ਅਬੋਹਰ, ਫਾਜ਼ਿਲਕਾ, 22 ਅਗਸਤ
ਪਿੰਡ ਝੋਰੜਖੇੜਾ ਦੇ ਵਸਨੀਕ ਹਰਿੰਦਰ ਸਿੰਘ ਦੀ ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋ ਗਈ ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਵਿਤੀ ਸਹਾਇਤਾ ਦਿੰਦਿਆਂ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਮ੍ਰਿਤਕ ਦੀ ਪਤਣੀ ਨੂੰ 1 ਲੱਖ ਰੁਪਏ ਦਾ ਚੈਕ ਸੋਪਿਆ।
ਬਲੂਆਣਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਜਿਥੇ ਦੁਖ ਸਾਂਝਾ ਕੀਤਾ ਗਿਆ ਹੈ ਉਥੇ ਪੰਜਾਬ ਸਰਕਾਰ ਵੱਲੋਂ ਵਿਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਦੇ ਨਾਲ—ਨਾਲ ਵਿਧਵਾ ਅਤੇ ਬਚਿਆਂ ਦੀ ਪੈਨਸ਼ਨ ਲਗਾਉਣ ਸਬੰਧੀ ਵੀ ਕਾਰਵਾਈ ਆਰੰਭੀ ਗਈ ਹੈ। ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਰਿਵਾਰਕ ਮੈਂਬਰਾਂ ਦੇ ਪੈਨਸ਼ਨ ਦੇ ਫਾਰਮ ਭਰੇ ਜਾਣ।
ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋਣ *ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦਾ ਚੈਕ ਭੇਂਟ
Date: