Friday, January 10, 2025

ਸਿਹਤ ਸੇਵਾਵਾਂ ਦੇ ਪੱਖ ਤੋਂ ਸਾਲ 2024 ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ ਵਰਦਾਨ ਸਾਬਤ ਹੋਇਆ

Date:

ਗੁਰਦਾਸਪੁਰ, 31 ਦਸੰਬਰ (          ) – ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਸੁਧਾਰਾਂ ਦੇ ਪੱਖ ਤੋਂ ਸਾਲ 2024 ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ ਵਰਦਾਨ ਸਾਬਤ ਹੋਇਆ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾਂ ਸਦਕਾ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਨੇ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ।

ਸਾਲ 2024 ਦੌਰਾਨ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੀਤੇ ਗਏ ਸਿਹਤ ਸੁਧਾਰਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੇ ਸਿਵਲ ਹਸਪਤਾਲ ਗੁਰਦਾਸਪੁਰ ਨੂੰ 3.50 ਕਰੋੜ ਰੁਪਏ ਦੀ ਲਾਗਤ ਨਾਲ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਜੋਂ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ ਓ.ਪੀ.ਡੀ., ਡੇਅ ਕੇਅਰ ਐਮਰਜੈਂਸੀ ਸਹੂਲਤ, ਨਿਊ ਅਲਟਰਾ ਮਾਡਰਨ ਐਕਸਰੇ ਪਲਾਂਟ, ਸੀ.ਆਰ. ਸਿਸਟਮ, ਲੈਬ ਸਰਵਿਸ, ਗਾਇਨਾਕੌਲੋਜੀ ਅਤੇ ਪਾਏਡਿਏਟਰਿਕਸ ਦੀ ਸਹੂਲਤ ਦਿੱਤੀ ਗਈ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ 62 ਆਮ ਆਦਮੀ ਕਲੀਨਿਕ ਚੱਲ ਰਹੇ ਜਿਨ੍ਹਾਂ ਵਿਚੋਂ 27 ਆਮ ਆਦਮੀ ਕਲੀਨਿਕ ਸਾਲ 2024 ਵਿੱਚ ਸ਼ੁਰੂ ਹੋਏ ਹਨ।  ਸਾਲ 2024 ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਮੁੱਖ ਮੰਤਰੀ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਅਧੀਨ ਕੁੱਲ 19,112 ਮਰੀਜ਼ਾਂ ਨੇ ਮੁਫ਼ਤ ਇਲਾਜ ਕਰਵਾਇਆ, ਜਿਸ ਉੱਪਰ 9,70,59,390 ਰੁਪਏ ਖ਼ਰਚ ਕੀਤੇ ਗਏ ਹਨ।

ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ 16.75 ਕਰੋੜ ਰੁਪਏ ਦੀ ਲਾਗਤ ਨਾਲ 50 ਬੈੱਡਡ ਕ੍ਰਿਟੀਕਲ ਕੇਅਰ ਬਲਾਕ ਨੂੰ ਸਥਾਪਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 10.50 ਕਰੋੜ ਰੁਪਏ ਦੀ ਲਾਗਤ ਨਾਲ 50 ਬੈੱਡਡ ਜੱਚਾ-ਬੱਚਾ ਸਿਹਤ ਸੰਭਾਲ ਵਾਰਡ ਦੀ ਉਸਾਰੀ ਕੀਤੀ ਜਾ ਰਹੀ ਹੈ, ਜੋ ਮੁਕੰਮਲ ਹੋਣ ਦੇ ਨੇੜੇ ਹੈ। ਸ੍ਰੀ ਬਹਿਲ ਨੇ ਦੱਸਿਆ ਕਿ 1.25 ਕਰੋੜ ਰੁਪਏ ਦੀ ਲਾਗਤ ਨਾਲ ਇਨਟੈੱਗਰੇਟਿਡ ਪਬਲਿਕ ਹੈਲਥ ਲੈਬ ਵੀ ਸਥਾਪਤ ਕੀਤੀ ਜਾ ਰਹੀ ਹੈ ਜੋ ਜਲਦੀ ਹੀ ਮੁਕੰਮਲ ਹੋ ਜਾਵੇਗੀ। ਇਸ ਦੇ ਨਾਲ ਹੀ 1.30 ਕਰੋੜ ਰੁਪਏ ਦੀ ਲਾਗਤ ਨਾਲ ਡਿਸਟ੍ਰਿਕਟ ਅਰਲੀ ਇੰਟਰਵੇਨਸ਼ਨ ਸੈਂਟਰ ਫ਼ਾਰ ਨਿਊ ਬੋਰਨ ਬੇਬੀਸ ਦੀ ਉਸਾਰੀ ਵੀ ਸ਼ੁਰੂ ਹੋ ਗਈ ਹੈ ਜਿਸ ਉੱਪਰ 1.30 ਕਰੋੜ ਰੁਪਏ ਖ਼ਰਚ ਆਵੇਗਾ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਕੋਵਿਡ-19, ਡੇਂਗੂ, ਸਵਾਈਨ ਫਲੂ, ਐੱਚਆਈਵੀ, ਚਿਕਨ ਗੁਨੀਆ ਅਤੇ ਹੋਰ ਬਹੁਤ ਸਾਰੇ ਵਾਇਰਲ ਮਾਰਕਰ ਟੈੱਸਟ ਕਰਵਾਉਣ ਲਈ 1.35 ਕਰੋੜ ਦੀ ਲਾਗਤ ਨਾਲ ਆਰਟੀ-ਪੀਸੀਆਰ ਲੈਬ ਸ਼ੁਰੂ ਕੀਤੀ ਗਈ। ਡਰੱਗ ਰੀਹੈਬਲੀਟੇਸ਼ਨ ਸੈਂਟਰ ਦੁਬਾਰਾ ਸ਼ੁਰੂ ਕੀਤਾ ਗਿਆ।  ਸੀਐਚ ਨੂੰ 24×7 ਆਕਸੀਜਨ ਸਪਲਾਈ ਪ੍ਰਦਾਨ ਕਰਨ ਲਈ ਐੱਲ.ਐੱਮ.ਓ. ਪਲਾਂਟ ਸ਼ੁਰੂ ਹੋਇਆ। 30 ਗ੍ਰੈਜੂਏਟ ਨਰਸਿੰਗ ਵਿਦਿਆਰਥੀਆਂ ਦੀ ਸਾਲਾਨਾ ਸਮਰੱਥਾ ਵਾਲੇ ਨਰਸਿੰਗ ਪ੍ਰੈਕਟੀਸ਼ਨਰਾਂ ਲਈ ਕੋਰਸ ਸ਼ੁਰੂ ਕਰਨ ਲਈ ਸਟੇਟ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ ਦੀ ਸਥਾਪਨਾ ਕੀਤੀ ਗਈ। ਨਵੇਂ ਓਟੀ ਟੇਬਲ, ਓਟੀ ਲਾਈਟਾਂ, ਸਪਾਈਨਲ ਐਂਡੋਸਕੋਪ ਅਤੇ ਅਨੱਸਥੀਸੀਆ ਵਰਕ ਸਟੇਸ਼ਨ ਨਾਲ ਆਪ੍ਰੇਸ਼ਨ ਥੀਏਟਰਾਂ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਇਆ ਗਿਆ। ਇਸ ਤੋਂ ਇਲਾਵਾ ਰੇਡਿਓਲੋਜੀ ਵਿਭਾਗ ਨੂੰ ਇੱਕ ਨਵੀਂ ਨਵੀਨਤਮ ਅਲਟਰਾਸਾਊਂਡ ਮਸ਼ੀਨ ਨਾਲ ਮਜ਼ਬੂਤਕੀਤਾ ਗਿਆ।  ਓਪੀਡੀ, ਐਮਰਜੈਂਸੀ, ਵਾਰਡ, ਲੈਬ ਸੇਵਾਵਾਂ ਨੂੰ ਵੀ ਮਜ਼ਬੂਤਕੀਤਾ ਗਿਆ ਹੈ। ਸ੍ਰੀ ਰਮਨ ਬਹਿਲ ਨੇ ਦੱਸਿਆ ਕਿ 7 ਡਾਕਟਰਾਂ ਨੇ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਡੀ.ਐੱਨ.ਬੀ. ਸਕੀਮ ਅਧੀਨ ਗਾਇਨਾਕੌਲੋਜੀ ਅਤੇ ਪੀਡੀਆਟ੍ਰਿਕਸ ਵਿੱਚ ਆਪਣੀ ਪੀਜੀ ਸ਼ੁਰੂ ਕਰ ਦਿੱਤੀ ਹੈ। 60 ਲੱਖ ਰੁਪਏ ਦੀ ਲਾਗਤ ਨਾਲ ਫੂਡ ਐਂਡ ਡਰੱਗ ਜ਼ੋਨਲ ਦਫ਼ਤਰ ਸ਼ੁਰੂ ਹੋਇਆ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਐੱਨ.ਸੀ.ਡੀ. ਅਧੀਨ ਭਾਰਤੀ ਹਾਈਪਰਟੈਨਸ਼ਨ ਕੰਟਰੋਲ ਪਹਿਲਕਦਮੀ ਵਿੱਚ ਪਹਿਲੇ ਸਥਾਨ ‘ਤੇ ਰਿਹਾ। ਗੁਰਦਾਸਪੁਰ 150 ਪ੍ਰਤੀਸ਼ਤ ਤੋਂ ਵੱਧ ਪ੍ਰਾਪਤੀ ਦੇ ਨਾਲ ਆਈਪੀਐਚਐਸ ਮਾਪਦੰਡਾਂ ਦੇ ਓ.ਡੀ.ਕੇ. ਟੂਲ ਕਿੱਟ ਵਿੱਚ ਰਾਜ ਵਿੱਚ ਦੂਜੇ ਸਥਾਨ ‘ਤੇ ਹੈ। ਸੀਐਚਸੀ ਕਲਾਨੌਰ ਅਤੇ ਪੀਐਚਸੀ ਧਿਆਨਪੁਰ ਤੋਂ 2 ਨਵੀਆਂ 108 ਐਂਬੂਲੈਂਸਾਂ ਸ਼ੁਰੂ ਹੋਈਆਂ ਹਨ।  9 ਸਿਹਤ ਸੰਭਾਲ ਸਹੂਲਤਾਂ ਨੇ ਰਾਸ਼ਟਰੀ ਪ੍ਰਮਾਣੀਕਰਣ ਪ੍ਰਾਪਤ ਕੀਤਾ ਹੈ ਅਤੇ 26 ਹੋਰ ਸਿਹਤ ਸੰਭਾਲ ਸਹੂਲਤਾਂ ਨੇ ਰਾਸ਼ਟਰੀ ਗੁਣਵੱਤਾ ਭਰੋਸਾ ਯੋਜਨਾ ਅਧੀਨ ਰਾਜ ਪੱਧਰੀ ਪ੍ਰਮਾਣੀਕਰਣ ਪ੍ਰਾਪਤ ਕੀਤਾ ਹੈ।

ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਿਹਤ ਸੇਵਾਵਾਂ ਦੇ ਪੱਖ ਤੋਂ ਸਾਲ 2024 ਯਾਦਗਾਰੀ ਤੇ ਇਤਿਹਾਸਕ ਸਾਲ ਰਿਹਾ ਹੈ ਅਤੇ ਸਾਲ 2025 ਦੌਰਾਨ ਵੀ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਨਵੀਂ ਉਚਾਈਆਂ ਨੂੰ ਛੂਹਿਆ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...