HSGPC Elections
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ 19 ਜਨਵਰੀ ਨੂੰ ਹੋਣਗੀਆਂ। ਇਸ ਸਬੰਧੀ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਗੁਰਦੁਆਰਾ ਚੋਣਾਂ ਦੇ ਕਮਿਸ਼ਨਰ ਜਸਟਿਸ ਐੱਚ.ਐੱਸ. ਭੱਲਾ ਨੇ ਦੱਸਿਆ ਕਿ ਨਾਮਜ਼ਦਗੀ ਲਈ ਰਿਟਰਨਿੰਗ ਅਧਿਕਾਰੀ ਵੱਲੋਂ 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ 20 ਦਸੰਬਰ ਤੋਂ ਲੈ ਕੇ 28 ਦਸੰਬਰ ਤੱਕ ਨਾਮਜ਼ਦਗੀ ਪੱਤਰ ਭਰੇ ਜਾਣਗੇ।
ਇਸ ਤੋਂ ਬਾਅਦ 30 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਂਟੀ ਕੀਤੀ ਜਾਵੇਗੀ ਜੋ ਕਿ 2 ਜਨਵਰੀ, 2025 ਨੂੰ ਦੁਪਹਿਰ ਬਾਅਦ 3 ਵਜੇ ਤੱਕ ਵਾਪਸ ਲਏ ਜਾ ਸਕਦੇ ਹਨ। ਫਿਰ 3 ਵਜੇ ਤੋਂ ਬਾਅਦ ਉਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਇਸ ਮਗਰੋਂ 19 ਜਨਵਰੀ ਨੂੰ ਚੋਣਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣ ਪੂਰਾ ਹੋਣ ਤੋਂ ਤੁਰੰਤ ਬਾਅਦ ਬੂਥਾਂ ’ਤੇ ਗਿਣਤੀ ਕਰਵਾ ਦਿੱਤੀ ਜਾਵੇਗੀ।
Read Also : ਸਮੈਮ ਸਕੀਮ ਸਾਲ 2024-25 ਅਧੀਨ ਅਪਲਾਈ ਕੀਤੀਆਂ ਦਰਖਾਸਤਾਂ ਦਾ ਡਰਾਅ
HSGPC Elections