ਇਮਰਾਨ ਖ਼ਾਨ ਦੀ ਰਿਹਾਈ ‘ਤੇ ਭੰਬਲਭੂਸਾ ਬਰਕਰਾਰ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਫਿਰ ਹੋਈ ਗ੍ਰਿਫਤਾਰੀ

Imran Khan Latest News: ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ‘ਚ ਇਸਲਾਮਾਬਾਦ ਹਾਈਕੋਰਟ ਨੇ ਇਮਰਾਨ ਖਾਨ ਦੀ ਸਜ਼ਾ ‘ਤੇ ਰੋਕ ਲਗਾਉਂਦੇ ਹੋਏ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ ਪਰ ਹੁਣ ਉਨ੍ਹਾਂ ਨੂੰ ਫਿਰ ਗ੍ਰਿਫਤਾਰ ਕਰ ਲਿਆ ਗਿਆ ਹੈ।

ਖਾਨ ਦੇ ਅਟਕ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ ਹੀ, ਉਨ੍ਹਾਂ ਨੂੰ ਗੁਪਤ ਪੱਤਰ ਚੋਰੀ ਦੇ ਕੇਸ (ਸਾਈਫਰ ਗੇਟ ਸਕੈਂਡਲ) ਦੇ ਸਬੰਧ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਪਾਕਿਸਤਾਨ ਦੇ ਖੇਤਰੀ ਅਖਬਾਰ ਨੇ ਦਿੱਤੀ।

ਸਾਬਕਾ ਕਾਨੂੰਨ ਮੰਤਰੀ ਅਤੇ ਸਰਕਾਰੀ ਵਕੀਲ ਅਤਾ ਤਰਦ ਨੇ ਜੀਓ ਨਿਊਜ਼ ਨੂੰ ਦੱਸਿਆ – ਇਮਰਾਨ ਦੀ ਸਜ਼ਾ ਮੁਅੱਤਲ ਕਰ ਦਿੱਤੀ ਗਈ ਹੈ। ਉਸ ਨੂੰ ਜ਼ਮਾਨਤ ਮਿਲ ਗਈ ਹੈ, ਪਰ ਫਿਲਹਾਲ ਉਹ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕਦਾ। ਇਸ ਦਾ ਕਾਰਨ ਇਹ ਹੈ ਕਿ ਸਾਈਫਰ ਚੋਰੀ ਦੇ ਮਾਮਲੇ ਵਿੱਚ ਅਦਾਲਤ ਨੇ ਜਾਂਚ ਏਜੰਸੀਆਂ ਨੂੰ 14 ਦਿਨਾਂ ਦਾ ਸਰੀਰਕ ਰਿਮਾਂਡ ਦਿੱਤਾ ਹੈ।

ਇਹ ਵੀ ਪੜ੍ਹੋ: ਮੋਦੀ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ! 200 ਰੁਪਏ ਸਸਤਾ ਹੋਇਆ ਘਰੇਲੂ LPG ਗੈੱਸ ਸਿਲੰਡਰ

ਦਿ ਐਕਸਪ੍ਰੈਸ ਟ੍ਰਿਬਿਊਨ’ ਮੁਤਾਬਕ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫ.ਆਈ.ਏ.) ਅਤੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਦੀਆਂ ਟੀਮਾਂ ਉਨ੍ਹਾਂ ਦਾ ਇੰਤਜ਼ਾਰ ਕਰ ਰਹੀਆਂ ਹਨ। Imran Khan Latest News:

ਐਫਆਈਏ ਨੇ ਖ਼ਾਨ ਤੋਂ ਗੁਪਤ ਪੱਤਰ ਚੋਰੀ (ਸਾਈਫਰ ਗੇਟ ਸਕੈਂਡਲ) ਅਤੇ 9 ਮਈ ਦੀ ਹਿੰਸਾ ਦੇ ਸਬੰਧ ਵਿੱਚ ਐਨਏਬੀ ਤੋਂ ਪੁੱਛਗਿੱਛ ਕਰਨੀ ਹੈ। ਖਾਸ ਗੱਲ ਇਹ ਹੈ ਕਿ NAB ਖਾਨ ਨੂੰ ਪੁੱਛਗਿੱਛ ਲਈ 90 ਦਿਨਾਂ ਤੱਕ ਆਪਣੀ ਹਿਰਾਸਤ ‘ਚ ਰੱਖ ਸਕਦੀ ਹੈ। ਇਸ ਦੌਰਾਨ ਸੁਪਰੀਮ ਕੋਰਟ ਸਮੇਤ ਕੋਈ ਵੀ ਅਦਾਲਤ ਉਸ ਨੂੰ ਜ਼ਮਾਨਤ ਨਹੀਂ ਦੇ ਸਕੇਗੀ। ਰਾਹਤ ਸਿਰਫ ਇਹ ਹੋਵੇਗੀ ਕਿ ਖਾਨ ਨੂੰ ਜੇਲ੍ਹ ਦੀ ਬਜਾਏ ਜਾਂਚ ਏਜੰਸੀ ਦੇ ਹੈੱਡਕੁਆਰਟਰ ਦੇ ਕਮਰੇ ਵਿੱਚ ਰੱਖਿਆ ਜਾਵੇਗਾ। Imran Khan Latest News:

[wpadcenter_ad id='4448' align='none']