Wednesday, January 8, 2025

ਪ੍ਰੋਫੈਸਰ ਨੇ ਨਹੀਂ ਕੀਤੀਆਂ ਹਾਜ਼ਰੀਆਂ ਪੂਰੀਆਂ ਤਾਂ ਤੋੜੀਆਂ ਲੱਤਾਂ-ਬਾਂਹਾਂ

Date:

ਚੰਡੀਗੜ੍ਹ ਯੂਨੀਵਰਸਿਟੀ ‘ਚ ਹਾਜ਼ਰੀ ਪੂਰੀ ਨਾ ਕਰਨ ‘ਤੇ 5-6 ਵਿਦਿਆਰਥੀਆਂ ਨੇ ਮਿਲ ਕੇ ਪ੍ਰੋਫੈਸਰ ‘ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਬਾਂਹ ਅਤੇ ਲੱਤ ਤੋੜ ਦਿੱਤੀ। ਅਸਿਸਟੈਂਟ ਪ੍ਰੋਫੈਸਰ ਇਰਸ਼ਾਦ ਮਲਿਕ ਨੂੰ ਗੰਭੀਰ ਹਾਲਤ ‘ਚ GMCH-32 ‘ਚ ਭਰਤੀ ਕਰਵਾਇਆ ਗਿਆ ਹੈ।If attendance is not done

17 ਮਈ ਨੂੰ ਹੋਇਆ ਸੀ ਹਮਲਾ

ਇਹ ਮਾਮਲਾ 17 ਮਈ ਸ਼ਾਮ 4:30 ਵਜੇ ਦਾ ਹੈ। ਖਰੜ ਸਿਟੀ ਪੁਲੀਸ ਨੇ ਮੁਲਜ਼ਮ ਵਿਦਿਆਰਥੀ ਪੁਨੀਤ ਯਾਦਵ ਅਤੇ ਪੰਜ-ਛੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਪੁਨੀਤ ਯਾਦਵ ਅਤੇ ਅਰਲੀਲ ਨੂੰ ਗ੍ਰਿਫਤਾਰ ਕਰ ਲਿਆ ਹੈ।If attendance is not done

also read :- ਗਿਆਨੀ ਹਰਪ੍ਰੀਤ ਸਿੰਘ ਹੀ ਰਹਿਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, SGPC ਨੇ ਕਹੀ ਇਹ ਵੱਡੀ ਗੱਲ

ਪ੍ਰੋ. ਇਰਸ਼ਾਦ ਮਲਿਕ ਪਿਛਲੇ 10 ਸਾਲਾਂ ਤੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਸਿਵਲ ਇੰਜਨੀਅਰਿੰਗ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਤਾਇਨਾਤ ਹਨ। ਇਰਸ਼ਾਦ ਮਲਿਕ ਦੀ ਜਮਾਤ ਵਿੱਚ ਪੜ੍ਹਦਾ ਵਿਦਿਆਰਥੀ ਪੁਨੀਤ ਯਾਦਵ ਕਈ ਦਿਨਾਂ ਤੋਂ ਆਪਣੀ ਹਾਜ਼ਰੀ ਪੂਰੀ ਕਰਨ ਲਈ ਦਬਾਅ ਪਾ ਰਿਹਾ ਸੀ ਪਰ ਪ੍ਰੋਫੈਸਰ ਨੇ ਯੂਨੀਵਰਸਿਟੀ ਦੇ ਨਿਯਮਾਂ ਦਾ ਹਵਾਲਾ ਦਿੰਦਿਆਂ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ।

17 ਮਈ ਦੀ ਸ਼ਾਮ ਨੂੰ ਇਰਸ਼ਾਦ ਮਲਿਕ ਯੂਨੀਵਰਸਿਟੀ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੇ ਸਾਥੀ ਅਮਨਪ੍ਰੀਤ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਉਸ ਨੂੰ 5-6 ਨੌਜਵਾਨਾਂ ਨੇ ਘੇਰ ਲਿਆ ਤੇ ਉਸ ਉੱਤੇ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲੇ ਨੌਜਵਾਨਾਂ ਦੇ ਮੂੰਹ ਢਕੇ ਹੋਏ ਸੀ ਪਰ ਉਸ ਦੌਰਾਨ ਪ੍ਰੋ. ਨੂੰ ਪੁਨੀਤ ਯਾਦਵ ਦੀ ਪਛਾਣ ਆ ਗਈ। ਇਸ ਹਮਲੇ ਵਿੱਚ ਪ੍ਰੋਫੈਸਰ ਦੇ ਖੱਬੀ ਬਾਂਹ ਤੇ ਲੱਤ ਵਿੱਚ ਫਰੈਕਚਰ ਆਇਆ ਤੇ ਸਰੀਰ ਦੇ ਹਿੱਸਿਆਂ ਉੱਤੇ ਗੰਭੀਰ ਸੱਟਾਂ ਲੱਗੀਆਂ ਇਸ ਦੌਰਾਨ ਇਰਸ਼ਾਦ ਮਲਿਕ ਨੇ ਆਪਣੀ ਜਾਨ ਬਚਾਉਣ ਲਈ ਰੌਲਾ ਪਾਇਆ, ਜਿਸ ਨੂੰ ਸੁਣ ਕੇ ਸੜਕ ਤੋਂ ਲੰਘ ਰਹੇ ਲੋਕ ਇਕੱਠੇ ਹੋ ਗਏ। ਲੋਕਾਂ ਦਾ ਇਕੱਠ ਦੇਖ ਕੇ ਨੌਜਵਾਨ ਇਰਸ਼ਾਦ ਮਲਿਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ।If attendance is not done

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...