Saturday, December 28, 2024

Cyclone Biparjoy: ਪੰਜਾਬ ‘ਤੇ ਵੀ ਬਿਪਰਜੋਏ ਚੱਕਰਵਾਤ ਦਾ ਅਸਰ, 15 ਤੋਂ 17 ਤੱਕ ਅਲਰਟ…

Date:

ਬਿਪਰਜੋਏ ਚੱਕਰਵਾਤ ਦਾ ਰਾਜਸਥਾਨ ਤੇ ਨਾਲ ਲੱਗਦੇ ਸੂਬਿਆਂ ਦੇ ਮੌਸਮ ‘ਤੇ ਭਾਰੀ ਅਸਰ ਵੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਜੈਪੁਰ ਦੀ ਮੰਨੀਏ ਤਾਂ ਇਸ ਤੂਫਾਨ ਦਾ ਸਭ ਤੋਂ ਜ਼ਿਆਦਾ ਅਸਰ ਦੱਖਣੀ-ਪੱਛਮੀ ਰਾਜਸਥਾਨ ਦੇ ਜੋਧਪੁਰ ਡਿਵੀਜ਼ਨ ‘ਚ ਦੇਖਣ ਨੂੰ ਮਿਲਣ ਵਾਲਾ ਹੈ।Impact of Cyclone Biparjoy

ਮੌਸਮ ਵਿਭਾਗ ਨੇ ਜੋਧਪੁਰ ਡਿਵੀਜ਼ਨ ਦੇ ਜੋਧਪੁਰ, ਜੈਸਲਮੇਰ, ਬਾੜਮੇਰ ਅਤੇ ਜਾਲੋਰ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪਾਲੀ ਅਤੇ ਸਿਰੋਹੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚੱਕਰਵਾਤ ਦਾ ਪ੍ਰਭਾਵ 15 ਜੂਨ ਤੋਂ ਦਿਖਾਈ ਦੇਵੇਗਾ। ਇਸ ਦੌਰਾਨ ਤੇਜ਼ ਹਵਾਵਾਂ ਨਾਲ ਬਾਰਿਸ਼ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ 16 ਜੂਨ ਨੂੰ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।Impact of Cyclone Biparjoy

ਵਿਭਾਗ ਦਾ ਕਹਿਣਾ ਹੈ ਕਿ ਬਿਪਰਜੋਏ ਚੱਕਰਵਾਤ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਗਿਆਨੀਆਂ ਮੁਤਾਬਕ 15 ਤੋਂ 17 ਜੂਨ ਤੱਕ ਕਈ ਜ਼ਿਲ੍ਹਿਆਂ ਵਿੱਚ ਇਸ ਤੂਫ਼ਾਨ ਦਾ ਵੱਡਾ ਅਸਰ ਦੇਖਿਆ ਜਾ ਸਕਦਾ ਹੈ।

ਚੰਡੀਗੜ੍ਹ-ਪੰਜਾਬ, ਹਰਿਆਣਾ ‘ਚ ਅਗਲੇ 5 ਦਿਨਾਂ ਤੱਕ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ, ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਆਉਣ ਵਾਲੀ 15, 16 ਅਤੇ 17 ਜੂਨ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।Impact of Cyclone Biparjoy

also read :- ਛਾਪੇਮਾਰੀ ਕਰਨ ਆਈ ED ਦੀ ਟੀਮ ਵੇਖ ਉੱਚੀ-ਉੱਚੀ ਰੋਣ ਲੱਗਾ ਬਿਜਲੀ ਮੰਤਰੀ

ਮੌਸਮ ਵਿਭਾਗ ਅਨੁਸਾਰ ਰਾਜ ਵਿਚ 14, 15, 16 ਅਤੇ 17 ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਸੂਬੇ ਵਿੱਚ ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ

Share post:

Subscribe

spot_imgspot_img

Popular

More like this
Related

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ...

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ...