Holidays in Punjab
ਕਹਿਰ ਢਾਹ ਰਹੀ ਗਰਮੀ ਦੇ ਵਿਚਕਾਰ ਸਕੂਲਾਂ (Summer Vacation) ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।
ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ 1 ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਕੀਤੇ ਗਏ ਹਨ।
ਇਸ ਵੇਲੇ ਭਿਆਨਕ ਗਰਮੀ ਪੈਣ ਕਾਰਨ ਲੋਕ ਹਾਲੋਂ-ਬੇਹਾਲ ਦਿਖਾਈ ਦੇ ਰਹੀ ਹਨ। ਇਸੇ ਦਰਮਿਆਨ ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
READ ALSO : ਪੰਜਾਬ ਸਮੇਤ ਇਹਨਾਂ ਰਾਜਾ ‘ਚ ਹੀਟਵੇਵ ਦਾ ਅਲਰਟ , ਲੋੜ ਪੈਣ ‘ਤੇ ਘਰੋਂ ਬਾਹਰ ਨਿਕਲਣ ਦੀ ਐਡਵਾਈਜ਼ਰੀ ਜਾਰੀ .
ਤੁਹਾਨੂੰ ਦੱਸ ਦੇਈਏ ਕਿ ਸਰਕਾਰੀ, ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਚ ਆਉਣ ਵਾਲੀ 1 ਜੂਨ ਤੋਂ ਲੈ ਕੇ 30 ਜੂਨ ਤੱਕ ਛੁੱਟੀਆਂ ਰਹਿਣਗੀਆਂ।ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ‘ਚ ਹੀਟ ਵੇਵ ਚੱਲਣ ਨੂੰ ਲੈ ਕੇ ਜਿੱਥੇ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਹੀ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਲਈ ਘਰੋਂ ਬਾਹਰ ਨਾ ਨਿਕਲਣ ਦੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੋਈ ਹੈ। ਇਸ ਲਈ ਸਿੱਖਿਆ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਨੂੰ 1 ਜੂਨ ਤੋਂ ਗਰਮੀ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
Holidays in Punjab