Friday, December 27, 2024

ਹੁਣ ਨਹੀਂ ਮਾਰਨੇ ਪੈਣਗੇ ਦਫ਼ਤਰਾਂ ਦੇ ਗੇੜੇ, ਮਾਨ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ

Date:

Hon’ble government gave great news ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਵਾਨਿਤ ਸਰਟੀਫ਼ਿਕੇਟ ਐੱਸ. ਐੱਮ. ਐੱਸ. ਜ਼ਰੀਏ ਸਿੱਧੇ ਨਾਗਰਿਕਾਂ ਦੇ ਮੋਬਾਇਲ ‘ਤੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਸਰਟੀਫ਼ਿਕੇਟਾਂ ਦੀਆਂ ਹਾਰਡ ਕਾਪੀਆਂ ਲੈਣ ਲਈ ਹੁਣ ਕਿਸੇ ਦਫ਼ਤਰ/ਸੇਵਾ ਕੇਂਦਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ
ਅਮਨ ਅਰੋੜਾ ਨੇ ਦੱਸਿਆ ਕਿ ਕਿਸੇ ਸੇਵਾ ਲਈ ਅਪਲਾਈ ਕਰਨ ਵਾਲੇ ਨਾਗਰਿਕ ਦੇ ਮੋਬਾਇਲ ਉਤੇ ਐੱਸ. ਐੱਮ. ਐੱਸ. ਰਾਹੀਂ ਲਿੰਕ ਭੇਜਿਆ ਜਾਂਦਾ ਹੈ, ਜਿਸ ਉਤੇ ਕਲਿੱਕ ਕਰਕੇ ਸਰਟੀਫ਼ਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਸਰਟੀਫ਼ਿਕੇਟ ਨੂੰ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਰਟੀਫ਼ਿਕੇਟਾਂ ਦੀ ਪ੍ਰਮਾਣਿਕਤਾ ਨੂੰ ਈ-ਸੇਵਾ ਪੋਰਟਲ ‘ਤੇ ਆਨਲਾਈਨ ਵੀ ਚੈੱਕ ਕੀਤਾ ਜਾ ਸਕਦਾ ਹੈ। ਇਸ ਕਦਮ ਨਾਲ ਕੇਵਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਪੈਸਾ ਵੀ ਬਚੇਗਾ ਕਿਉਂਕਿ ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫ਼ਿਕੇਟ ਦੇ ਹਿਸਾਬ ਨਾਲ ਦੇਣੇ ਪੈਂਦੇ ਸਨ।Hon’ble government gave great news

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 15 ਲੱਖ ਸਰਟੀਫ਼ਿਕੇਟ ਨਾਗਰਿਕਾਂ ਨੂੰ ਮੋਬਾਇਲ ਰਾਹੀਂ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੋਬਾਇਲ ‘ਤੇ ਐੱਸ. ਐੱਮ. ਐੱਸ. ਜ਼ਰੀਏ 16 ਤਰ੍ਹਾਂ ਦੇ ਸਰਟੀਫ਼ਿਕੇਟ ਭੇਜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਜਨਮ ਸਰਟੀਫ਼ਿਕੇਟ, ਮੌਤ ਦਾ ਸਰਟੀਫ਼ਿਕੇਟ, ਦਿਹਾਤੀ ਖੇਤਰ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ, ਵਿਆਹ ਸਰਟੀਫ਼ਿਕੇਟ, ਆਮਦਨ ਅਤੇ ਸੰਪਤੀ ਸਰਟੀਫ਼ਿਕੇਟ, ਰਿਹਾਇਸ਼ ਸਰਟੀਫ਼ਿਕੇਟ, ਐੱਸ.ਸੀ./ ਬੀ.ਸੀ./ ਓ.ਬੀ.ਸੀ./ ਜਨਰਲ ਸਰਟੀਫ਼ਿਕੇਟ, ਬੁਢਾਪਾ ਪੈਨਸ਼ਨ, ਦਿਵਿਆਂਗ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ, ਆਸ਼ਰਿਤ ਬੱਚਿਆਂ ਲਈ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ ਸ਼ਾਮਲ ਹਨ।

aslo read :- ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ

ਉਨ੍ਹਾਂ ਦੱਸਿਆ ਕਿ ਹੁਣ ਉਹ ਸਮਾਂ ਲੰਘ ਗਿਆ ਹੈ ਜਦੋਂ ਸਰਟੀਫ਼ਿਕੇਟ ਬਣਵਾਉਣ ਲਈ ਵੱਡੀਆਂ-ਵੱਡੀਆਂ ਫਾਈਲਾਂ ਸਰਕਾਰੀ ਦਫ਼ਤਰਾਂ ਵਿੱਚ ਇੱਕ ਟੇਬਲ ਤੋਂ ਦੂਜੇ ਟੇਬਲ ਤੱਕ ਜਾਂਦੀਆਂ ਸਨ ਅਤੇ ਉਨ੍ਹਾਂ ਦੀ ਕੋਈ ਟਰੈਕਿੰਗ, ਸਟੇਟਸ ਚੈਕਿੰਗ ਅਤੇ ਸਮਾਂ ਸੀਮਾ ਨਹੀਂ ਹੁੰਦੀ ਸੀ। ਈ-ਸੇਵਾ ਪੋਰਟਲ esewa.punjab.gov.in ਨੇ ਅਜਿਹੇ ਸਾਰੇ ਮਸਲਿਆਂ ਨੂੰ ਹੱਲ ਕਰ ਦਿੱਤਾ ਹੈ ਅਤੇ ਫਾਈਲ ਨੂੰ ਇੱਕ ਤੋਂ ਦੂਜੀ ਥਾਂ ਭੇਜੇ ਬਿਨਾਂ ਬਿਨੈਪੱਤਰਾਂ ਉਤੇ ਕਾਰਵਾਈ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਈ-ਸੇਵਾ ਦੇ ਲੰਬਿਤ ਕੇਸਾਂ ਦੀ ਗਿਣਤੀ 0.25 ਫ਼ੀਸਦ ਤੋਂ ਵੀ ਘੱਟ ਹੈ।Hon’ble government gave great news

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...