ਆਈਐਚਐਮ ਨੂੰ ਪੰਜਾਬ ਸਰਕਾਰ ਤੋਂ ਮਿਲੇਗਾ ਪੂਰਨ ਸਹਿਯੋਗ : ਅਨਿਲ ਠਾਕੁਰ

ਆਈਐਚਐਮ ਨੂੰ ਪੰਜਾਬ ਸਰਕਾਰ ਤੋਂ ਮਿਲੇਗਾ ਪੂਰਨ ਸਹਿਯੋਗ : ਅਨਿਲ ਠਾਕੁਰ

ਬਠਿੰਡਾ, 29 ਅਗਸਤ : ਅਨਿਲ ਠਾਕੁਰ, ਚੇਅਰਮੈਨ, ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਸਰਕਾਰ ਨੇ ਅੱਜ ਸਥਾਨਕ ਸਥਾਨਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਆਈਐਚਐਮ ਦਾ ਦੌਰਾ ਕੀਤਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਆਈਐਚਐਮ ਦੀ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਸੰਸਥਾ ਦੀ ਬਿਹਤਰੀ ਲਈ ਸੁਝਾਅ ਮੰਗੇ ਅਤੇ […]

ਬਠਿੰਡਾ, 29 ਅਗਸਤ : ਅਨਿਲ ਠਾਕੁਰ, ਚੇਅਰਮੈਨ, ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਸਰਕਾਰ ਨੇ ਅੱਜ ਸਥਾਨਕ ਸਥਾਨਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਆਈਐਚਐਮ ਦਾ ਦੌਰਾ ਕੀਤਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਆਈਐਚਐਮ ਦੀ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਸੰਸਥਾ ਦੀ ਬਿਹਤਰੀ ਲਈ ਸੁਝਾਅ ਮੰਗੇ ਅਤੇ ਸੰਭਾਵੀ ਵਿਦਿਆਰਥੀਆਂ ਤੱਕ ਇਸ ਦੀ ਪਹੁੰਚ ਵਧਾਉਣ ਦੇ ਤਰੀਕਿਆਂ ਦੀ ਮੰਗ ਕੀਤੀ।  ਉਨ੍ਹਾਂ ਸੰਸਥਾ ਦੇ ਕੰਮ-ਕਾਜ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਆਈਐਚਐਮ ਦੀ ਪ੍ਰਿੰਸੀਪਲ ਮੈਡਮ ਕੋਹਲੀ ਨੇ ਚੇਅਰਮੈਨ ਠਾਕੁਰ ਦੇ ਦਿਆਲੂ ਵਿਵਹਾਰ ਅਤੇ ਸਹਿਯੋਗੀ ਰਵੱਈਏ ਦੀ ਸ਼ਲਾਘਾ ਕੀਤੀ। ਇਸ ਦੌਰਾਨ ਮੈਡਮ ਕੋਹਲੀ ਸ਼੍ਰੀ ਅਨਿਲ ਠਾਕੁਰ ਦੇ ਸੁਭਾਅ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੁਭਾਅ ਸ਼ੁਰੂ ਤੋਂ ਹੀ ਦੂਜਿਆਂ ਦੀ ਮਦਦ ਕਰਨ ਦਾ ਰਿਹਾ ਹੈ।

ਪ੍ਰਿੰਸੀਪਲ ਕੋਹਲੀ ਨੇ ਕਿਹਾ ਕਿ ਅਸੀਂ ਬਹੁਤ ਮਾਣ ਮਹਿਸੂਸ ਕਰ ਰਹੇ ਹਾਂ ਕਿ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਸਾਡੇ ਵਿਚਕਾਰ ਆਏ ਅਤੇ ਸਾਨੂੰ ਤੇ ਸਾਡੇ ਬੱਚਿਆਂ ਦਾ ਮਾਰਗਦਰਸ਼ਨ ਕੀਤਾ।  ਉਨ੍ਹਾਂ ਨੇ ਅੱਜ ਤੱਕ ਜੋ ਵੀ ਕਿਹਾ ਅਤੇ ਵਾਅਦਾ ਕੀਤਾ ਹੈ, ਉਸ ਨੂੰ ਹਮੇਸ਼ਾ ਪੂਰਾ ਕੀਤਾ ਹੈ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਉਨ੍ਹਾਂ ਦੇ ਇੱਥੇ ਆਉਣ ਨਾਲ ਆਈਐਚਐਮ ਵਿੱਚ ਹੋਰ ਵੀ ਮਹਾਨ ਕੰਮ ਹੋਣਗੇ।  ਇਸ ਦੌਰੇ ਨਾਲ ਸੰਸਥਾ ਅਤੇ ਸਰਕਾਰ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਉਮੀਦ ਹੈ, ਜਿਸ ਦੇ ਨਤੀਜੇ ਵਜੋਂ ਵਿਦਿਆਰਥੀਆਂ ਲਈ ਬਿਹਤਰ ਸਹੂਲਤਾਂ ਤੇ ਮੌਕੇ ਹੋਣਗੇ।

Tags:

Latest

ਵਿਧਾਇਕ ਸ. ਸੇਖੋਂ ਦੀ ਪ੍ਰਧਾਨਗੀ ਹੇਠ ਟਰੇਡ ਯੂਨੀਅਨ ਨਾਲ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼
ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — ਡਾ. ਬਲਜੀਤ ਕੌਰ
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿਖੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਵਿਕਾਸ ਕੰਮ ਸ਼ੁਰੂ ਕਰਵਾਏ
ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ
4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ