ਲੁਧਿਆਣਾ ਵਿੱਚ ਭਿਆਨਕ ਸੜਕ ਹਾਦਸਾ, ਕਾਰਪੋਰੇਸ਼ਨ ਦੇ ਟਰੱਕ ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਦੀ ਮੌਤ

Date:

Horrible road accident ਲੁਧਿਆਣਾ ਦੇ ਸਲੇਮ ਟਾਬਰੀ ਥਾਣੇ ਅਧੀਨ ਪੈਂਦੇ ਮੇਨ ਜੀ.ਟੀ ਰੋਡ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਕਾਰਪੋਰੇਸ਼ਨ ਦੇ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਇੱਕ ਸੇਵਾਮੁਕਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਿਲਕ ਰਾਜ ਵਾਸੀ ਸਲੇਮ ਟਾਬਰੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਟਿੱਪਰ ਚਾਲਕ ਮ੍ਰਿਤਕ ਦੀ ਲਾਸ਼ ਨੂੰ ਕਰੀਬ 10 ਮੀਟਰ ਤੱਕ ਘਸੀਟਦਾ ਲੈ ਗਿਆ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਟਿੱਪਰ ਚਾਲਕ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਿਆ।

READ ALSO : ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਨੇ ਥਾਣਾ ਸਲੇਮ ਟਾਬਰੀ ਦੀ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਦੇ ਇੰਚਾਰਜ ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਤਿਲਕ ਰਾਜ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। Horrible road accident

ਮ੍ਰਿਤਕ ਦੇ ਵਾਰਸਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਮ੍ਰਿਤਕ ਦੇ ਪੁੱਤਰ ਵਿਜੇ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ 2010 ਵਿੱਚ ਪੁਲੀਸ ਵਿਭਾਗ ਵਿੱਚੋਂ ਸੇਵਾਮੁਕਤ ਹੋਏ ਸਨ, ਜੋ ਅੱਜ ਸਵੇਰੇ 10 ਵਜੇ ਦੇ ਕਰੀਬ ਸਾਈਕਲ ’ਤੇ ਘਰੋਂ ਨਿਕਲੇ ਸਨ। ਪੁਲਸ ਨੂੰ ਸੂਚਨਾ ਮਿਲਣ ‘ਤੇ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਿਤਾ ਦੀ ਟਰੱਕ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ ਹੈ। ਫਿਲਹਾਲ ਕਾਰਪੋਰੇਸ਼ਨ ਫਰਾਰ ਡਰਾਈਵਰ ਦੀ ਪਛਾਣ ਕਰ ਰਹੀ ਹੈ ਅਤੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। Horrible road accident

Share post:

Subscribe

spot_imgspot_img

Popular

More like this
Related