Sunday, January 19, 2025

ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਸਰਕਾਰੀ ਦਫਤਰ, ਬੋਰਡ ‘ਤੇ ਸਕੂਲ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ

Date:

Holiday In Punjab

ਭਲਕੇ ਸੂਬੇ ਵਿਚ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਣੀ ਹੈ ਜਿਸ ਨੂੰ ਮੁੱਖ ਰੱਖਦਿਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Read Also : ਖੁਸ਼ਖਬਰੀ ! ਪੰਜਾਬ ‘ਚ ਇਹਨਾਂ ਲੋਕਾਂ ਨੂੰ ਸਰਕਾਰ ਦੇਵੇਗੀ 2.5 ਲੱਖ ਰੁਪਏ , ਜਾਣੋ ਕੌਣ-ਕੌਣ ਲੈ ਸਕਦਾ ਇਸ ਸਕੀਮ ਦਾ ਲਾਭ ..

Holiday In Punjab

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...