ਮਾਨਸਾ, 06 ਦਸੰਬਰ:
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਸਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਦੀ ਅਗਵਾਈ ਹੇਠ ਮੁੱਖ ਦਫਤਰ ਮਾਨਸਾ ਵਿਖੇ ਕੈਂਪ ਲਗਾ ਕੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ ਜਿੱਥੇ 70 ਕਿਸਾਨਾਂ ਨੇ ਭਾਗ ਲਿਆ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ—ਵੱਖ ਪਿੰਡਾਂ ਦੇ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਵੰਡੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵ ਮਿੱਟੀ ਦਿਵਸ ਦੀ ਮਹੱਤਤਾ ਅਤੇ ਲੋੜ ਬਾਰੇ ਜਾਣੂ ਕਰਵਾਇਆ। ਬਲਾਕ ਖੇਤੀਬਾੜੀ ਅਫਸਰ, ਡਾ. ਹਰਿਵੰਦਰ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਪੌਦੇ ਨੁੰ ਜੋ ਤੱਤ ਚਾਹੀਦੇ ਹਨ, ਉਹ ਸਿਹਤਮੰਦ ਮਿੱਟੀ ਵਿੱਚੋਂ ਹੀ ਮਿਲਦੇ ਹਨ। ਇਸ ਲਈ ਮਿੱਟੀ ਦੀ ਸਿਹਤ ਲਈ ਹਰੀ ਖਾਦ, ਰੂੜੀ ਖਾਦ ਅਤੇ ਜੈਵਿਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ), ਡਾ.ਚਮਨਦੀਪ ਸਿੰਘ ਨੇ ਕਿਸਾਨਾਂ ਨੂੰ ਖੇਤ ਵਿੱਚੋਂ ਮਿੱਟੀ ਦੇ ਸੈਂਪਲ ਕਦੋਂ ਅਤੇ ਕਿਵੇਂ ਲੈ ਕੇ ਲੈਬ ਵਿੱਚ ਜਮਾਂ ਕਰਵਾਉਣ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਖੇਤੀਬਾੜੀ ਵਿਕਾਸ ਅਫਸਰ (ਲੈਬ), ਡਾ.ਹਰਮਨਦੀਪ ਸਿੰਘ ਨੇ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਸਕੀਮ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਪਰਾਗਦੀਪ ਸਿੰਘ, ਬੀ.ਟੀ.ਐਮ., ਮਨਪ੍ਰੀਤ ਕੌਰ, ਏ.ਟੀ.ਐਮ., ਲਕਸ਼ਦੀਪ ਕੌਰ, ਏ.ਟੀ.ਐਮ ਅਤੇ ਖੇਤੀਬਾੜੀ ਵਿਭਾਗ ਦੇ ਸਬ—ਇੰਸਪੈਕਟਰ ਅਤੇ ਬੇਲਦਾਰ ਹਾਜਰ ਸਨ। ਇਸ ਦਿਨ ਵੱਖ—ਵੱਖ ਬਲਾਕਾਂ ਵਿੱਚ ਵੀ ਵਿਸ਼ਵ ਭੂਮੀ ਦਿਵਸ ਮਨਾਇਆ ਗਿਆ।
ਵਿਸ਼ਵ ਮਿੱਟੀ ਦਿਵਸ ਮੌਕੇ ਕਿਸਾਨਾਂ ਨੂੰ ਮਿੱਟੀ ਦੀ ਮਹੱਤਤਾ
Date: