17ਜੁਲਾਈ 2024 ਨੂੰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਬਾਗਬਾਨੀ ਸਿਖਲਾਈ ਕੈਂਪ ਦਾ ਆਯੋਜਨ

ਫਾਜ਼ਿਲਕਾ, 15 ਜੁਲਾਈ

ਮੁੱਖ ਕਾਰਜਕਾਰੀ ਅਫਸਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਡਾ. ਜਤਿੰਦਰ ਸਿੰਘ ਸੰਧੂ ਨੇ ਦੱਸਿਆ ਕਿ 17ਜੁਲਾਈ 2024 ਨੂੰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਇੱਕ ਬਾਗਬਾਨੀ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਡਾ. ਸੰਧੂ ਨੇ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਵਿੱਚ ਬਾਗਬਾਨਾਂ ਨੂੰ ਬਹੁਤ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਇਹਨਾਂ ਸਮੱਸਿਆਵਾਂ ਦੇ ਹੱਲ ਲਈ ਇਸ ਕੈਂਪ ਵਿੱਚ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ ਜਿਸ ਵਿੱਚ ਖੇਤਰੀ ਖੋਜ ਕੇਂਦਰ, ਅਬੋਹਰ ਦੇ ਬਾਗਬਾਨੀ ਮਾਹਿਰ ਡਾ. ਅਨਿਲ ਸਾਗਵਾਨ, ਡਾਇਰੈਕਟਰ ਖੇਤਰੀ ਖੋਜ ਕੇਂਦਰ ਅਬੋਹਰ ਨਵੇਂ ਬਾਗ ਲਗਾਉਣ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦੇਣਗੇ, ਡਾ. ਪੀ.ਕੇ ਅਰੋੜਾ ਵੱਲੋਂ ਨਿੰਬੂ ਜਾਤੀ ਦੇ ਫਲਾਂ ਦੇ ਕੀੜੇ ਮਕੌੜੇ ਅਤੇ ਉਹਨਾਂ ਦੀ ਰੋਕਥਾਮ ਬਾਰੇ ਦੱਸਿਆ ਜਾਵੇਗਾ।

ਡਾ. ਸ਼ਸ਼ੀ ਪਠਾਨੀਆ ਵੱਲੋਂ ਨਿੰਬੂ ਜਾਤੀ ਦੇ ਬਾਗਾਂ ਵਿੱਚ ਖੁਰਾਕੀ ਤੱਤਾਂ ਦੀ ਮਹੱਤਤਾ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਡਾ. ਅਨਿਲ ਕਾਮਰਾ ਵੱਲੋਂ ਬਾਗਬਾਨੀ ਦੀਆਂ ਨਵੀਂਆਂ ਕਿਸਮਾਂ ਬਾਰੇ ਜਿਮੀਦਾਰ ਭਰਾਵਾਂ ਨੂੰ ਜਾਣੂ ਕਰਵਾਇਆ ਜਾਵੇਗਾ। ਡਾ. ਜਗਦੀਸ਼ ਕੁਮਾਰ ਅਰੋੜਾ ਵੱਲੋਂ ਨਿੰਬੂ ਜਾਤੀ ਦੇ ਫਲਾਂ ਦੀਆਂ ਬਿਮਾਰੀਆਂ ਅਤੇ ਰੋਕਥਾਮ ਬਾਰੇ ਅਤੇ ਡਾ. ਸੁਖਜਿੰਦਰ ਸਿੰਘ ਬਾਗਬਾਨੀ ਵਿਕਾਸ ਅਫਸਰ ਟਾਹਲੀਵਾਲਾ ਜੱਟਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਨਵੀਆਂ ਬਾਗਬਾਨੀ ਸਕੀਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ ਜਾਵੇਗਾ।

ਉਨ੍ਹਾਂ ਇਲਾਕੇ ਦੇ ਸਮੂਹ ਬਾਗਬਾਨਾਂ ਨੂੰ ਇਸ ਕੈਂਪ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਬਾਗਾਂ ਦੀ ਸੰਭਾਲ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ।

[wpadcenter_ad id='4448' align='none']