ਪੰਜਾਬ ਮਗਰੋਂ ਹੁਣ ਚੰਡੀਗੜ੍ਹ ਦੇ ਸਕੂਲਾਂ ‘ਚ ਵੀ ਛੁੱਟੀਆਂ ਦਾ ਐਲਾਨ

Holidays in Chandigarh schools too

Holidays in Chandigarh schools too

 ਭਿਆਨਕ ਗਰਮੀ ਦੇ ਮੱਦੇਨਜ਼ਰ ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ ‘ਚ ਵੀ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਸਕੂਲਾਂ ‘ਚ ਭਲਕੇ ਮਤਲਬ ਕਿ 22 ਮਈ ਤੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਟਵੀਟ ਕਰਦਿਆਂ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਕਿਹਾ ਕਿ ਅੱਤ ਦੀ ਗਰਮੀ ਦੀ ਇਹ ਲਹਿਰ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸਿਹਤ ਲਈ ਖ਼ਤਰਾ ਪੈਦਾ ਕਰ ਸਕਦੀ ਹੈ।

ਇਸ ਲਈ 22 ਮਈ ਤੋਂ 30 ਜੂਨ ਤੱਕ ਯੂ. ਟੀ. ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਗੈਰ-ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਸਿੱਖਿਆ ਵਿਭਾਗ ਨੇ ਲਿਖਿਆ ਕਿ ਅੱਜ ਮਤਲਬ ਕਿ 21 ਮਈ ਨੂੰ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਆਖ਼ਰੀ ਕੰਮਕਾਜੀ ਦਿਨ ਹੋਵੇਗਾ।Holidays in Chandigarh schools too

also read ;- ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਫੜਿਆ ਭਾਜਪਾ ਦਾ ਪੱਲਾ

ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ ‘ਚ 23 ਮਈ ਤੋਂ 30 ਜੂਨ ਤੱਕ ਛੁੱਟੀਆਂ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਸੀ ਪਰ ਅੱਜ ਸਿੱਖਿਆ ਵਿਭਾਗ ਚੰਡੀਗੜ੍ਹ ਨੇ ਟਵੀਟ ਕਰਕੇ ਭਲਕੇ ਤੋਂ ਯੂ. ਟੀ. ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ‘ਚ ਵੀ 21 ਮਈ ਤੋਂ 30 ਜੂਨ ਤੱਕ ਸਕੂਲਾਂ ‘ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਸਮੇਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ‘ਚ ਚੱਲ ਰਹੀ ‘ਲੂ’ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਜਿਸ ਕਾਰਨ ਲੋਕ ਆਪਣੇ ਘਰਾਂ ‘ਚ ਤੜੇ ਰਹਿਣ ਲਈ ਮਜਬੂਰ ਹਨ।Holidays in Chandigarh schools too

[wpadcenter_ad id='4448' align='none']