ਨਾਜਾਇਜ਼ ਕਬਜ਼ੇ ਕਰਨ ਵਾਲੇ ਰਸੂਖ਼ਦਾਰ ਲੋਕਾਂ ਨੂੰ ਮੁੱਖ ਮੰਤਰੀ ਮਾਨ ਵੱਲੋਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਇਨ੍ਹਾਂ ਲੋਕਾਂ ਨੇ ਕਬਜ਼ੇ ਨਾ ਛੱਡੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਮੁੱਖ ਮੰਤਰੀ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ।If possession is not left
ਆਪਣੇ ਟਵੀਟ ‘ਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਜਿਹੜੇ ਰਸੂਖ਼ਦਾਰ ਲੋਕਾਂ ਨੇ ਪੰਜਾਬ ‘ਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਅਪੀਲ ਹੈ ਕਿ ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ।If possession is not left
also read :- ਥਾਣਾ ਬਨੂੰੜ ਪੁਲੀਸ ਨੇ 1 ਕਿਲੋ 200 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕਾਬੂ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। If possession is not left