Sunday, December 29, 2024

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 28 ਦਸੰਬਰ 2024

Date:

Hukamnama Sri Harmandir Sahib Ji

ਸੋਰਠਿ ਮਹਲਾ ੫ ॥

ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪।੧੨।੨੩।

Hukamnama Sri Harmandir Sahib Ji

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...