Saturday, December 28, 2024

ਫ਼ਿਰੋਜ਼ਪੁਰ ਦਿਹਾਤੀ ਦੇ ਸਵੀਪ ਵਿਦਿਅਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਦਿਖਾਏ ਕਲਾ ਦੇ ਜੋਹਰ 

Date:

ਫਿਰੋਜ਼ਪੁਰ, 4 ਮਈ 2024 :

ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਸੀਨੀਅਰ ਸੈਕੈਂਡਰੀ ਸਕੂਲਾਂ ਦੇ ਵਿਦਿਆਰਥੀ ਮਨਾਂ ‘ਤੇ ਨਿਵੇਕਲੀ ਛਾਪ ਛੱਡਦਾ ਤਹਿਸੀਲ ਪੱਧਰੀ ਸਵੀਪ ਮੇਲਾ ਸੰਪੰਨ ਹੋ ਗਿਆ ਹੈ। ਲੋਕ ਸਭਾ ਚੋਣਾਂ -2024 ਦੇ 1 ਜੂਨ ਨੂੰ ਪੰਜਾਬ ਮਤਦਾਨ ਦੀ ਅਹਿਮ ਤਿਆਰੀ ਲਈ ਚੌਤਰਫੀ ਮੁਹਿੰਮ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਜੇਸ਼ ਧੀਮਾਨ, ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ ਅਤੇ ਡੀ.ਡੀ.ਪੀ.ਓ. ਜਸਵੰਤ ਸਿੰਘ ਬੜੈਚ ਦੀ ਅਗਵਾਈ ਅਤੇ ਤਹਿਸੀਲ ਸਵੀਪ ਕੋਆਰਡੀਨੇਟਰ ਕਮਲ ਸ਼ਰਮਾ ਦੀ ਦੇਖ-ਰੇਖ ਵਿੱਚ ਸਵੀਪ ਟੀਮ ਵੱਲੋਂ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਵਿੱਚ ਪੋਸਟਰ ਮੇਕਿੰਗ, ਰੰਗੋਲੀ ਸਜਾਉਣ, ਸਵੀਪ ਗੀਤ, ਨੁੱਕੜ ਨਾਟਕ ਦੇ ਆਕਰਸ਼ਕ ਮੁਕਾਬਲੇ ਕਰਵਾਏ ਗਏ। 

ਇਸ ਮੇਲੇ ਵਿੱਚ ਡੀ.ਪੀ.ਆਰ.ਓ. ਅਮਰੀਕ ਸਿੰਘ, ਇਲੈਕਸ਼ਨ ਕਾਨੂੰਨਗੋ ਗਗਨਦੀਪ ਕੌਰ, ਜ਼ਿਲਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਦੀ ਹਾਜਰੀ ਵਿੱਚ ਨੋਡਲ ਅਫਸਰ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਗੁਰਪ੍ਰੀਤ ਸਿੰਘ ਅਤੇ ਗੁਰਜੀਵਨ ਸਿੰਘ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਸਵੀਪ ਟੀਮ ਵੱਲੋਂ ਆਯੋਜਿਤ ਸਵੀਪ ਵਿਦਿਅਕ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੀ ਇਸ ਨਿਵੇਕਲੀ ਗਤੀਵਿਧੀ ਦਾ ਆਨੰਦ ਮਾਣਿਆ ਅਤੇ ਆਪਣੀ ਕਲਾ ਰਾਹੀਂ ਦੇਸ਼ ਦੇ ਸੁਨਹਿਰੀ ਭਵਿੱਖ ਲਈ ਵੋਟ ਪਾਉਣ ਦਾ ਸੰਦੇਸ਼ ਦਿੱਤਾ। 

ਇਸ ਮੌਕੇ ਡਾ. ਸਤਿੰਦਰ ਸਿੰਘ ਦੁਆਰਾ ਵੱਖ-ਵੱਖ ਗਤੀਵਿਧੀਆਂ ਦੀ ਪੜਚੋਲ ਕਰਦਿਆਂ ਪ੍ਰੇਰਨਾਮਈ ਅੰਦਾਜ ਵਿੱਚ ਸਵੀਪ ਗਤੀਵਿਧੀਆਂ ਦੇ ਰਾਹੀ ਸੋਚ-ਸਿਰਜਨਾ ਦੀ ਮੁਹਿੰਮ ਲੋਕਤੰਤਰ ਦੀ ਮਜਬੂਤੀ ਲਈ ਨਿਡਰ ਹੋ ਕੇ ਵੋਟ ਦੇ ਇਸਤੇਮਾਲ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਦੱਸਿਆਂ ਕਿ ਵੋਟਰ ਦੀ ਜਾਗਰੂਕਤਾ ਨਾਲ ਦੇਸ਼ ਦੀ ਮਜ਼ਬੂਤ ਸਰਕਾਰ ਦੀ ਚੋਣ ਵਾਸਤੇ ਨਵੇਂ ਕੀਰਤੀਮਾਨ ਸਥਾਪਿਤ ਹੋਣਗੇ। ਇਲੈਕਸ਼ਨ ਦਫ਼ਤਰ ਇਨਚਾਰਜ ਫਿਰੋਜ਼ਪੁਰ ਦਿਹਾਤੀ ਜਸਵੰਤ ਸਿੰਘ ਨੇ ਦੱਸਿਆ ਸਵੀਪ ਗਤੀਵਿਧੀਆਂ ਦਾ ਮਕਸਦ ਲੋਕ ਸਭਾ ਚੋਣਾਂ ਦੇ ਸੱਤਵੇਂ ਫੇਜ਼ ਵਿੱਚ ਪੰਜਾਬ ਭਰ ਵਿੱਚ ਹੋ ਰਹੇ 1 ਜੂਨ ਨੂੰ ਮਤਦਾਨ ਦੀ ਦਰ ਵਿੱਚ ਭਾਰੀ ਉਛਾਲ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਪ੍ਰੋਗਰਾਮ ਦੇ ਇੰਚਾਰਜ ਕਮਲ ਸ਼ਰਮਾ ਦੱਸਿਆ ਕਿ ਪ੍ਰੇਰਨਾਮਈ ਉਤਸ਼ਾਹਿਤ ਅਤੇ ਇਖਲਾਕੀ ਵੋਟਰ ਹੀ ਦੇਸ਼ ਦੀ 18ਵੀਂ ਲੋਕ ਸਭਾ ਵਾਸਤੇ ਦੇਸ਼ ਨੂੰ ਵਿਕਾਸ ਦੇ ਰਾਹ ਤੇ ਲਿਜਾਣ ਵਾਲੇ ਪ੍ਰਤੀਨਿਧਾਂ ਦੀ ਚੋਣ ਕਰ ਸਕਦੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਕਵਿਤਾ ਗਾਇਨ ਮੁਕਾਬਲੇ ਚੋਂ ਪਹਿਲਾ ਸਥਾਨ ਮੁਸਕਾਨ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੂੰਬੜੀ ਵਾਲਾ ਦੂਸਰਾ ਸਥਾਨ ਜੋਬਨਪ੍ਰੀਤ ਸਰਕਾਰੀ ਹਾਈ ਸਕੂਲ ਸਾਈਆਂ ਵਾਲਾ ਅਤੇ ਤੀਸਰਾ ਸਥਾਨ ਰਮਨਦੀਪ ਕੌਰ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ, ਸਕਿੱਟ-ਨੁੱਕੜ ਮੁਕਾਬਲੇ ਵਿੱਚ ਸ.ਸ.ਸ.ਸ. ਵਲੂਰ ਦੀ ਟੀਮ ਪਹਿਲੇ ਸਥਾਨ ਤੇ ਅਤੇ ਸਰਕਾਰੀ ਹਾਈ ਸਕੂਲ ਸਾਈਆਂ ਵਾਲਾ ਦੀ ਟੀਮ ਦੂਸਰੇ ਸਥਾਨ ਤੇ ਰਹੀ। ਰੰਗੋਲੀ ਕੰਪਟੀਸ਼ਨ ਮੁਕਾਬਲੇ ਵਿੱਚ ਸਿਮਰਨਜੀਤ ਕੌਰ ਤੇ ਅਮਨਦੀਪ ਕੌਰ ਨੇ ਪਹਿਲਾ , ਨੇਹਾ ਅਤੇ ਕਾਜਲ ਨੇ ਦੂਸਰਾ, ਈਸ਼ਾ ਆਰੀਆ ਤੇ ਰੂਬਲ ਜੋਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ,ਪੋਸਟਰ ਮੇਕਿੰਗ ਵਿੱਚ ਵੰਸਪ੍ਰੀਤ ਨੇ ਪਹਿਲਾ ਵੰਸ਼ ਸ਼ਰਮਾ ਨੇ ਦੂਸਰਾ ਲਵਦੀਪ ਅਤੇ ਲਖਵੀਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਚਰਨਜੀਤ ਸਿੰਘ ਚਹਿਲ ਸਹਾਇਕ ਸਵੀਪ ਕੋਆਰਡੀਨੇਟਰ ਫਿਰੋਜ਼ਪੁਰ ਦਿਹਾਤੀ ਵੱਲੋਂ ਨਿਭਾਈ ਗਈ।

ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਦੀ ਜੱਜਮੈਂਟ ਵਿੱਚ ਜਗਤਾਰ ਸਿੰਘ ਸੋਖੀ, ਰਜਨੀ ਜੱਗਾ, ਮੈਡਮ ਮੀਨਾਕਸ਼ੀ, ਗੁਰਪ੍ਰੀਤ ਸਿੰਘ, ਬਲਕਾਰ ਸਿੰਘ , ਪ੍ਰਗਟ ਸਿੰਘ, ਅਮਰਜੋਤੀ ਮਾਂਗਟ ਮੈਡਮ ਸ਼ਾਲੂ, ਲਖਵਿੰਦਰ ਸਿੰਘ ਸਵੀਪ ਕੋਆਰਡੀਨੇਟ ਫਿਰੋਜ਼ਪੁਰ ਸ਼ਹਿਰੀ, ਦਫਤਰੀ ਸਟਾਫ ਅੰਗਰੇਜ ਸਿੰਘ, ਸੁਖਚੈਨ ਸਿੰਘ ਨੇ ਭਰਪੂਰ ਸਹਿਯੋਗ ਦਿੱਤਾ।

Share post:

Subscribe

spot_imgspot_img

Popular

More like this
Related

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ...

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ...