Thursday, January 9, 2025

ਸਵੱਛਤਾ ਸਰਵੇਖਣ ਵਿਚ ਅਬੋਹਰ ਸ਼ਹਿਰ ਨੇ ਹਾਸਲ ਕੀਤਾ ਪੰਜਾਬ ਵਿਚੋਂ ਦੂਜਾ ਰੈਂਕ

Date:

ਅਬੋਹਰ, ਫਾਜਿ਼ਲਕਾ, 11 ਜਨਵਰੀ

          ਭਾਰਤ ਸਰਕਾਰ ਦੇ ਸ਼ਹਿਰੀ ਅਵਾਸਨ ਮੰਤਰਾਲੇ ਵੱਲੋਂ ਕਰਵਾਏ ਗਏ ਸਵੱਛਤਾ ਸਰਵੇਖਣ ਦੀ ਤਾਜਾ ਰਿਪੋਰਟ ਵਿਚ ਅਬੋਹਰ ਸ਼ਹਿਰ ਨੇ 1 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦੀ ਸ੍ਰੇਣੀ ਵਿਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।ਇਸ ਪ੍ਰਾਪਤੀ ਲਈ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਜਿੰਨ੍ਹਾਂ ਕੋਲ ਨਗਰ ਨਿਗਮ ਦੇ ਕਮਿਸ਼ਨਰ ਦਾ ਵੀ ਵਾਧੂ ਚਾਰਜ ਹੈ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਨਗਰ ਨਿਗਮ ਦੀ ਪੂਰੀ ਟੀਮ ਦੀ ਸਲਾਘਾ ਕੀਤੀ ਹੈ ਜਿੰਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈਕੇ ਇਹ ਪ੍ਰਾਪਤੀ ਹਾਸਲ ਕੀਤੀ ਹੈ। 

          ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਇਹ ਪ੍ਰਾਪਤੀ ਸ਼ਹਿਰ ਵਾਸੀਆਂ ਦੇ ਸਵੱਛਤਾ ਪ੍ਰਤੀ ਜਾਗਰੂਕਤਾ ਅਤੇ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਨਾਲ ਹੀ ਸੰਭਵ ਹੋਈ ਹੈ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਣੀ ਦੇ ਸ਼੍ਰੋਤਾਂ ਅਤੇ ਪਬਲਿਕ ਪਖਾਨਿਆਂ ਦੀ ਸਾਫ ਸਫਾਈ ਲਈ ਸ਼ਹਿਰ ਨੂੰ 100—100 ਫੀਸਦੀ ਅੰਕ ਮਿਲੇ ਹਨ। ਸ਼ਹਿਰ ਵਿਚ 82 ਫੀਸਦੀ ਘਰਾਂ ਤੋਂ ਕੂੜਾ ਇੱਕਤਰ ਕੀਤਾ ਜਾਂਦਾ ਹੈ। 99 ਫੀਸਦੀ ਸੋਰਸ ਸੈਗਰੀਗੇਸ਼ਨ ਦਾ ਟੀਚਾ ਹਾਸਲ ਕੀਤਾ ਗਿਆ ਹੈ। ਡੰਪਸਾਇਟ ਦੇ ਸੁਧਾਰ ਲਈ ਉਪਰਾਲੇ ਕੀਤੇ ਗਏ ਹਨ। ਸ਼ਹਿਰ ਦੇ ਰਿਹਾਇਸੀ ਇਲਾਕਿਆਂ ਵਿਚ ਸਫਾਈ ਲਈ 85 ਫੀਸਦੀ ਅੰਕ ਮਿਲੇ ਹਨ।ਇਸੇ ਤਰਾਂ ਮਾਰਕਿਟ ਖੇਤਰਾਂ ਦੀ ਸਫਾਈ ਲਈ ਵੀ 85 ਫੀਸਦੀ ਅੰਕ ਮਿਲੇ ਹਨ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਬੋਹਰ ਸ਼ਹਿਰ ਨੂੰ ਇਸ ਸਰਵੇਖਣ ਵਿਚ 5914.70 ਅੰਕ ਮਿਲੇ ਹਨ। ਉਨ੍ਹਾਂ ਨੇ ਇਹ ਦੱਸਿਆ ਕਿ ਇਸ ਸਰਵੇਖਣ ਦੌਰਾਨ ਆਮ ਲੋਕਾਂ ਦੀ ਰਾਏ ਵੀ ਲਈ ਗਈ ਸੀ ਅਤੇ ਭਾਰਤ ਸਰਕਾਰ ਦੀਆਂ ਟੀਮਾਂ ਨੇ ਵੀ ਦੌਰਾ ਕੀਤਾ ਸੀ।

          ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸ਼ਹਿਰ ਵਾਸੀਆਂ ਨੂੰ ਵਧਾਈ ਦੇਣ ਦੇ ਨਾਲ ਨਾਲ ਉਨ੍ਹਾਂ ਨੂੰ ਮੁੜ ਤੋਂ ਅਪੀਲ ਕੀਤੀ ਕਿ ਹਰੇਗ ਸ਼ਹਿਰੀ ਆਪਣੇ ਸ਼ਹਿਰ ਦੀ ਸਵੱਛਤਾ ਲਈ ਇਸੇ ਤਰਾਂ ਯਤਨਸ਼ੀਲ ਰਹੇ, ਕਿਉਂਕਿ ਸ਼ਹਿਰੀਆਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਨਗਰ ਨਿਗਮ ਹੋਰ ਬਿਹਤਰ ਸੁਵਿਧਾਵਾਂ ਦੇ ਸਕਦੀ ਹੈ।

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...