Important decisions can be taken
ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋ ਜਾ ਰਿਹਾ ਹੈ, ਜਿਸ ਕਾਰਨ ਇਹ ਮੀਟਿੰਗ ਕਾਫ਼ੀ ਅਹਿਮ ਮੰੀ ਜਾ ਰਹੀ ਹੈ। ਅੱਜ ਦੀ ਮੀਟਿੰਗ ਵਿਚ ਪੀਸੀਐਸ ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ। ਕਾਫ਼ੀ ਸਮਾਂ ਪਹਿਲਾਂ ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦਾ ਗਠਨ ਹੋਇਆ ਸੀ ਤੇ ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਇਸ ਵੇਲੇ ਸੂਬੇ ਵਿਚ PCS ਅਫ਼ਸਰਾਂ ਦੀਆਂ 310 ਅਸਾਮੀਆਂ ਹਨ, ਜੋ ਅੱਜ ਦੀ ਕੈਬਨਿਟ ਮੀਟਿੰਗ ਵਿਚ ਉਕਤ ਅਸਾਮੀਆਂ ਨੂੰ ਮਨਜ਼ੂਰੀ ਮਿਲਣ ਮਗਰੋਂ ਵੱਧ ਕੇ 370 ਹੋ ਜਾਣਗੀਆਂ।Important decisions can be taken
ਇਸ ਤੋਂ ਇਲਾਵਾ ਮਾਲੇਰਕੋਟਲਾ ਦੀ ਸੈਸ਼ਨ ਕੋਰਟ ਲਈ 36 ਨਵੀਆਂ ਅਸਾਮੀਆਂ ਕੱਢੀਆਂ ਜਾਣਗੀਆਂ। ਇਸ ਦੇ ਨਾਲ ਹੀ GST ਨਾਲ ਸਬੰਧਤ ਕਈ ਤਕਨੀਕੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕੁਝ ਹੋਰ ਮਤੇ ਵੀ ਆਉਣੇ ਹਨ ਅਤੇ ਕੁਝ ਨਵੇਂ ਪ੍ਰਾਜੈਕਟਾਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਆਉਣ ਵਾਲੇ ਸਮੇਂ ਵਿਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ।ਪੰਜਾਬ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਡੈਪੂਟੇਸ਼ਨ ਲਈ ਦੋ ਪੈਨਲ ਭੇਜੇ ਹਨ। ਪੰਜਾਬ ਦੇ ਪ੍ਰਸੋਨਲ ਵਿਭਾਗ ਨੇ ਨਗਰ ਨਿਗਮ ਕਮਿਸ਼ਨਰ ਲਈ ਪੰਜਾਬ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਤਿੰਨ ਨਾਂ ਭੇਜੇ ਹਨ।
also read :- ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ।
ਪੰਜਾਬ ਸਰਕਾਰ ਨੇ ਨਿਗਮ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਆਈ. ਏ. ਐੱਸ. ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਭੇਜਿਆ ਗਿਆ ਹੈ। ਇਨ੍ਹਾਂ ’ਚ 2008 ਬੈਚ ਦੇ ਆਈ. ਏ. ਐੱਸ. ਅਮਿਤ ਕੁਮਾਰ, 2009 ਬੈਚ ਦੇ ਆਈ. ਏ. ਐੱਸ. ਰਾਮਵੀਰ ਸਿੰਘ ਤੇ 2011 ਬੈਚ ਦੇ ਆਈ. ਏ. ਐੱਸ. ਗਿਰੀਸ਼ ਦਿਆਲਨ ਸ਼ਾਮਲ ਹਨ। ਸਾਬਕਾ ਕਮਿਸ਼ਨਰ ਅਨੰਦਿਤਾ ਮਿੱਤਰਾ ਦਾ ਤਿੰਨ ਸਾਲ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਇਸ ਅਹੁਦੇ ਦਾ ਵਾਧੂ ਚਾਰਜ ਡੀ.ਸੀ. ਵਿਨੈ ਪ੍ਰਤਾਪ ਸਿੰਘ ਸੰਭਾਲ ਰਹੇ ਹਨ। ਇਸੇ ਤਰ੍ਹਾਂ ਚੰਡੀਗੜ੍ਹ ਵਿਚ ਵਿੱਤ ਸਕੱਤਰ ਦੇ ਅਹੁਦੇ ਲਈ ਆਈ.ਏ.ਐੱਸ. ਅਫ਼ਸਰ ਬਸੰਤ ਕੁਮਾਰ, ਡੀ ਲਾਕਰਾ ਅਤੇ ਦਲਜੀਤ ਸਿੰਘ ਮਾਂਗਟ ਦਾ ਨਾਂ ਭੇਜਿਆ ਗਿਆ ਹੈ।Important decisions can be taken