ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਵੱਲੋਂ ਆਪਣੇ ਖੇਤ ਵਿਚ ਲਗਾਏ ਗਏ ਕਿੰਨੂਆਂ ਦੇ ਬਾਗ ਵਿਚ ਕੀਤਾ ਕਰ ਦਿੱਤਾ ਗਿਆ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸਵੇਰੇ ਸ਼ੁਰੂ ਹੋਈ ਸੀ ਅਤੇ ਦੁਪਹਿਰ 3 ਵਜੇ ਦੇ ਕਰੀਬ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ‘ਚ ਵੱਡੀ ਗਿਣਤੀ ‘ਚ ਲੋਕ ਨਾਲ ਚੱਲ ਰਹੇ ਹਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈਗੀ ਮੌਕੇ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਹਨ। Hon came to pay homage to Badal
ALSO READ :- ਪਿਓ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਮ੍ਰਿਤਕ ਦੇਹ ਨਾਲ ਲਿਪਟ ਭੁੱਬਾਂ ਮਾਰ ਰੋਏ ਪੁੱਤ ਸੁਖਬੀਰ ਬਾਦਲ
ਪਰਿਵਾਰ ਮੈਂਬਰਾਂ ਸਮੇਤ ਹਰ ਸ਼ਖ਼ਸ ਦੀ ਅੱਖ ਨਮ ਵਿਖਾਈ ਦਿੱਤੀ। ਰਿਸ਼ਤੇਦਾਰਾਂ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਹੌਂਸਲਾ ਦਿੱਤਾ ਜਾ ਰਿਹਾ ਹੈ। ਸੁਖਬੀਰ ਬਾਦਲ ਦੀਆਂ ਅੱਖਾਂ ਵੀ ਹੰਝੂਆਂ ਨਾਲ ਭਿੱਜੀਆਂ ਵਿਖਾਈ ਦਿੱਤੀਆਂ। ਇਸ ਮੌਕੇ ਵੱਖ-ਵੱਖ ਸਿਆਸੀ ਆਗੂ ਅਤੇ ਹੋਰ ਸ਼ਖ਼ਸੀਅਤਾਂ ਵੀ ਪੁੱਜੀਆਂ ਹੋਈਆਂ ਹਨ।Hon came to pay homage to Badal
ਬਾਬਾ ਬੋਹੜ ਮੰਨੇ ਜਾਣ ਵਾਲੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਹੜ੍ਹ ਆਇਆ। ਇਸ ਤੋਂ ਪਹਿਲਾਂ ਸਵੇਰੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਵਿੱਚ ਰੱਖਿਆ ਗਿਆ ਸੀ। ਅੰਤਿਮ ਸੰਸਕਾਰ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬੀ. ਐੱਲ. ਪੁਰੋਹਿਤ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਐੱਨ. ਸੀ. ਪੀ. ਮੁਖੀ ਸ਼ਰਦ ਪਵਾਰ ਵੀ ਸ਼ਰਧਾਂਜਲੀ ਦੇਣ ਲਈ ਇੱਥੇ ਪੁੱਜੇ।Hon came to pay homage to Badal