IAF UAV Aircraft Crash
ਰਾਜਸਥਾਨ ਦੇ ਜੈਸਲਮੇਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਭਾਰਤੀ ਹਵਾਈ ਸੈਨਾ ਦੇ ਜਹਾਜ਼ ਦੇ ਕਰੈਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤਕਨੀਕੀ ਖਰਾਬੀ ਕਾਰਨ ਵਾਪਰਿਆ ਹੈ। ਫਿਲਹਾਲ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੇ ਨਾਲ-ਨਾਲ ਹਵਾਈ ਸੈਨਾ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਸਥਾਨਕ ਲੋਕਾਂ ਦੀ ਭੀੜ ਵੀ ਇਕੱਠੀ ਹੋ ਗਈ। ਦੱਸ ਦੇਈਏ ਕਿ ਹਵਾਈ ਸੈਨਾ ਦਾ ਜਾਸੂਸੀ ਜਹਾਜ਼ ਅਸਮਾਨ ਤੋਂ ਜਾਸੂਸੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦਾ ਕੰਮ ਕਰਦਾ ਹੈ।
ਜੈਸਲਮੇਰ ਦੇ ਪਿਥਲਾ ਪਿੰਡ ਤੋਂ ਲੰਘਦੇ ਸਮੇਂ ਜਹਾਜ਼ ਦੇ ਕਰੈਸ਼ ਹੋਣ ‘ਤੇ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਦੀ ਆਵਾਜ਼ ਸੁਣ ਕੇ ਆਸਪਾਸ ਦੇ ਪਿੰਡ ਵਾਸੀ ਡਰ ਗਏ। ਹਾਦਸੇ ਦਾ ਪਤਾ ਲੱਗਦਿਆਂ ਹੀ ਸਾਰੇ ਘਟਨਾ ਵਾਲੀ ਥਾਂ ਵੱਲ ਭੱਜਣ ਲੱਗੇ। ਉਥੋਂ ਲੋਕਾਂ ਨੇ ਸਬੰਧਤ ਲੋਕਾਂ ਨੂੰ ਵੀ ਸੂਚਿਤ ਕੀਤਾ। ਪ੍ਰਸ਼ਾਸਨ ਦੇ ਨਾਲ-ਨਾਲ ਹਵਾਈ ਸੈਨਾ ਦੀ ਟੁਕੜੀ ਵੀ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਫੌਜ ਨੇ ਉਸ ਇਲਾਕੇ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ ਜਿੱਥੇ ਇਹ ਘਟਨਾ ਵਾਪਰੀ ਹੈ।
ਰਾਹਤ ਦੀ ਗੱਲ ਇਹ ਹੈ ਕਿ ਇਸ ਜਹਾਜ਼ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦਰਅਸਲ, ਹਵਾਈ ਸੈਨਾ ਦੇ ਖੋਜੀ ਜਹਾਜ਼ ਵਿਚ ਕੋਈ ਪਾਇਲਟ ਮੌਜੂਦ ਨਹੀਂ ਹੁੰਦਾ। ਇਸ ਜਹਾਜ਼ ਨੂੰ ਰਿਮੋਟ ਰਾਹੀਂ ਚਲਾਇਆ ਜਾਂਦਾ ਹੈ। ਅਜਿਹੇ ਜਹਾਜ਼ਾਂ ਨੂੰ ਖਾਸ ਤੌਰ ‘ਤੇ ਸਰਹੱਦੀ ਇਲਾਕਿਆਂ ‘ਚ ਤਾਇਨਾਤ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਸਕੇ। ਫ਼ੌਜ ਜਾਸੂਸੀ ਜਹਾਜ਼ਾਂ ਰਾਹੀਂ ਸਰਹੱਦੀ ਇਲਾਕਿਆਂ ‘ਤੇ ਨਿਗਰਾਨੀ ਦਾ ਕੰਮ ਵੀ ਕਰਦੀ ਹੈ।
IAF UAV Aircraft Crash