ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ 9 ਸਤੰਬਰ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 27 ਅਕਤੂਬਰ 2024 ਤੱਕ ਲਾਗੂ ਰਹਿਣਗੇ।



ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਆਮ ਜਨਤਾ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ । ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ । ਇਸ ਲਈ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ /ਧਾਰਮਿਕ ਸਮਾਰੋਹਾਂ, ਜਲਸੇ, ਧਰਨੇ/ਰੈਲੀਆਂ, ਮੈਰਿਜ ਪੈਲਿਸਾਂ ਆਦਿ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਲਗਾਈ ਗਈ । ਇਹ ਪਾਬੰਦੀ 27 ਅਕਤੂਬਰ 2024 ਤੱਕ ਲਾਗੂ ਰਹੇਗੀ


ਚਾਇਨਾ ਡੋਰ ਵੇਚਣ ਤੇ ਪਾਬੰਦੀ


ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਉਨਾਂ ਨੇ ਦੱਸਿਆ ਕਿ ਪਤੰਗਾਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿਚ ਕੀਤੀ ਜਾਂਦੀ ਹੈ । ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫੀ ਮਜ਼ਬੂਤ ਹੁੰਦੀ ਹੈ ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰ ਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ । ਇਸ ਸਭ ਦੇ ਮੱਦੇਨਜ਼ਰ ਜਿਲਾ ਮੈਜਿਸਟ੍ਰੇਟ ਨੇ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ । ਇਹ ਪਾਬੰਦੀ  27 ਅਕਤੂਬਰ 2024 ਤੱਕ ਜਾਰੀ ਰਹੇਗੀ।



ਹੁੱਕਾ ਬਾਰ ਪੀਣ ਤੇ ਪਾਬੰਦੀ


ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਇਕ ਹੋਰ  ਹੁਕਮ ਰਾਹੀਂ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਹੁੱਕਾ ਬਾਰਾਂ ਤੇ ਪਾਬੰਦੀ ਲਗਾਈ ਹੈ । ਜਿਲੇ ਅੰਦਰ ਕਿਸੇ ਵੀ ਦੁਕਾਨ,ਹੋਟਲ, ਰੈਸਟੋਰੈਂਟ ਅਤੇ ਹੋਰ ਜਨਤਕ ਸਥਾਨਾਂ ਵਿੱਚ ਹੁੱਕਾ ਪੀਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 27 ਅਕਤੂਬਰ 2024 ਤੱਕ ਜਾਰੀ ਰਹੇਗੀ।


ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦੋ-ਫਰੌਖਤਹੋਰਡਿੰਗ ਲਗਾਉਣ ਤੇ ਪਾਬੰਦ


ਜਿਲਾ ਮੈਜਿਸਟ੍ਰੇਟ ਸ੍ਰੀ ਵਿਨੀਤ ਕੁਮਾਰ ਨੇ ਜ਼ਿਲਾ ਫਰੀਦਕੋਟ ਦੀ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਅੰਦਰ ਪੈਂਦੀਆਂ ਮਿਊਂਸਪਲ ਕਮੇਟੀਆਂ ਦੀ ਹਦੂਦ ਅੰਦਰ ਸਰਕਾਰੀ ਰਸਤਿਆਂ, ਚੌਂਕਾਂ ‘ਚ ਹੋਰਡਿੰਗ ਲਗਾਉਣ(ਸਰਕਾਰ ਦੇ ਕੰਮਾਂ ਨੂੰ ਦਰਸਾਉਂਦੇ ਹੋਰਡਿੰਗ ਬੋਰਡਾਂ ਨੂੰ ਛੱਡ ਕੇ) ਤੇ ਪੂਰਨ ਤੌਰ ਤੇ ਪਾਬੰਦੀ ਰਹੇਗੀ। ਇਹ ਆਦੇਸ਼ 27 ਅਕਤੂਬਰ 2024 ਤੱਕ ਲਾਗੂ ਰਹਿਣਗੇ।



ਗੈਰ ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀ


ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਿਲਾ ਫਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋ ਕਿ ਰਜਿਸਟਰਡ ਨਹੀਂ ਹਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਜਿਲਾ ਫਰੀਦਕੋਟ ਅੰਦਰ ਬਹੁਤ ਸਾਰੀਆਂ ਐਂਬੂਲੈਂਸਾਂ ਬਿਨਾਂ ਪਰਮਿਟ ਤੇ ਚਲ ਰਹੀਆਂ ਹਨ ਅਤੇ ਇਹ ਬਤੌਰ ਐੰਬੂਲੈਂਸ ਰਜਿਸਟਡ ਵੀ ਨਹੀਂ ਹਨ । ਇਨਾਂ ਵਿੱਚ ਕਈ ਐਂਬੂਲੈਂਸਾਂ ਵਿੱਚ ਮਰੀਜ਼ਾਂ ਲਈ ਮੁਢਲੀਆਂ ਸਹੂਲਤਾਂ ਵੀ ਨਹੀਂ ਹੁੰਦੀਆਂ ਕੇਵਲ ਉਨ੍ਹਾਂ ਵੱਲੋਂ ਫੱਟੇ ਲਗਾ ਕੇ ਮਰੀਜ ਦੇ ਲੇਟਣ ਦਾ ਪ੍ਰਬੰਧ ਕੀਤਾ ਹੁੰਦਾ ਹੈ। ਅਜਿਹੀਆਂ ਐਂਬੂਲੈਂਸਾਂ ਮਰੀਜ ਦੀ ਜਿੰਦਗੀ ਨਾਲ ਖਿਲਵਾੜ ਦਾ ਕਾਰਨ ਬਣਦੀਆਂ ਹਨ ਅਤੇ ਐਂਬੂਲੈਂਸ ਦੇ ਮਾਲਕਾਂ ਅਤੇ ਚਾਲਕਾਂ ਵੱਲੋਂ ਗਰੀਬ ਮਰੀਜ਼ ਤੋਂ ਆਪਣੀ ਮਨ ਮਰਜੀ ਦਾ ਰੇਟ ਵਸੂਲ ਕਰਕੇ ਉਹਨਾਂ ਦਾ ਵਿੱਤੀ ਸ਼ੋਸ਼ਣ ਵੀ ਕੀਤਾ ਜਾਂਦਾ ਹੈ ਅਤੇ ਜੋ ਐਂਬੂਲੈਂਸਾਂ ਰਜਿਸਟਡ ਹਨ ਉਹਨਾਂ ਵਿੱਚ ਵੀ ਰੋਸ ਪਾਇਆ ਜਾਂਦਾ ਹੈ ਅਤੇ ਝਗੜਾ ਹੋਣ ਦੇ ਅਸਾਰ ਵੱਧ ਸਕਦੇ ਹਨ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਤਰਾ ਵੀ ਵਧ ਜਾਂਦਾ ਹੈ। ਇਸ ਸਭ ਦੇ ਮੱਦੇਨਜ਼ਰ ਜਿਲਾ ਮੈਜਿਸਟ੍ਰੇਟ ਨੇ ਗੈਰ ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 27 ਅਕਤੂਬਰ 2024 ਤੱਕ ਲਾਗੂ ਰਹੇਗੀ।

[wpadcenter_ad id='4448' align='none']