Friday, December 27, 2024

ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੇ ਪ੍ਰਾਇਮਰੀ ਵਿੰਗ ਵਿੱਚ ਬਤੌਰ ਜਿ਼ਲ੍ਹਾ ਕੁਆਰਡੀਨੇਟਰ ਅਤੇ ਬੀ.ਐਮ.ਟੀ. ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ

Date:

Also Read. : ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਅਤੇ ਕਲਰਕ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ(ਪ੍ਰਾਇਮਰੀ) ਅਧੀਨ ਕੰਮ ਕਰਦੇ 23 ਜਿ਼ਲ੍ਹਾ ਕੁਆਰਡੀਨੇਟਰਾਂ ਨੂੰ ਅਤੇ 422 ਬੀ.ਐਮ.ਟੀ. ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ ਦਿੱਤੇ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਫੈਸਲਾ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿੱਦਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅਧਿਆਪਕ ਆਪਣੇ ਪਿਤਰੀ ਸਕੂਲ ਵਿੱਚ ਤਾਇਨਾਤ ਰਹਿੰਦਿਆਂ ਹੀ ਪ੍ਰੋਜੈਕਟ ਸਬੰਧੀ ਕੰਮ ਨੇਪਰੇ ਚਾੜ੍ਹਨਗੇ।

Share post:

Subscribe

spot_imgspot_img

Popular

More like this
Related