Huge gathering at Sector 34 ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੋ ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ ਕੀਤਾ ਜਾਵੇਗਾ। ਸ਼ਨੀਵਾਰ ਸਵੇਰ ਤੋਂ ਹੀ ਅੱਜ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਵਿਚਕਾਰ ਹੋਣ ਵਾਲੇ ਇਕੱਠ ਦੀ ਜਗ੍ਹਾ ਨੂੰ ਲੈ ਕੇ ਵਿਚਾਰ ਚਰਚਾ ਜਾਰੀ ਸੀ ਸ਼ਨੀਵਾਰ ਸ਼ਾਮ ਨੂੰ ਸੈਕਟਰ 34 ਦੇ ਪੁਲਿਸ ਸਟੇਸ਼ਨ ਵਿਖੇ ਪੁਲਿਸ ਅਧਿਕਾਰੀਆਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਵਿਚਕਾਰ ਸੈਕਟਰ 34 ਵਿੱਚ ਇਕੱਠ ਕਰਨ ਨੂੰ ਲੈ ਕੇ ਸਹਿਮਤੀ ਬਣ ਗਈ।
ਸੰਯੁਕਤ ਕਿਸਾਨ ਮੋਰਚੇ ਦੇ ਵਫਦ ਵਿੱਚ ਹਰਿੰਦਰ ਸਿੰਘ ਲੱਖੋਵਾਲ ਰਮਿੰਦਰ ਸਿੰਘ ਪਟਿਆਲਾ,ਰਵਨੀਤ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ,ਬਲਦੇਵ ਸਿੰਘ ਨਿਹਾਲਗੜ੍ਹ, ਪਰਮਦੀਪ ਸਿੰਘ ਬੈਦਵਾਨ ਅਤੇ ਕਿਰਪਾਲ ਸਿੰਘ ਸਿਆਊ ਹਾਂਜੀ ਸ਼ਾਮਿਲ ਸਨ ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਐਸਐਸਪੀ ਚੰਡੀਗੜ੍ਹ, ਟ੍ਰੈਫਿਕ ਡੀਐਸਪੀ ਦੇ ਨਾਲ ਨਾਲ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਐਸ ਐਸ ਪੀ ਮੋਹਾਲੀ ਡੀਐਸਪੀ ਮੋਹਾਲੀ ਤੋ ਇਲਾਵਾ ਹੋਰ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ।Huge gathering at Sector 34
also read :- CM ਮਾਨ ਨੇ ਨਿਭਾਇਆ ਵਾਅਦਾ, NOC ਤੋਂ ਬਿਨਾਂ ਹੋਵੇਗੀ ਇਨ੍ਹਾਂ ਪਲਾਟਾਂ ਦੀ ਰਜਿਸਟਰੀ
ਤੁਹਾਨੂੰ ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਦੇ ਨਾਲ ਨਾਲ ਪਾਣੀ ਅਤੇ ਵਾਤਾਵਰਨ ਨਾਲ ਸਬੰਧਤ ਮੰਗਾਂ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ,ਐਮ ਐਸ ਪੀ ਦੀ ਕਾਨੂੰਨੀ ਗਾਰੰਟੀ,ਸਹਿਕਾਰੀ ਸੰਸਥਾਵਾਂ ਦੀ ਮਜਬੂਤੀ ਅਤੇ ਭਾਰਤ ਪਾਕਿਸਤਾਨ ਵਪਾਰ ਸੜਕੀ ਲੰਘਿਆ ਰਾਹੀਂ ਖੋਲਣ ਆਦਿ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਲਈ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ।Huge gathering at Sector 34