ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ

ਅੰਮ੍ਰਿਤਸਰ 22 ਮਾਰਚ 2024–

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੋਗ (ਹਾਫ ਵੇਅ ਹੋਮ), ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਰਹਿ ਰਹੀਆਂ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਤਿਉਹਾਰ ਦੇ ਮੋਕੇ ਤੇ ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਡਾਂਸ ਪਰਫਾਰਮੈਂਸ ਦਿੱਤੀ ਗਈ। ਇਸ ਤੋਂ ਇਲਾਵਾ ਸਹਿਵਾਸਣਾਂ ਨੇ ਆਪਣੇ ਹੱਥੀਂ ਤਿਆਰ ਕੀਤੇ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੋਕੇ ਤੇ ਮਾਨਯੋਗ ਪ੍ਰਿੰਸੀਪਲ ਮੈਜਿਸਟਰੇਟ ਸ੍ਰੀ ਹਿਮਾਸ਼ੂ ਅਰੋੜਾ, ਜੁਵਨਾਇਲ ਜਸਟਿਸ ਬੋਰਡ, ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਇਸ ਮੋਕੇ ਜ਼ਿਲ੍ਹਾ ਸਮਾਜਿਕ  ਸੁਰੱਖਿਆ ਅਫਸਰ ਸ੍ਰੀਮਤੀ ਮੀਨਾ ਦੇਵੀ, ਮੈਂਬਰ ਜੇ.ਜੇ.ਬੀ. ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ,ਲੋਕਲ ਡੋਨਰਜ਼,ਸਟਾਫ ਜਿਲ੍ਹਾ ਸਮਾਜਿਕ ਸੁਰੱਖਿਆ ਆਫਿਸ, ਮੈਂਬਰ ਜੈਸ਼ੀ ਮਾਨ ਸਕੂਲ, ਸੁਪਰਡੈਂਟ ਹੋਮ ਮਿਸ ਸਵਿਤਾ ਰਾਣੀ ਅਤੇ ਸ੍ਰੀਮਤੀ ਰਜਿੰਦਰ ਕੋਰ ਮੋਜੂਦ ਸਨ।

[wpadcenter_ad id='4448' align='none']