ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਦੇ ਮਾਮਲੇ ‘ਚ ਹੁਣ ਦਿੱਲੀ ਪੁਲਸ ਨੇ ਵੱਡਾ ਐਕਸ਼ਨ ਲਿਆ ਹੈ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਦੇ ਖ਼ਿਲਾਫਞ 2 FIR ਦਰਜ ਕੀਤੀਆਂ ਗਈਆਂ ਹਨ। Impact of wrestlers’ struggle
ਦਿੱਲੀ ਪੁਲਸ ਨੇ ਬ੍ਰਿਜਭੂਸ਼ਣ ਖ਼ਿਲਾਫ਼ ਪੋਕਸੋ ਐਕਟ ਅਤੇ ਛੇੜਖਾਨੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤੀ ਹੈ। ਦੱਸ ਦੇਈਏ ਕਿ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬ੍ਰਿਜਭੂਸ਼ਣ ਸ਼ਰਣ ਸਿੰਘ ‘ਤੇ ਐੱਫ.ਆਈ.ਆਰ. ਦਰਜ ਕਰਨ ‘ਤੇ ਸਹਿਮਤੀ ਜਤਾਈ ਸੀ। Impact of wrestlers’ struggle
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਸੀ.ਪੀ. ਪ੍ਰਣਵ ਤਾਇਲ ਨੇ ਦੱਸਿਆ ਕਿ WFI ਦੇ ਮੁਖੀ ਬ੍ਰਿਜ ਬ੍ਰਿਜਭੂਸ਼ਣ ਸ਼ਰਨ ਸਿੰਘ ਵਿਰੁੱਧ ਮਹਿਲਾ ਪਹਿਲਵਾਨਾਂ ਦੀਆਂ ਸ਼ਿਕਾਇਤਾਂ ‘ਤੇ ਕਨਾਟ ਪਲੇਸ ਪੁਲਸ ਸਟੇਸ਼ਨ ਵਿਚ 2 FIR ਦਰਜ ਕੀਤੀਆਂ ਗਈਆਂ ਹਨ।
ALSO READ :- ਭ੍ਰਿਸ਼ਟਾਚਾਰੀਆਂ ‘ਤੇ ਨਕੇਲ ਕੱਸਣ ਲਈ ਵੱਡੇ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ
ਪ੍ਰਦਰਸ਼ਨਕਾਰੀ ਪਹਿਲਵਾਨਾਂ ਲਈ ਲਗਾਤਾਰ ਵੱਧਦੇ ਸਮਰਥਨ ਵਿਚਾਲੇ ਦਿੱਲੀ ਪੁਲਸ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਦੇ ਖ਼ਿਲਾਫ਼ 7 ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਿਲਸਿਲੇ ਵਿਚ ਸ਼ੁੱਕਰਵਾਰ ਨੂੰ ਦੋ FIR ਦਰਜ ਕੀਤੀਆਂ। ਦਿੱਲੀ ਪੁਲਸ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਪੀ.ਐੱਸ. ਨਰਸਿਮਹਾ ਦੀ ਸੁਪਰੀਮ ਕੋਰਟ ਦੀ ਬੈਂਚ ਨੂੰ ਦੱਸਿਆ ਕਿ ਐੱਫ.ਆਈ.ਆਰ. ਸ਼ੁੱਕਰਵਾਰ ਨੂੰ ਦਰਜ ਕੀਤੀ ਜਾਵੇਗੀ।Impact of wrestlers’ struggle