿਹਨਤੀ ਪੰਜਾਬੀਆਂ ਨੇ ਨਾ ਸਿਰਫ਼ ਆਪਣੇ ਸੂਬੇ ਤੇ ਦੇਸ਼, ਸਗੋਂ ਵਿਸ਼ਵ ਪੱਧਰ ‘ਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਆਏ ਮੁਅੱਜਜ ਮਹਿਮਾਨਾਂ ਨੂੰ ਵਿਸ਼ਵ ਭਰ ਦੇ ਪੰਜਾਬੀਆਂ ਦੇ ਅਥਾਹ ਯੋਗਦਾਨ ਨੂੰ ਦਰਸਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੈਲੀਗੇਟਾਂ ਦੇ ਆਰਾਮਦਾਇਕ ਠਹਿਰਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ ਅਤੇ ਡੈਲੀਗੇਟਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਡੈਲੀਗੇਟ ਆਪਣੇ ਨਾਲ ਪੰਜਾਬ ਫੇਰੀ ਦੀਆਂ ਤਾਜ਼ੀਆਂ ਯਾਦਾਂ ਨਾਲ ਲੈ ਕੇ ਜਾਣਗੇ, ਜੋ ਜੀਵਨ ਭਰ ਉਨ੍ਹਾਂ ਦੇ ਸਫ਼ਰ ਦਾ ਹਿੱਸਾ ਰਹਿਣਗੀਆਂ।

Also Read : ਕੁੰਡਲੀ ਅੱਜ: 18 ਮਾਰਚ, 2023 ਲਈ ਜੋਤਸ਼ੀ ਭਵਿੱਖਬਾਣੀ

Share post:

Subscribe

spot_imgspot_img

Popular

More like this
Related

 ਫ਼ਸਲਾਂ ਲਈ ਬਾਰਿਸ਼ ਘਿਓ ਦੀ ਤਰ੍ਹਾਂ ਲੱਗੀ- ਮੁੱਖ ਖੇਤੀਬਾੜੀ ਅਫ਼ਸਰ

ਮੋਗਾ 28 ਦਸੰਬਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ...

ਸਕੂਲ ਵੈਨ ਉਡੀਕ ਰਹੀਆਂ ਵਿਦਿਆਰਥਣਾ ਕੋਲ ਗੱਡੀ ਰੋਕ ਕੇ ਅਚਨਚੇਤ ਪੁੱਜੇ ਸਪੀਕਰ ਸੰਧਵਾਂ

ਕੋਟਕਪੂਰਾ, 28 ਦਸੰਬਰ (         ) :- ਮਿਲਾਪੜੇ ਸੁਭਾਅ ਦੇ ਮੰਨੇ ਜਾਂਦੇ...

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਕੋਟਕਪੂਰਾ, 28 ਦਸੰਬਰ (         ) :- ਬੱਚਿਆਂ ਤੇ ਨੌਜਵਾਨਾ ਨੂੰ ਨਸ਼ਿਆਂ...