ਮੋਗਾ, 12 ਅਕਤੂਬਰ,
ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਐਕਟ-1994 ਦੇ ਸੈਕਸ਼ਨ-110 ਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ, 1994 ਦੇ ਰੂਲ 48 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾਂ ਸਮਾਪਤ ਹੋਣ ਤੋਂ 48 ਘੰਟੇ ਪਹਿਲਾਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੇ ਜਾਵੇਗੀ। ਚੋਣਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਕਰਵਾਉਣ ਲਈ ਬਾਹਰੋਂ ਆਏ ਵਿਅਕਤੀ ਚੋਣ ਪ੍ਰਕਿਰਿਆ ਵਿੱਚ ਵਿਘਨ ਨਾ ਪਾਉਣ, ਲਈ ਢੁਕਵੇਂ ਕਦਮ ਚੁੱਕਣੇ ਜਰੂਰੀ ਹਨ। ਬਾਹਰੋਂ ਆਏ ਵਿਅਕਤੀ ਅਣ-ਅਧਿਕਾਰਿਤ ਤੌਰ ਤੇ ਪੋਲਿੰਗ ਸਟੇਸ਼ਨ ਦੇ ਨਜਦੀਕ/ਆਲੇ ਦੁਆਲੇ ਨਾ ਜਾਣ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 ਦੇ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹਨਾਂ ਗ੍ਰਾਮ ਪੰਚਾਇਤ ਚੋਣਾਂ-2024 ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀ, ਰਿਸ਼ਤੇਦਾਰ ਅਤੇ ਸਮਰੱਥਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ 13 ਅਕਤੂਬਰ, 2024 ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਚਲੇ ਜਾਣ ਅਤੇ ਪੋਲਿੰਗ ਸਮਾਪਤ ਹੋਣ ਤੱਕ ਗ੍ਰਾਮ ਪੰਚਾਇਤ ਦੇ ਅਧਿਕਾਰ ਖੇਤਰ ਵਿੱਚ ਦਾਖਲ ਨਾ ਹੋਣ। ਇਹ ਹੁਕਮ ਸਿਵਲ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।
ਲਿਖਤੀ ਹੁਕਮ ਵਿੱਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਹਦਾਇਤ ਵੀ ਕੀਤੀ ਹੈ ਕਿ ਉਹ ਆਪਣੇ ਅਧੀਨ ਪੈਂਦੇ ਥਾਣਿਆਂ ਦੇ ਮੁਖੀਆਂ ਰਾਹੀਂ ਕਮਿਊਨਿਟੀ ਹਾਲ, ਰੈਸਟੋਰੈਂਟ ਆਦਿ ਦੀ ਚੈਕਿੰਗ ਕਰਵਾ ਕੇ ਵੇਖਣ ਕਿ ਕੀ ਇਹਨਾਂ ਵਿੱਚ ਬਾਹਰਲੇ ਵਿਅਕਤੀਆਂ ਨੂੰ ਰਿਹਾਇਸ਼ ਮੁਹੱਈਆ ਕਰਵਾਈ ਗਈ ਹੈ ਅਤੇ ਬਾਹਰਲੇ ਵਿਅਕਤੀ ਜੋ ਇਹਨਾਂ ਪਿੰਡਾਂ ਦੇ ਵੋਟਰ ਨਹੀਂ ਹਨ, ਦੀ ਸ਼ਨਾਖਤ ਕਰਕੇ ਉਹਨਾਂ ਦੀਆਂ ਸੂਚੀਆਂ ਬਣਾਈਆਂ ਜਾਣ।
ਸ਼੍ਰੀਮਤੀ ਚਾਰੂਮਿਤਾ ਨੇ ਕਿਹਾ ਕਿ ਚੋਣਾਂ ਦੇ ਅਤਿ-ਮਹੱਤਵਪੂਰਨ ਕੰਮ ਵਿੱਚ ਉਕਤ ਹੁਕਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਉਮੀਦਵਾਰਾਂ ਦੇ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ਤੇਦਾਰਾਂ, ਸਮਰੱਥਕਾਂ ਲਈ ਅਹਿਮ ਆਦੇਸ਼
Date: