ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਜਾਗਰੂਕਤਾ ਸੁਰੱਖਿਆ ਸਪਤਾਹ ਸ਼ੁਰੂ

ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਜਾਗਰੂਕਤਾ ਸੁਰੱਖਿਆ ਸਪਤਾਹ ਸ਼ੁਰੂ

ਬਠਿੰਡਾ, 28 ਫਰਵਰੀ : ਸਪੋਰਟਕਿੰਗ ਇੰਡਸਟਰੀ ਜੀਦਾ (ਬਠਿੰਡਾ) ਵਿੱਚ ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਇੱਕ ਜਾਗਰੂਕਤਾ ਸੁਰੱਖਿਆ ਸਪਤਾਹ ਦਾ ਉਦਘਾਟਨ ਕੀਤਾ ਗਿਆ। ਇਹ ਸੁਰੱਖਿਆ ਸਪਤਾਹ 4 ਮਾਰਚ 2024 ਨੂੰ ਵੱਖ-ਵੱਖ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮਾਂ ਦੇ ਉਪਰੰਤ ਸਮਾਪਤ ਹੋਵੇਗਾ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਫੈਕਟਰੀ ਸ੍ਰੀ ਸਾਹਿਲ ਗੋਇਲ ਨੇ ਇਸ ਸਪਤਾਹ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ ਫੈਕਟਰੀ ਸ੍ਰੀ ਸਾਹਿਲ ਗੋਇਲ ਨੇ ਮੌਕੇ ਤੇ ਮੌਜੂਦ ਕਰਮਚਾਰੀਆਂ ਨਾਲ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਉਦਯੋਗਿਕ ਖੇਤਰ ਵਿੱਚ […]

ਬਠਿੰਡਾ, 28 ਫਰਵਰੀ : ਸਪੋਰਟਕਿੰਗ ਇੰਡਸਟਰੀ ਜੀਦਾ (ਬਠਿੰਡਾ) ਵਿੱਚ ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਇੱਕ ਜਾਗਰੂਕਤਾ ਸੁਰੱਖਿਆ ਸਪਤਾਹ ਦਾ ਉਦਘਾਟਨ ਕੀਤਾ ਗਿਆ। ਇਹ ਸੁਰੱਖਿਆ ਸਪਤਾਹ 4 ਮਾਰਚ 2024 ਨੂੰ ਵੱਖ-ਵੱਖ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮਾਂ ਦੇ ਉਪਰੰਤ ਸਮਾਪਤ ਹੋਵੇਗਾ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਫੈਕਟਰੀ ਸ੍ਰੀ ਸਾਹਿਲ ਗੋਇਲ ਨੇ ਇਸ ਸਪਤਾਹ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ।

ਇਸ ਮੌਕੇ ਡਿਪਟੀ ਡਾਇਰੈਕਟਰ ਫੈਕਟਰੀ ਸ੍ਰੀ ਸਾਹਿਲ ਗੋਇਲ ਨੇ ਮੌਕੇ ਤੇ ਮੌਜੂਦ ਕਰਮਚਾਰੀਆਂ ਨਾਲ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਉਦਯੋਗਿਕ ਖੇਤਰ ਵਿੱਚ ਸੁਰੱਖਿਆ ਦੇ ਮਹੱਤਵ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਸਾਰਿਆਂ ਨੂੰ ਉਪਕਰਨ ਅਪਣਾਉਣ ਅਤੇ ਸੁਰੱਖਿਆ ਸਬੰਧੀ ਨਿਯਮਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਸਪੋਰਟਕਿੰਗ ਇੰਡਸਟਰੀ ਕੰਪਨੀ ਦੇ ਪ੍ਰਧਾਨ ਸ੍ਰੀ ਸ਼ਿਵਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਮੌਜੂਦ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਕੰਪਨੀ ਦੇ ਏ.ਵੀ.ਪੀ (ਐੱਚ.ਆਰ.ਐਂਡ ਐਡਮਿਨ) ਸ੍ਰੀ ਰਜਿੰਦਰ ਪਾਲ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸੁਰੱਖਿਆ ਜਾਗਰੂਕਤਾ ਕੈਂਪ ਦੇ ਮਹੱਤਵ ਅਤੇ ਹਫਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ।

ਪ੍ਰੋਗਰਾਮ ਵਿੱਚ ਕੰਪਨੀ ਦੇ ਅਧਿਕਾਰੀਆਂ ਦੇ ਨਾਲ-ਨਾਲ ਸੁਰੱਖਿਆ ਸੇਫਟੀ, ਫਾਇਰ ਅਤੇ ਵੈੱਲਫੇਅਰ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ। 

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ